11-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 22-10-2025

ਸ਼ਕਤੀ ਸਕੂਲ ਸਾਹਨੇਵਾਲ 'ਚ ਦੀਵਾਲੀ ਦੇ ਤਿਉਹਾਰ ਸੰਬੰਧੀ ਸਮਾਗਮ

ਅਜੀਤ ਡੈਸਕ 22-10-2025
ਸਾਹਨੇਵਾਲ, 21 ਅਕਤੂਬਰ (ਹਨੀ ਚਾਠਲੀ)-ਸ਼ਕਤੀ ਪਬਲਿਕ ਸੀਨੀਅਰ ਸੈਕੰਡਰੀ ਸਕੂਲ ਸਾਹਨੇਵਾਲ ਵਿਖੇ ਦੀਵਾਲੀ ਦੇ ਤਿਉਹਾਰ ਸੰਬੰਧੀ ਸਮਾਗਮ ਕਰਵਾਇਆ ਗਿਆ ਜਿਸ ਵਿਚ ਸਮੂਹ ਸਟਾਫ਼ ਮੈਂਬਰਾਂ ਦੀ ਹਾਜ਼ਰੀ ਵਿਚ ਬੱਚਿਆਂ ਦੁਆਰਾ ਦੀਵੇ ਸਜਾਉਣ, ਕਾਰਡ ਬਣਾਉਣ, ਪੋਸਟਰ ਬਣਾਉਣਾ ਅਤੇ ਰੰਗੋਲੀ ਬਣਾਉਣ ਦੇ ਹੁਨਰ ਦਾ ਪ੍ਰਦਰਸ਼ਨ ਕੀਤਾ ਗਿਆ ¢ ਜਿਸ ਵਿਚ ਵਿਦਿਆਰਥੀਆਂ ਨੇ ਬਹੁਤ ਉਤਸ਼ਾਹ ਨਾਲ ਭਾਗ ਲਿਆ¢ ਇਸ ਸਮੇਂ ਸਕੂਲ ਦੇ ਪਿ੍ੰਸੀਪਲ ਮਨਵਿੰਦਰ ਸਿੰਘ ਨੇ ਬੱਚਿਆਂ ਨੂੰ ਦੀਵਾਲੀ ਦੇ ਤਿਉਹਾਰ ਦੀ ਵਧਾਈ ਦਿੰਦੇ ਹੋਏ ਦੀਵਾਲੀ ਦਾ ਮਹੱਤਵ ਦੱਸਿਆ ਅਤੇ ਵਿਦਿਆਰਥੀਆਂ ਨੂੰ ਕਿਹਾ ਕਿ ਤੁਸੀਂ ਵੀ ਗਰੀਨ ਦੀਵਾਲੀ ਮਨਾਓ ਅਤੇ ਆਪਣੇ ਮਾਤਾ ਪਿਤਾ ਅਤੇ ਹੋਰ ਸਾਥੀਆਂ ਨੂੰ ਵੀ ਗਰੀਨ ਦੀਵਾਲੀ ਮਨਾਉਣ ਲਈ ਅਪੀਲ ਕਰੋ |
ਪਿਛਲੀ ਖ਼ਬਰ ਪੀਸ ਪਬਲਿਕ ਸਕੂਲ ਭਨੋਹੜ ਵਿਖੇ ਦੀਵਾਲੀ ਮੌਕੇ ਰੌਣਕਾਂ ਅਗਲੀ ਖ਼ਬਰ ਐਸ. ਐਸ. ਪੀ. ਡਾ. ਜੋਤੀ ਯਾਦਵ ਬੈਂਸ ਦੀ ਅਗਵਾਈ ਹੇਠ ਸ਼ਹੀਦਾਂ ਨੂੰ ਯਾਦ ਕੀਤਾ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।