11-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 22-10-2025

ਪੁਲਿਸ ਪਬਲਿਕ ਸਕੂਲ ਭਰੋਵਾਲ ਕਲਾਂ ਵਿਖੇ ਦੀਵਾਲੀ ਦਾ ਤਿਉਹਾਰ ਮਨਾਇਆ

ਅਜੀਤ ਡੈਸਕ 22-10-2025
ਭੂੰਦੜੀ, 21 ਅਕਤੂਬਰ (ਕੁਲਦੀਪ ਸਿੰਘ ਮਾਨ)-ਪੁਲਿਸ ਪਬਲਿਕ ਸੀਨੀਅਰ ਸੈਕੰਡਰੀ ਸਕੂਲ ਭਰੋਵਾਲ ਕਲਾਂ 'ਚ ਤਿਉਹਾਰ ਦਾ ਤਿਉਹਾਰ ਮਨਾਇਆ ਗਿਆ | ਸਕੂਲ ਦੇ ਸਾਰੇ ਵਿਦਿਆਰਥੀਆਂ ਨੇ ਆਪਣੀਆਂ ਕਲਾਸਾਂ ਨੂੰ ਸੁੰਦਰ ਢੰਗ ਨਾਲ ਸਜਾਇਆ | ਵਿਦਿਆਰਥੀਆਂ ਵਲੋਂ ਰੰਗਾ-ਰੰਗ ਪ੍ਰੋਗਰਾਮ ਪੇਸ਼ ਕੀਤਾ ਗਿਆ, ਜਿਸ 'ਚ ਗੀਤ, ਡਾਂਸ, ਗੀਤਾਂ ਦੀਆਂ ਸਕਿੱਟਾਂ ਅਤੇ ਭਗਤੀਮਈ ਪ੍ਰਸਤੁਤੀਆਂ ਸ਼ਾਮਿਲ ਸਨ | ਇਸ ਮੌਕੇ ਸਾਰੇ ਸਟਾਫ਼ ਮੈਂਬਰਾਂ ਨੂੰ ਤੋਹਫ਼ੇ ਵੀ ਦਿੱਤੇ ਗਏ | ਮੁੱਖ ਮਹਿਮਾਨ ਡਾ: ਡੀ.ਆਰ. ਭੱਟੀ (ਆਈ.ਪੀ.ਐੱਸ., ਡੀ.ਜੀ.ਪੀ. ਰਿਟਾਇਰਡ, ਪੰਜਾਬ) ਨੇ ਵਿਦਿਆਰਥੀਆਂ ਨੂੰ ਸੰਬੋਧਨ ਕਰਦਿਆਂ ਦੀਵਾਲੀ ਦੇ ਇਤਿਹਾਸ ਬਾਰੇ ਜਾਣਕਾਰੀ ਦਿੱਤੀ | ਉਨ੍ਹਾਂ ਕਿਹਾ ਕਿ ਇਹ ਹਿੰਦੂਆਂ ਅਤੇ ਸਿੱਖਾਂ ਦਾ ਸਾਂਝਾ ਤਿਉਹਾਰ ਹੈ, ਇਹ ਦਿਨ ਜੋ ਸ੍ਰੀ ਰਾਮ ਚੰਦਰ ਜੀ ਦੇ 14 ਸਾਲਾਂ ਦੇ ਬਨਵਾਸ ਤੋਂ ਬਾਅਦ ਅਯੁੱਧਿਆ ਵਾਪਸੀ ਅਤੇ ਸਿੱਖ ਧਰਮ ਦੇ ਛੇਵੇਂ ਗੁਰੂ ਸ੍ਰੀ ਗੁਰੂ ਹਰਗੋਬਿੰਦ ਸਾਹਿਬ ਜੀ ਦੀ 52 ਰਾਜਿਆਂ ਸਮੇਤ ਗਵਾਲੀਅਰ ਦੇ ਕਿਲ੍ਹੇ 'ਚੋਂ ਰਿਹਾਅ ਹੋਣ ਦੀ ਖੁਸ਼ੀ ਵਿਚ ਮਨਾਇਆ ਜਾਂਦਾ ਹੈ | ਬਾਬਾ ਪਰਮਜੀਤ ਸਿੰਘ (ਗੱਦੀਨਸ਼ੀਨ ਡੇਰਾ ਬਾਬਾ ਭਾਗ ਸਿੰਘ ਜੀ) ਅਤੇ ਸਾਬਕਾ ਚੇਅਰਮੈਨ ਮੇਜਰ ਸਿੰਘ ਚੀਮਾ ਨੇ ਵੀ ਵਿਦਿਆਰਥੀਆਂ ਨੂੰ ਤਿਉਹਾਰ ਦੀਆਂ ਵਧਾਈਆਂ ਦਿੱਤੀਆਂ | ਸਕੂਲ ਦੀ ਪਿ੍ੰਸੀਪਲ ਮੈਡਮ ਦਵਿੰਦਰ ਕੌਰ ਤੱਤਲਾ ਨੇ ਵਿਦਿਆਰਥੀਆਂ ਨੂੰ ਸੰਦੇਸ਼ ਦਿੱਤਾ ਕਿ ਦੀਵਾਲੀ ਸਾਨੂੰ ਅੰਧਕਾਰ 'ਤੇ ਪ੍ਰਕਾਸ਼ ਦੀ ਜਿੱਤ ਦਾ ਪਾਠ ਪੜ੍ਹਾਉਂਦੀ ਹੈ | ਇਸ ਮੌਕੇ ਜਗਦੀਪ ਸਿੰਘ, ਅਮਨਦੀਪ ਸਿੰਘ, ਮਨਪ੍ਰੀਤ ਸਿੰਘ, ਰੁਪਿੰਦਰ ਕੌਰ ਕਲੇਰ, ਅਮਨਜੋਤ ਕੌਰ, ਪ੍ਰਭਜੋਤ ਕੌਰ, ਰੁਪਿੰਦਰ ਕੌਰ ਸਰਾਂ, ਅਪਿੰਦਰ ਕੌਰ, ਸਰਬਜੀਤ ਕੌਰ, ਗੁਰਪ੍ਰੀਤ ਕੌਰ, ਸੁਖਦੀਪ ਕੌਰ, ਸੁਖਬੀਰ ਕੌਰ, ਬਲਪ੍ਰੀਤ ਕੌਰ, ਦਿਲਪ੍ਰੀਤ ਕੌਰ, ਮਮਤਾ ਕੁਮਾਰੀ, ਗੁਰਭਜਨ ਕੌਰ ਤੇ ਕਿਰਨਜੀਤ ਕੌਰ ਵੀ ਹਾਜ਼ਰ ਸਨ |
ਪਿਛਲੀ ਖ਼ਬਰ ਸੰਤ ਬਾਬਾ ਗੁਰਦਿਆਲ ਸਿੰਘ ਟਾਂਡੇ ਵਾਲਿਆਂ ਦੇ ਚਾਰ ਰੋਜ਼ਾ ਧਾਰਮਿਕ ਦੀਵਾਨ ਸਮਾਪਤ ਅਗਲੀ ਖ਼ਬਰ ਇਯਾਲੀ ਵਲੋਂ ਬੰਦੀ ਛੋੜ ਦਿਵਸ ਅਤੇ ਦੀਵਾਲੀ ਦੀ ਵਧਾਈ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।