11-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 22-10-2025

ਸ੍ਰੀ ਗੁਰੂ ਹਰਿਕਿ੍ਸ਼ਨ ਸਾਹਿਬ ਪਬਲਿਕ ਸਕੂਲ ਵਿਖੇ ਦੀਵਾਲੀ ਸੰਬੰਧੀ ਸਮਾਗਮ

ਅਜੀਤ ਡੈਸਕ 22-10-2025
ਰਾਏਕੋਟ, 21 ਅਕਤੂਬਰ (ਬਲਵਿੰਦਰ ਸਿੰਘ ਲਿੱਤਰ)- ਸ੍ਰੀ ਗੁਰੂ ਹਰਿਕਿ੍ਸ਼ਨ ਸਾਹਿਬ ਪਬਲਿਕ ਸਕੂਲ ਕਮਾਲਪੁਰਾ ਵਿਖੇ ਦੀਵਾਲੀ ਅਤੇ ਬੰਦੀ ਛੋੜ ਦਿਵਸ ਮਨਾਇਆ ਗਿਆ | ਜਿਸ ਦੌਰਾਨ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਹਜ਼ੂਰੀ ਵਿਚ ਸ੍ਰੀ ਜਪੁਜੀ ਸਾਹਿਬ ਦੇ ਪਾਠ ਕੀਤੇ ਅਤੇ ਸ਼ਬਦ ਕੀਰਤਨ ਕੀਤਾ ਗਿਆ, ਉਪਰੰਤ ਬੰਦੀਛੋੜ ਦਿਵਸ ਦੇ ਇਤਿਹਾਸ ਸਬੰਧੀ ਵਿਚਾਰ-ਵਟਾਂਦਰਾ ਕੀਤਾ | ਇਸ ਸਮੇਂ ਸਕੂਲ ਪਿ੍ੰਸੀਪਲ ਮੈਡਮ ਪੂਨਮ ਸਿੱਧੂ, ਸੁਪਰਵਾਈਜਰ ਅਵਤਾਰ ਸਿੰਘ ਚੀਮਾ ਅਤੇ ਸੀਨੀਅਰ ਮੈਂਬਰ ਸ਼ੇਰ ਸਿੰਘ ਹੰਸਰਾ ਵੀ ਸ਼ਾਮਿਲ ਹੋਏ | ਉਨ੍ਹਾਂ ਆਪਣੇ ਭਾਸ਼ਣ ਦੌਰਾਨ ਬੰਦੀ ਛੋੜ ਦਿਵਸ ਦੇ ਇਤਿਹਾਸ ਸਬੰਧੀ ਵਿਦਿਆਰਥੀਆਂ ਨੂੰ ਜਾਣੂੰ ਕਰਵਾਇਆ | ਉਪਰੰਤ ਵਿਦਿਆਰਥੀਆਂ ਵਲੋਂ ਦੀਵਾਲੀ ਸਬੰਧੀ ਰੰਗਾ-ਰੰਗ ਪ੍ਰੋਗਰਾਮ ਪੇਸ਼ ਕੀਤਾ ਗਿਆ, ਜਿਸ ਵਿਚ ਵਿਦਿਆਰਥੀਆਂ ਨੇ ਗਿੱਧਾ, ਭੰਗੜਾ ਤੇ ਡਾਂਸ ਦੀ ਪੇਸ਼ਕਾਰੀ ਦਿੱਤੀ ਗਈ | ਇਸ ਦੌਰਾਨ ਵਿਦਿਆਰਥੀਆਂ ਨੇ ਦੀਵਾਲੀ ਤੇ ਪ੍ਰਦੂਸ਼ਣ ਦੀ ਰੋਕਥਾਮ ਸਬੰਧੀ ਇਕ ਨਾਟਕ ਵੀ ਪੇਸ਼ ਕੀਤਾ, ਜਿਸ ਵਿਚ ਵਿਦਿਆਰਥੀਆਂ ਨੇ ਦੀਵਾਲੀ 'ਤੇ ਪਟਾਕਿਆਂ ਦੀ ਰੋਕਥਾਮ ਸਬੰਧੀ ਜਾਗਰੂਕ ਕੀਤਾ | ਇਸ ਦੌਰਾਨ ਸਮੂਹ ਸਟਾਫ਼ ਅਤੇ ਵਿਦਿਆਰਥੀ ਹਾਜ਼ਰ ਸਨ |
ਪਿਛਲੀ ਖ਼ਬਰ ਇਯਾਲੀ ਵਲੋਂ ਬੰਦੀ ਛੋੜ ਦਿਵਸ ਅਤੇ ਦੀਵਾਲੀ ਦੀ ਵਧਾਈ ਅਗਲੀ ਖ਼ਬਰ ਪ੍ਰਭ ਆਸਰਾ ਨਿਆਸਰਿਆਂ ਦਾ ਘਰ ਫੇਰੂਰਾਈ ਵਿਖੇ ਲੋੜਵੰਦ ਵਿਅਕਤੀ ਨੂੰ ਸ਼ਰਨ ਦਿੱਤੀ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।