12-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 22-10-2025

ਵਿਦਿਆਰਥਣ ਜਸਪ੍ਰੀਤ ਪੰਜਾਬ ਯੂਨੀਵਰਸਿਟੀ 'ਚ ਪਹਿਲੇ ਸਥਾਨ 'ਤੇ ਰਹੀ

ਅਜੀਤ ਡੈਸਕ 22-10-2025
ਖੰਨਾ, 21 ਅਕਤੂਬਰ (ਹਰਜਿੰਦਰ ਸਿੰਘ ਲਾਲ)-ਏ. ਐਸ. ਕਾਲਜ, ਖੰਨਾ ਦੇ ਕਾਮਰਸ ਵਿਭਾਗ ਦੀ ਐਮ.ਕਾਮ ਦੂਜੇ ਸਮੈਸਟਰ ਦੀ ਵਿਦਿਆਰਥਣ ਜਸਪ੍ਰੀਤ ਕੌਰ ਨੇ ਸਖ਼ਤ ਮਿਹਨਤ ਅਤੇ ਲਗਨ ਦਾ ਪ੍ਰਦਰਸ਼ਨ ਕਰਦੇ ਹੋਏ ਪੰਜਾਬ ਯੂਨੀਵਰਸਿਟੀ ਦੀ ਮਈ 2025 ਦੀ ਪ੍ਰੀਖਿਆ 'ਚ 1400 'ਚੋਂ 1200 ਅੰਕ ਪ੍ਰਾਪਤ ਕੀਤੇ ਅਤੇ ਪੰਜਾਬ ਯੂਨੀਵਰਸਿਟੀ, ਚੰਡੀਗੜ੍ਹ 'ਚ ਪਹਿਲਾ ਸਥਾਨ ਪ੍ਰਾਪਤ ਕਰਕੇ ਕਾਲਜ ਦਾ ਨਾਮ ਰੌਸ਼ਨ ਕੀਤਾ | ਇਸ ਸ਼ਾਨਦਾਰ ਪ੍ਰਾਪਤੀ ਮੌਕੇ ਕਾਮਰਸ ਪੋਸਟ ਗ੍ਰੈਜੂਏਟ ਵਿਭਾਗ ਵੱਲੋਂ ਇੱਕ ਵਿਸ਼ੇਸ਼ ਸਨਮਾਨ ਸਮਾਰੋਹ ਦਾ ਆਯੋਜਨ ਕੀਤਾ ਗਿਆ, ਜਿਸ ਵਿੱਚ ਕਾਲਜ ਮੈਨੇਜਮੈਂਟ ਕਮੇਟੀ ਦੇ ਪ੍ਰਧਾਨ ਸੰਜੀਵ ਧਮੀਜਾ, ਸੰਯੁਕਤ ਜਨਰਲ ਸਕੱਤਰ ਜਤਿੰਦਰ ਦੇਵਗਨ, ਕਾਲਜ ਸਕੱਤਰ ਅਜੇ ਸੂਦ ਅਤੇ ਕਾਲਜ ਪਿ੍ੰਸੀਪਲ ਡਾ. ਕੇ.ਕੇ. ਸ਼ਰਮਾ ਵਿਸ਼ੇਸ਼ ਤੌਰ 'ਤੇ ਸ਼ਾਮਿਲ ਹੋਏ | ਉਨ੍ਹਾਂ ਨੇ ਇਸ ਸ਼ਾਨਦਾਰ ਪ੍ਰਾਪਤੀ ਲਈ ਕਾਮਰਸ ਵਿਭਾਗ ਦੇ ਫੈਕਲਟੀ ਮੈਂਬਰਾਂ, ਜਸਪ੍ਰੀਤ ਕੌਰ ਅਤੇ ਉਸਦੇ ਮਾਣਮੱਤੇ ਮਾਪਿਆਂ ਨੂੰ ਵਧਾਈ ਦਿੱਤੀ | ਮੈਨੇਜਮੈਂਟ ਮੈਂਬਰਾਂ ਅਤੇ ਪਿ੍ੰਸੀਪਲ ਡਾ. ਕੇ.ਕੇ. ਸ਼ਰਮਾ ਨੇ ਕਾਮਰਸ ਵਿਭਾਗ ਦੀ ਜੀਵੰਤਤਾ ਅਤੇ ਨਿਰੰਤਰ ਉਤਮਤਾ ਦੀ ਸ਼ਲਾਘਾ ਕੀਤੀ | ਕਾਮਰਸ ਪੋਸਟ ਗ੍ਰੈਜੂਏਟ ਵਿਭਾਗ ਦੇ ਮੁਖੀ ਡਾ. ਮੋਹਿਤ ਕੁਮਾਰ ਦੇ ਨਾਲ ਸਮੂਹ ਮੈਂਬਰਾਂ ਡਾ.ਯਾਸਮੀਨ ਸੋਫਤ, ਡਾ. ਅਰੁਣ ਕੁਮਾਰ, ਡਾ. ਸ਼ਸ਼ੀ ਸ਼ਰਮਾ, ਪ੍ਰੋ. ਸੌਰਵ ਸ਼ਰਮਾ, ਡਾ. ਪੁਨੀਤ ਕੌਰ, ਡਾ. ਰਿਤਿਕਾ ਸ਼ਰਮਾ, ਪ੍ਰੋ. ਨਿਧੀ ਜੈਨ, ਪ੍ਰੋ. ਮਹਿਕ ਅਤੇ ਪ੍ਰੋ. ਸੋਨਾਲੀ ਕਾਲਰਾ ਨੇ ਜਸਪ੍ਰੀਤ ਕੌਰ ਨੂੰ ਵਧਾਈ ਦਿੱਤੀ | ਮੈਨੇਜਮੈਂਟ ਕਮੇਟੀ ਦੇ ਉਪ ਪ੍ਰਧਾਨ ਨਵੀਨ ਥੰਮਨ ਅਤੇ ਜਨਰਲ ਸਕੱਤਰ ਰਾਜੇਸ਼ ਡਾਲੀ ਨੇ ਇਸ ਮੌਕੇ ਕਾਮਰਸ ਵਿਭਾਗ ਦੇ ਫੈਕਲਟੀ ਮੈਂਬਰਾਂ, ਜਸਪ੍ਰੀਤ ਕੌਰ ਅਤੇ ਉਸਦੇ ਪਰਿਵਾਰ ਨੂੰ ਇਸ ਪ੍ਰਾਪਤੀ 'ਤੇ ਵਧਾਈ ਦਿੱਤੀ |
ਪਿਛਲੀ ਖ਼ਬਰ ਮਾਂਗਟ ਪਰਿਵਾਰ ਨੂੰ ਸਦਮਾ, ਗੁਰਮੀਤ ਕੌਰ ਮਾਂਗਟ ਦਾ ਕੈਨੇਡਾ 'ਚ ਦਿਹਾਂਤ ਅਗਲੀ ਖ਼ਬਰ ਚੀਫ਼ ਜਸਟਿਸ ਗਵੱਈ ਅਤੇ ਐਸ. ਵਾਈ ਪੂਰਨ ਕੁਮਾਰ ਨੂੰ ਇਨਸਾਫ਼ ਦਿਵਾਉਣ ਲਈ ਮੋਮਬੱਤੀ ਮਾਰਚ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।