17-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 02-11-2025

ਬੇਰੁਜ਼ਗਾਰ ਸਾਂਝਾ ਮੋਰਚਾ ਤਰਨ ਤਾਰਨ ਜ਼ਿਮਨੀ ਚੋਣ 'ਚ ਅੱਜ ਕਰੇਗਾ ਰੋਸ ਪ੍ਰਦਰਸ਼ਨ

ਅਜੀਤ ਡੈਸਕ 02-11-2025
ਮਲੌਦ, 1 ਨਵੰਬਰ (ਕੁਲਵਿੰਦਰ ਸਿੰਘ ਨਿਜ਼ਾਮਪੁਰ)- ਬੇਰੁਜ਼ਗਾਰ ਸਾਂਝਾ ਮੋਰਚਾ ਦੇ ਬੈਨਰ ਹੇਠ ਸੂਬੇ ਭਰ ਦੇ ਬੇਰੁਜ਼ਗਾਰ ਤਰਨਤਾਰਨ ਵਿਖੇ ਕੱਲ੍ਹ 2 ਨਵੰਬਰ ਨੂੰ ਆਪਣੀਆਂ ਮੰਗਾਂ ਨੂੰ ਲੈ ਕੇ ਇੱਕ ਵਿਸ਼ਾਲ ਰੋਸ ਮਾਰਚ ਕਰਨਗੇ | ਸੂਬਾ ਕਨਵੀਨਰ ਰਮਨ ਕੁਮਾਰ ਤੇ ਸੁਖਵਿੰਦਰ ਸਿੰਘ ਢਿਲਵਾਂ ਨੇ ਦੱਸਿਆ ਕਿ ਜਿਸ ਵਿਚ ਤਰਨਤਾਰਨ ਦੀ ਜ਼ਿਮਨੀ ਚੋਣ ਮੌਕੇ ਸਰਕਾਰ ਦੀ ਪੋਲ ਖੋਲ੍ਹਣ ਅਤੇ ਪਿਛਲੇ ਲਗਭਗ ਸਾਢੇ ਤਿੰਨ ਸਾਲਾਂ ਦੌਰਾਨ ਮਾਸਟਰ ਕੇਡਰ ਤੇ ਲੈਕਚਰਾਰ ਦੀ ਇਕ ਵੀ ਭਰਤੀ ਨਾ ਕਰਨ ਕਰਕੇ ਬੇਰੁਜ਼ਗਾਰ 'ਆਪ' ਸਰਕਾਰ ਦਾ ਜ਼ਬਰਦਸਤ ਵਿਰੋਧ ਕਰਨਗੇ | ਉਨ੍ਹਾਂ ਕਿਹਾ ਸੂਬੇ ਭਰ ਦੇ ਬੇਰੁਜ਼ਗਾਰ ਸਵੇਰੇ 11 ਵਜੇ ਗਾਂਧੀ ਪਾਰਕ ਮਲੋਟ ਵਿਖੇ ਇਕੱਠੇ ਹੋ ਕੇ ਆਮ ਆਦਮੀ ਪਾਰਟੀ ਦੇ ਮੁੱਖ ਦਫ਼ਤਰ ਦਾ ਘਿਰਾਓ ਕਰਨਗੇ | ਇਸ ਮੌਕੇ ਹਰਜਿੰਦਰ ਸਿੰਘ ਝੁਨੀਰ, ਮੱਖਣ ਸਿੰਘ, ਬਲਰਾਜ ਸਿੰਘ, ਹੀਰਾ ਲਾਲ, ਗੁਰਵਿੰਦਰ ਸਿੰਘ ਸੋਨੂੰ, ਕੁਲਵਿੰਦਰ ਸਿੰਘ, ਕਰਮਜੀਤ ਸਿੰਘ, ਕਰਮਜੀਤ ਸ਼ਰਮਾ, ਇੰਦਰਜੀਤ ਸਿੰਘ, ਲਖਵੀਰ ਸਿੰਘ ਮੌੜ, ਸੁਖਪਾਲ ਸਿੰਘ, ਰੁਪਿੰਦਰ ਸਿੰਘ, ਜਸਵੀਰ ਸਿੰਘ ਖੰਨਾ, ਕੁਲਦੀਪ ਸਿੰਘ , ਧਰਮਿੰਦਰ ਸਿੰਘ, ਜੋਗਿੰਦਰ ਸਿੰਘ, ਗੁਰਪ੍ਰੀਤ ਸਿੰਘ, ਪਰਮਜੀਤ ਸਿੰਘ, ਸੁਖਰਾਜ ਸਿੰਘ, ਗੁਰਲਾਲ ਸਿੰਘ, ਜਗਜੀਤ ਸਿੰਘ, ਅਸ਼ੀਸ਼ ਬਜਾਜ, ਚਮਕੌਰ ਸਿੰਘ, ਰਵਿੰਦਰ ਸਿੰਘ ਆਦਿ ਬੇਰੁਜਗਾਰਾਂ ਦੇ ਨਾਂਅ ਸ਼ਾਮਿਲ ਹਨ |
ਪਿਛਲੀ ਖ਼ਬਰ ਗੈਰ ਕਾਨੂੰਨੀ ਢੰਗ ਨਾਲ ਚੱਲ ਰਹੀਆਂ ਮੀਟ ਦੀਆਂ ਦੁਕਾਨਾਂ ਨੂੰ ਬੰਦ ਕਰਨ ਲਈ ਦਿੱਤਾ ਨੋਟਿਸ ਅਗਲੀ ਖ਼ਬਰ ਬੀ.ਐੱਲ.ਓਜ਼ ਅਤੇ ਸੈਕਟਰਾਂ ਅਫ਼ਸਰਾਂ ਨੂੰ ਵੈੱਬ ਕਾਸਟਿੰਗ ਦੀ ਸਿਖਲਾਈ ਦਿੱਤੀ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।