17-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 02-11-2025

ਗੈਰ ਕਾਨੂੰਨੀ ਢੰਗ ਨਾਲ ਚੱਲ ਰਹੀਆਂ ਮੀਟ ਦੀਆਂ ਦੁਕਾਨਾਂ ਨੂੰ ਬੰਦ ਕਰਨ ਲਈ ਦਿੱਤਾ ਨੋਟਿਸ

ਅਜੀਤ ਡੈਸਕ 02-11-2025
ਖੰਨਾ, 1 ਨਵੰਬਰ (ਹਰਜਿੰਦਰ ਸਿੰਘ ਲਾਲ)-ਨਗਰ ਕੌਂਸਲ ਦੇ ਸੈਨੀਟੇਸ਼ਨ ਵਿਭਾਗ ਅਤੇ ਬਿਲਡਿੰਗ ਸ਼ਾਖਾ ਵੱਲੋਂ ਅਦਾਲਤ ਦੇ ਹੁਕਮਾਂ ਦੀ ਪਾਲਣਾ ਕਰਦੇ ਹੋਏ ਸਬਜ਼ੀ ਮੰਡੀ ਦੇ ਸਾਹਮਣੇ ਗੈਰ ਕਾਨੂੰਨੀ ਢੰਗ ਨਾਲ ਚੱਲ ਰਹੀਆਂ ਮੀਟ ਦੀਆਂ ਦੁਕਾਨਾਂ ਦੇ ਦੁਕਾਨਦਾਰਾਂ ਨੂੰ 7 ਦਿਨਾਂ ਦਾ ਨੋਟਿਸ ਭੇਜ ਕੇ ਦੁਕਾਨਾਂ ਨੂੰ ਬੰਦ ਕਰਨ ਦੇ ਸਖ਼ਤ ਨਿਰਦੇਸ਼ ਦਿੱਤੇ ਗਏ ਹਨ ਅਤੇ ਹੁਕਮਾਂ ਦੀ ਪਾਲਣਾ ਨਾ ਕਰਨ ਦੀ ਸੂਰਤ ਵਿਚ ਸਖ਼ਤ ਕਾਨੂੰਨੀ ਕਾਰਵਾਈ ਕਰਨ ਦੀ ਚੇਤਾਵਨੀ ਵੀ ਦਿੱਤੀ ਗਈ | ਇਸ ਦੀ ਪੁਸ਼ਟੀ ਕੌਂਸਲ ਦੇ ਈ. ਓ. ਚਰਨਜੀਤ ਸਿੰਘ ਉੱਭੀ ਨੇ ਵੀ ਕੀਤੀ |
ਵਾਰਡ ਨੰਬਰ 12 ਦੇ ਕੌਂਸਲਰ ਗੁਰਮੀਤ ਨਾਗਪਾਲ ਨੇ ਦੱਸਿਆ ਕਿ ਇਨ੍ਹਾਂ ਗੈਰ ਕਾਨੂੰਨੀ ਚੱਲ ਰਹੀਆਂ ਮੀਟ ਦੀਆਂ ਦੁਕਾਨਾਂ ਦਾ ਮਾਮਲਾ ਮਾਰਚ 2018 ਤੋਂ ਮਾਨਯੋਗ ਅਦਾਲਤ ਵਿੱਚ ਚੱਲ ਰਿਹਾ ਸੀ | ਪਿਛਲੇ 7 ਸਾਲ ਦੀ ਅਦਾਲਤੀ ਕਾਰਵਾਈ ਤੋਂ ਬਾਅਦ ਨਗਰ ਕੌਂਸਲ ਖੰਨਾ ਨੂੰ ਮਾਨਯੋਗ ਅਦਾਲਤ ਵੱਲੋਂ ਇਨ੍ਹਾਂ ਕੱਚੇ ਮੀਟ ਦੀਆਂ ਦੁਕਾਨਾਂ ਨੂੰ ਨਿਰਧਾਰਿਤ ਮੀਟ ਮਾਰਕੀਟ ਵਿਚ ਤਬਦੀਲ ਕਰਵਾਉਣ ਦੀ ਹਦਾਇਤ ਦਿੱਤੀ ਗਈ ਹੈ | ਜਿਸ ਤਹਿਤ ਅੱਜ ਕੌਂਸਲ ਵੱਲੋਂ ਇਨ੍ਹਾਂ ਦੁਕਾਨਦਾਰਾਂ ਨੂੰ ਦੁਕਾਨਾਂ ਬੰਦ ਕਰਨ ਦੇ ਨੋਟਿਸ ਦਿੱਤੇ ਗਏ ਹਨ | ਉਨ੍ਹਾਂ ਕਿਹਾ ਕਿ ਇਹ ਦੁਕਾਨਾਂ ਸੰਘਣੀ ਆਬਾਦੀ ਵਾਲੇ ਇਲਾਕੇ ਵਿਚ ਹਨ | ਜਿਸ ਕਰਕੇ ਇੱਥੋਂ ਲੰਘਣ ਵਾਲੇ ਲੋਕਾਂ ਤੇ ਆਸ ਪਾਸ ਰਹਿਣ ਵਾਲੇ ਲੋਕਾਂ ਨੂੰ ਬਿਮਾਰੀਆਂ ਫੈਲਣ ਦਾ ਖ਼ਦਸ਼ਾ ਬਣਿਆ ਰਹਿੰਦਾ ਸੀ ਅਤੇ ਹਰ ਸਮੇਂ ਗੰਦੀ ਮੀਟ ਦੀ ਬਦਬੂ ਆਉਂਦੀ ਤੇ ਨਾਲ ਹੀ ਲੋਕਾਂ ਦੀਆਂ ਧਾਰਮਿਕ ਭਾਵਨਾਵਾਂ ਨੂੰ ਵੀ ਠੇਸ ਪਹੁੰਚਦੀ ਸੀ | ਇਸ ਕਰਕੇ ਇਨ੍ਹਾਂ ਦੁਕਾਨਾਂ ਦਾ ਬੰਦ ਹੋਣਾ ਬਹੁਤ ਹੀ ਜ਼ਰੂਰੀ ਹੈ |ਕੌਂਸਲਰ ਗੁਰਮੀਤ ਸਿੰਘ ਨਾਗਪਾਲ ਨੇ ਕਿਹਾ ਕਿ ਉਨ੍ਹਾਂ ਵਲੋਂ ਅਦਾਲਤ ਵਿਚ ਵਿਸ਼ਵਾਸ ਰੱਖਦੇ ਹੋਏ ਕੇਸ ਦੀ ਪੈਰਵੀ ਕੀਤੀ ਗਈ ਹੈ | ਉਨ੍ਹਾਂ ਮਾਣਯੋਗ ਅਦਾਲਤ ਤੇ ਕੌਂਸਲ ਦਾ ਧੰਨਵਾਦ ਕੀਤਾ | ਉਨ੍ਹਾਂ ਕਿਹਾ ਕਿ ਜੇਕਰ ਇਸ ਸਭ ਤੋਂ ਬਾਅਦ ਵੀ ਬਣਦੀ ਯੋਗ ਕਾਰਵਾਈ ਨਾ ਕੀਤੀ ਗਈ ਤਾਂ ਇਸ ਇਲਾਕੇ ਦੇ ਲੋਕਾਂ ਨਾਲ ਮਿਲ ਕੇ ਅਸੀਂ ਸਾਰੇ ਸੰਘਰਸ਼ ਦਾ ਰਾਹ ਅਪਣਾਵਾਂਗੇ |
ਪਿਛਲੀ ਖ਼ਬਰ ਜ਼ਰੂਰੀ ਮੁਰੰਮਤ ਕਾਰਨ ਬਿਜਲੀ ਬੰਦ ਰਹੇਗੀ ਅਗਲੀ ਖ਼ਬਰ ਬੇਰੁਜ਼ਗਾਰ ਸਾਂਝਾ ਮੋਰਚਾ ਤਰਨ ਤਾਰਨ ਜ਼ਿਮਨੀ ਚੋਣ 'ਚ ਅੱਜ ਕਰੇਗਾ ਰੋਸ ਪ੍ਰਦਰਸ਼ਨ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।