11-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 22-10-2025

ਇਯਾਲੀ ਵਲੋਂ ਬੰਦੀ ਛੋੜ ਦਿਵਸ ਅਤੇ ਦੀਵਾਲੀ ਦੀ ਵਧਾਈ

ਅਜੀਤ ਡੈਸਕ 22-10-2025
ਮੁੱਲਾਂਪੁਰ-ਦਾਖਾ, 21 ਅਕਤੂਬਰ (ਨਿਰਮਲ ਸਿੰਘ ਧਾਲੀਵਾਲ)-ਸ੍ਰੀ ਗੁਰੂ ਹਰਿਗੋਬਿੰਦ ਸਾਹਿਬ ਜੀ ਨਾਲ ਜੁੜਦਾ ਬੰਦੀ ਛੋੜ ਦਿਵਸ ਅਤੇ ਸਾਂਝੀਵਾਲਤਾ ਦਾ ਪੈਗਾਮ ਦੀਵਾਲੀ ਭਾਈਚਾਰਕ ਸਾਂਝ ਦਾ ਦਿਨ ਤੇ ਤਿਉਹਾਰ ਰਲ-ਮਿਲ ਕੇ ਮਨਾਇਆ ਜਾਵੇ, ਇਹ ਪ੍ਰਗਟਾਵਾ ਹਲਕਾ ਦਾਖਾ ਐੱਮ.ਐੱਲ.ਏ ਮਨਪ੍ਰੀਤ ਸਿੰਘ ਇਯਾਲੀ ਵਲੋਂ ਸਮੁੱਚੀ ਮਨੁੱਖਤਾ ਨੂੰ ਬੰਦੀ ਛੋੜ ਦਿਵਸ ਅਤੇ ਦੀਵਾਲੀ ਦੀ ਮੁਬਾਰਕ ਦਿੰਦਿਆਂ ਕੀਤਾ | ਇਯਾਲੀ ਨੇ ਕਿਹਾ ਕਿ ਭਾਰਤ ਖਾਸਕਰ ਪੰਜਾਬ ਤਿਉਹਾਰਾਂ ਦੀ ਭੂਮੀ ਹੈ, ਜਿੱਥੇ ਹਰ ਵਰਗ ਹਰ ਤਿਉਹਾਰ ਰਲ ਮਿਲ ਕੇ ਮਨਾਉਂਦਾ ਹੈ | ਇਯਾਲੀ ਨੇ ਕਿਹਾ ਕਿ ਬੰਦੀ ਛੋੜ ਦਿਵਸ ਮੌਕੇ ਪੰਥਕ ਇਕਜੁੱਟਤਾ ਦਾ ਪ੍ਰਣ ਕਰੀਏ | ਇਯਾਲੀ ਵਲੋਂ ਕਿਰਤ ਦਾ ਦੇਵਤਾ ਬਾਬਾ ਵਿਸ਼ਵਕਰਮਾ ਦਿਵਸ ਦੀ ਵੀ ਵਧਾਈ ਦਿੱਤੀ ਗਈ |

ਪਿਛਲੀ ਖ਼ਬਰ ਪੁਲਿਸ ਪਬਲਿਕ ਸਕੂਲ ਭਰੋਵਾਲ ਕਲਾਂ ਵਿਖੇ ਦੀਵਾਲੀ ਦਾ ਤਿਉਹਾਰ ਮਨਾਇਆ ਅਗਲੀ ਖ਼ਬਰ ਸ੍ਰੀ ਗੁਰੂ ਹਰਿਕਿ੍ਸ਼ਨ ਸਾਹਿਬ ਪਬਲਿਕ ਸਕੂਲ ਵਿਖੇ ਦੀਵਾਲੀ ਸੰਬੰਧੀ ਸਮਾਗਮ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।