11-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 22-10-2025

ਪੀਸ ਪਬਲਿਕ ਸਕੂਲ ਭਨੋਹੜ ਵਿਖੇ ਦੀਵਾਲੀ ਮੌਕੇ ਰੌਣਕਾਂ

ਅਜੀਤ ਡੈਸਕ 22-10-2025
ਮੁੱਲਾਂਪੁਰ-ਦਾਖਾ, 21 ਅਕਤੂਬਰ (ਨਿਰਮਲ ਸਿੰਘ ਧਾਲੀਵਾਲ)-ਸੀ.ਬੀ.ਐੱਸ.ਈ ਦੇ ਨਾਮਵਰ ਵਿੱਦਿਅਕ ਅਦਾਰੇ ਪੀਸ ਪਬਲਿਕ ਸਕੂਲ ਨੈਸ਼ਨਲ ਹਾਈਵੇ ਭਨੋਹੜ (ਸਾਹਮਣੇ ਹਵੇਲੀ) ਵਿਖੇ ਵਿਦਿਆਰਥੀਆਂ ਨੇ ਰੌਸ਼ਨੀਆਂ ਦੇ ਤਿਉਹਾਰ ਦੀਵਾਲੀ ਨੂੰ ਪ੍ਰਦੂਸ਼ਣ ਰਹਿਤ ਮਨਾਇਆ | ਵਿਦਿਆਰਥੀਆਂ ਵਲੋਂ ਰਚਨਾਤਮਕ ਕਿਰਿਆਵਾਂ, ਦੀਵੇ, ਮੋਮਬੱਤੀਆਂ ਨੂੰ ਕਲਾਤਮਕ ਢੰਗ ਨਾਲ ਸਜਾਉਣ ਅਤੇ ਦੀਵਾਲੀ ਨੂੰ ਸੁਰੱਖਿਅਤ ਤਰੀਕੇ ਨਾਲ ਮਨਾਉਣ ਤਹਿਤ ਪਲੇਅ ਕਾਰਡਸ ਬਣਾਏ ਗਏ | ਸਕੂਲ ਪਿ੍ੰਸੀਪਲ ਸੀ.ਕੇ.ਜੀਜਾ ਵਿਦਿਆਰਥੀਆਂ ਨੂੰ ਜਾਗਰੂਕ ਕਰਦਿਆਂ ਕਿਹਾ ਕਿ ਹਵਾ, ਪਾਣੀ ਦੀ ਸ਼ੁੱਧਤਾ ਅਤੇ ਪ੍ਰਦੂਸ਼ਣ ਦੇ ਖ਼ਾਤਮੇ ਲਈ ਪਟਾਕਿਆਂ ਰਹਿਤ ਹਰੀ-ਭਰੀ ਦੀਵਾਲੀ ਮਨਾਉਣਾ ਅੱਜ ਦੀ ਮੁੱਖ ਲੋੜ ਹੈ | ਉਨ੍ਹਾਂ ਕਿਹਾ ਕਿ ਰੌਸ਼ਨੀਆਂ ਦਾ ਤਿਉਹਾਰ ਦੀਵਾਲੀ ਭਾਰਤ ਦੇ ਲੋਕਾਂ ਦੇ ਮਨਾਂ ਵਿਚ ਇਸ ਕਦਰ ਡੂੰਘਾ ਵਸਿਆ ਹੋਇਆ ਕਿ ਹਰ ਕੋਈ ਇਸ ਦੀ ਉਡੀਕ ਕਰਦਾ ਹੈ, ਦੀਵਾਲੀ ਹਨੇਰੇ ਮਨਾਂ ਨੂੰ ਰੌਸ਼ਨ ਕਰਨ ਵਾਲਾ ਤਿਉਹਾਰ ਹੈ | ਸਕੂਲ ਵਿਦਿਆਰਥੀਆਂ ਵਲੋਂ ਰੰਗੋਲੀ ਬਣਾ ਕੇ ਖੁਸ਼ੀ ਦਾ ਇਜ਼ਹਾਰ ਕੀਤਾ ਗਿਆ |
ਪਿਛਲੀ ਖ਼ਬਰ ਕੈਬਨਿਟ ਮੰਤਰੀ ਮੁੰਡੀਆਂ ਨੇ ਕਿਸਾਨਾਂ ਨੂੰ 38.15 ਲੱਖ ਦੀ ਹੜ੍ਹ ਰਾਹਤ ਰਾਸ਼ੀ ਵੰਡੀ ਅਗਲੀ ਖ਼ਬਰ ਸ਼ਕਤੀ ਸਕੂਲ ਸਾਹਨੇਵਾਲ 'ਚ ਦੀਵਾਲੀ ਦੇ ਤਿਉਹਾਰ ਸੰਬੰਧੀ ਸਮਾਗਮ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।