11-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 22-10-2025

ਗੋਲਡਨ ਕਿਡਜ਼ ਸਕੂਲ ਦੇ ਨੰਨ੍ਹੇ ਵਿਦਿਆਰਥੀਆਂ ਨੇ ਗਰੀਨ ਦੀਵਾਲੀ ਮਨਾਈ

ਅਜੀਤ ਡੈਸਕ 22-10-2025
ਮੁੱਲਾਂਪੁਰ-ਦਾਖਾ, 21 ਅਕਤੂਬਰ (ਨਿਰਮਲ ਸਿੰਘ ਧਾਲੀਵਾਲ)- ਗੋਲਡਨ ਕਿਡਜ਼ ਸਕੂਲ ਮੰਡੀ ਮੁੱਲਾਂਪੁਰ ਦੇ ਨੰਨ੍ਹੇ ਵਿਦਿਆਰਥੀਆਂ ਵਲੋਂ ਦੀਵਾਲੀ ਦੇ ਤਿਉਹਾਰ ਨੂੰ ਮੁੱਖ ਰੱਖਦਿਆਂ ਪ੍ਰਦੂਸ਼ਣ ਰਹਿਤ ਗਰੀਨ ਦੀਵਾਲੀ ਮਨਾਈ ਗਈ | ਸਕੂਲ ਦੇ ਪ੍ਰਬੰਧਕੀ ਚੇਅਰਮੈਨ ਬਲਦੇਵ ਕਿ੍ਸ਼ਨ ਅਰੋੜਾ ਨੇ ਵਿਦਿਆਰਥੀ, ਅਧਿਆਪਕਾਂ ਨੂੰ ਦੀਵਾਲੀ ਦੀ ਵਧਾਈ ਦਿੰਦਿਆਂ ਕਿਹਾ ਕਿ ਹਵਾ, ਪਾਣੀ ਦੀ ਸ਼ੁੱਧਤਾ ਅਤੇ ਪ੍ਰਦੂਸ਼ਣ ਦੇ ਖ਼ਾਤਮੇ ਲਈ ਗਰੀਨ ਦੀਵਾਲੀ ਚੰਗਾ ਉੱਦਮ ਹੈ | ਵਿਦਿਆਰਥੀਆਂ ਵਲੋਂ ਵਾਤਾਵਰਣ ਪ੍ਰਤੀ ਜਾਗਰੂਕ ਕਰਨ ਲਈ ਰਚਨਾਤਮਕ ਕਿਰਿਆਵਾਂ, ਦੀਵੇ, ਮੋਮਬੱਤੀਆਂ ਨੂੰ ਕਲਾਤਮਕ ਢੰਗ ਨਾਲ ਸਜਾਉਣ ਅਤੇ ਦੀਵਾਲੀ ਨੂੰ ਸੁਰੱਖਿਅਤ ਤਰੀਕੇ ਨਾਲ ਮਨਾਉਣ ਤਹਿਤ ਪਲੇਅ ਕਾਰਡਸ ਬਣਾਏ ਗਏ | ਇਸ ਮੌਕੇ ਸਕੂਲ ਦੇ ਮੁੱਖ ਅਧਿਆਪਕਾ, ਡਾਇਰੈਕਟਰ ਨੀਤੂ ਅਰੋੜਾ, ਕੋਆਰਡੀਨੇਟਰ ਤੇਜਿੰਦਰ ਕੌਰ ਵਲੋਂ ਬੱਚਿਆਂ ਅਤੇ ਉਨ੍ਹਾਂ ਦੇ ਮਾਪਿਆਂ ਨੂੰ ਧਨਤੇਰਸ, ਦੀਵਾਲੀ, ਬੰਦੀ ਛੋੜ ਦਿਵਸ, ਵਿਸ਼ਵਕਰਮਾ ਦੀ ਵਧਾਈ ਦਿੱਤੀ |
ਪਿਛਲੀ ਖ਼ਬਰ ਡੀ.ਏ.ਵੀ. ਪਬਲਿਕ ਸਕੂਲ ਨੇ ਰਿਸ਼ੀ ਨਿਰਵਾਣ ਦਿਵਸ ਅਤੇ ਦੀਵਾਲੀ ਦਾ ਤਿਉਹਾਰ ਮਨਾਇਆ ਅਗਲੀ ਖ਼ਬਰ ਸੰਤ ਬਾਬਾ ਗੁਰਦਿਆਲ ਸਿੰਘ ਟਾਂਡੇ ਵਾਲਿਆਂ ਦੇ ਚਾਰ ਰੋਜ਼ਾ ਧਾਰਮਿਕ ਦੀਵਾਨ ਸਮਾਪਤ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।