12-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 22-10-2025

ਬੀ.ਕੇ.ਯੂ. ਉਗਰਾਹਾਂ ਦਾ ਵਫ਼ਦ ਮਾਰਕੀਟ ਕਮੇਟੀ ਦੇ ਅਧਿਕਾਰੀ ਨੂੰ ਮਿਲਿਆ

ਅਜੀਤ ਡੈਸਕ 22-10-2025
ਸਿੱਧਵਾਂ, 21 ਅਕਤੂਬਰ (ਜਸਵੰਤ ਸਿੰਘ ਸਲੇਮਪੁਰੀ)-ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਦੇ ਜ਼ਿਲ੍ਹਾ ਪ੍ਰਧਾਨ ਸੁਦਾਗਰ ਸਿੰਘ ਘੁਡਾਣੀ, ਇਕਾਈ ਪ੍ਰਧਾਨ ਸਤਪਾਲ ਸਿੰਘ ਲਾਡੀ ਦੀ ਅਗਵਾਈ ਹੇਠ ਵਫ਼ਦ ਮਾਰਕੀਟ ਕਮੇਟੀ ਸਿੱਧਵਾਂ ਬੇਟ ਦੇ ਅਧਿਕਾਰੀ ਨੂੰ ਮਿਲਿਆ | ਇਸ ਸਮੇਂ ਆਗੂਆਂ ਨੇ ਕਿਹਾ ਕਿ ਜਿੱਥੇ ਪੰਜਾਬ 'ਚ ਹੜ੍ਹਾਂ ਦੀ ਮਾਰ ਕਾਰਨ ਕਿਸਾਨਾਂ ਨੂੰ ਕਈ ਸਮੱਸਿਆਵਾਂ ਨਾਲ ਦੋ-ਚਾਰ ਹੋਣ ਪੈ ਰਿਹਾ ਹੈ ਉੱਥੇ ਝੋਨੇ ਨੂੰ ਹਲਦੀ ਰੋਗ ਲੱਗਣ ਕਾਰਨ ਝੋਨੇ ਦਾ ਝਾੜ ਵੀ ਘਟਿਆ ਹੈ | ਕਿਸਾਨਾਂ ਨੂੰ ਇਸ ਸਮੇਂ ਦੋਹਰੀ ਮਾਰ ਝੱਲਣੀ ਪੈ ਰਹੀ ਹੈ | ਉਨ੍ਹਾਂ ਪੰਜਾਬ ਸਰਕਾਰ ਨੂੰ ਅਪੀਲ ਕੀਤੀ ਹੈ ਕਿ ਉਹ ਵੱਖ-ਵੱਖ ਏਜੰਸੀਆਂ ਨੂੰ ਹਦਾਇਤ ਦੇਣ ਕਿ ਕਿਸਾਨਾਂ ਨੂੰ ਮੰਡੀਆਂ 'ਚ ਰੁਲਣ ਨਾ ਦਿੱਤਾ ਜਾਵੇ ਅਤੇ ਕਿਸਾਨਾਂ ਦੇ ਝੋਨੇ ਦੀ ਖ਼ਰੀਦ ਕੀਤੀ ਜਾਵੇ | ਇਸ ਮੌਕੇ ਪ੍ਰਧਾਨ ਤੀਰਥ ਸਿੰਘ, ਨਿਰਮਲ ਸਿੰਘ ਔਲਖ, ਹੀਰਾ ਸਿੰਘ ਸ਼ੀਨਾ, ਟੋਨੀ ਉੱਪਲ, ਜਸਪਾਲ ਸਿੰਘ, ਗੁਰਦੀਪ ਸਿੰਘ ਵਿਰਕ, ਗੁਰਵਿੰਦਰ ਸਿੰਘ ਆਦਿ ਹਾਜ਼ਰ ਸਨ |
ਪਿਛਲੀ ਖ਼ਬਰ ਵਿਧਾਇਕ ਦੇਵ ਮਾਨ ਨੇ ਕੀਤੀ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨਾਲ ਮੁਲਾਕਾਤ ਅਗਲੀ ਖ਼ਬਰ ਗੰਗਾ ਐਕਰੋਵੂਲ ਵਾਲਿਆਂ ਨੇ ਦਹੇੜੂ ਵਿਖੇ ਬਣਾਇਆ ਸ਼ੈੱਡ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।