11-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 22-10-2025

ਸੰਤ ਬਾਬਾ ਗੁਰਦਿਆਲ ਸਿੰਘ ਟਾਂਡੇ ਵਾਲਿਆਂ ਦੇ ਚਾਰ ਰੋਜ਼ਾ ਧਾਰਮਿਕ ਦੀਵਾਨ ਸਮਾਪਤ

ਅਜੀਤ ਡੈਸਕ 22-10-2025
ਹੰਬੜਾਂ, 21 ਅਕਤੂਬਰ (ਹਰਵਿੰਦਰ ਸਿੰਘ ਮੱਕੜ)-ਹੰਬੜਾਂ ਗੁਰਦੁਆਰਾ ਸਾਹਿਬ ਚੜ੍ਹਦੀ ਕਲਾ ਵਿਖੇ ਸੰਤ ਬਾਬਾ ਬਲਵੰਤ ਸਿੰਘ ਟਾਂਡੇ ਵਾਲਿਆਂ ਦੇ ਤਪ ਅਸਥਾਨ ਦੇ ਮੁੱਖ ਸੇਵਾਦਾਰ ਸੰਤ ਬਾਬਾ ਗੁਰਦਿਆਲ ਸਿੰਘ ਟਾਂਡੇ ਵਾਲਿਆਂ ਵਲੋਂ ਸਜਾਏ ਗਏ ਚਾਰ ਰੋਜ਼ਾ ਧਾਰਮਿਕ ਦੀਵਾਨਾਂ ਦੇ ਆਖਰੀ ਦਿਨ ਆਸ-ਪਾਸ ਦੇ ਪਿੰਡਾਂ ਦੀ ਸੰਗਤ ਵਲੋਂ ਵੱਡੀ ਗਿਣਤੀ 'ਚ ਹਾਜ਼ਰੀ ਭਰੀ ਗਈ | ਇਸ ਧਾਰਮਿਕ ਦੀਵਾਨ ਦੌਰਾਨ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਛਤਰ-ਛਾਇਆ ਵਿਚ ਵੱਖ-ਵੱਖ ਕੀਰਤਨੀ ਜਥਿਆਂ ਵਲੋਂ ਸੰਗਤਾਂ ਨੂੰ ਹਰੀਜਸ ਕੀਰਤਨ ਰਾਹੀਂ ਨਿਹਾਲ ਕੀਤਾ ਗਿਆ | ਆਖਰੀ ਧਾਰਮਿਕ ਦੀਵਾਨ ਦੌਰਾਨ ਸੰਤ ਬਾਬਾ ਗੁਰਦਿਆਲ ਸਿੰਘ ਟਾਂਡੇ ਵਾਲਿਆਂ ਨੇ ਸਮੂਹ ਸੰਗਤ ਨਾਲ ਕੀਰਤਨ, ਕਥਾ-ਵਿਚਾਰਾਂ ਦੀ ਸਾਂਝ ਪਾਉਂਦਿਆਂ ਆਖਿਆ ਕਿ ਸਾਨੂੰ ਆਪਣੀ ਕਿਰਤ-ਕਮਾਈ ਕਰਦਿਆਂ ਮਨੁੱਖਤਾ ਦੀ ਭਲਾਈ ਲਈ ਵੀ ਕੰਮ ਕਰਦੇ ਰਹਿਣਾ ਚਾਹੀਦਾ ਹੈ ਤੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਲੜ ਲੱਗ ਕੇ ਬਾਣੀ ਅਨੁਸਾਰ ਆਪਣਾ ਜੀਵਨ ਬਤੀਤ ਕਰਨਾ ਚਾਹੀਦਾ ਹੈ | ਇਸ ਦੌਰਾਨ ਸਰਪ੍ਰਸਤ ਤੇਜਾ ਸਿੰਘ ਗਿੱਲ, ਪ੍ਰਧਾਨ ਰਣਜੀਤ ਸਿੰਘ ਰਾਣਾ, ਮੀਤ ਪ੍ਰਧਾਨ ਭੁਪਿੰਦਰ ਸਿੰਘ ਮਠਾੜੂ, ਐੱਨ.ਆਰ.ਆਈ ਸੁਖਦਰਸ਼ਨ ਸਿੰਘ ਧਾਲੀਵਾਲ ਤੇ ਹੋਰਾਂ ਵਲੋਂ ਸੰਤ ਬਾਬਾ ਗੁਰਦਿਆਲ ਸਿੰਘ ਅਤੇ ਉਨ੍ਹਾਂ ਦੇ ਜਥੇ ਨੂੰ ਸਿਰੋਪਾਓ ਭੇਟ ਕਰਕੇ ਸਨਮਾਨਿਤ ਕੀਤਾ ਗਿਆ | ਇਸ ਸਮੇਂ ਪ੍ਰਧਾਨ ਮਨਜੀਤ ਸਿੰਘ ਹੰਬੜਾਂ, ਕਥਾਵਾਚਕ ਸ਼ਰਨਜੀਤ ਸਿੰਘ ਸਾਹਨੀ, ਸੁਲਤਾਨ ਸਿੰਘ ਦਾਨਾ, ਰਣਜੀਤ ਸਿੰਘ ਚੀਮਾ, ਮੇਜਰ ਸਿੰਘ ਚੀਮਾ, ਮਲਕੀਤ ਸਿੰਘ ਮਾਲੜਾ, ਸਰਪੰਚ ਹਰਦਿਆਲ ਸਿੰਘ ਗੋਲਾ, ਮਾ. ਜਸਪਾਲ ਸਿੰਘ, ਭੁਪਿੰਦਰ ਸਿੰਘ ਢਿਡਾਲ, ਜਗਮਿੰਦਰ ਸਿੰਘ ਸਲੇਮਪੁਰ, ਮੇਵਾ ਸਿੰਘ ਸਲੇਮਪੁਰ, ਬਚਿੱਤਰ ਸਿੰਘ, ਅਮਰ ਸਿੰਘ ਪੱਪੂ, ਹਰਜੀਤ ਸਿੰਘ ਧਾਲੀਵਾਲ, ਗਿਆਨੀ ਗੱਜਣ ਸਿੰਘ ਹਰੜ, ਪ੍ਰਧਾਨ ਮਹਿੰਦਰ ਸਿੰਘ, ਪਰਮਜੀਤ ਸਿੰਘ, ਹਰਪ੍ਰੀਤ ਸਿੰਘ, ਹਰਜੀਤ ਸਿੰਘ ਸੈਣੀ, ਜਸ਼ਨਪ੍ਰੀਤ ਸਿੰਘ ਹੰਬੜਾਂ, ਹਰਜੀਤ ਸਿੰਘ ਸੋਨੀ, ਪਰਮਿੰਦਰ ਸਿੰਘ ਹਾਜ਼ਰ ਸੀ |
ਪਿਛਲੀ ਖ਼ਬਰ ਗੋਲਡਨ ਕਿਡਜ਼ ਸਕੂਲ ਦੇ ਨੰਨ੍ਹੇ ਵਿਦਿਆਰਥੀਆਂ ਨੇ ਗਰੀਨ ਦੀਵਾਲੀ ਮਨਾਈ ਅਗਲੀ ਖ਼ਬਰ ਪੁਲਿਸ ਪਬਲਿਕ ਸਕੂਲ ਭਰੋਵਾਲ ਕਲਾਂ ਵਿਖੇ ਦੀਵਾਲੀ ਦਾ ਤਿਉਹਾਰ ਮਨਾਇਆ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।