17-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 02-11-2025

ਸੰਤ ਬਾਬਾ ਅਮਰ ਸਿੰਘ ਬੜੂੰਦੀ ਵਾਲਿਆਂ ਦੇ ਜਨਮ ਦਿਵਸ ਮੌਕੇ ਧਾਰਮਿਕ ਸਮਾਗਮ

ਅਜੀਤ ਡੈਸਕ 02-11-2025
ਅਹਿਮਦਗੜ੍ਹ, 1 ਨਵੰਬਰ (ਰਵਿੰਦਰ ਪੁਰੀ)-ਦੇਸ਼ ਵਿਦੇਸ਼ ਅੰਦਰ ਸਿੱਖੀ ਦੇ ਪ੍ਰਚਾਰ ਅਤੇ ਪ੍ਰਸਾਰ 'ਚ ਪਿਛਲੇ ਲੰਮੇ ਸਮੇਂ ਤੋਂ ਸ਼ਾਨਦਾਰ ਸੇਵਾਵਾਂ ਨਿਭਾ ਰਹੇ ਸੰਤ ਬਾਬਾ ਅਮਰ ਸਿੰਘ ਬੜੂੰਦੀ ਵਾਲਿਆਂ ਦਾ ਜਨਮ ਦਿਵਸ ਆਨੰਦ ਈਸ਼ਰ ਪਬਲਿਕ ਸਕੂਲ ਵਿਖੇ ਬੜੀ ਸ਼ਰਧਾ ਅਤੇ ਸਤਿਕਾਰ ਨਾਲ ਮਨਾਇਆ ਗਿਆ¢ ਆਨੰਦ ਈਸ਼ਰ ਪਬਲਿਕ ਸਕੂਲ ਦੇ ਡਾਇਰੈਕਟਰ ਕਰਤਾਰ ਸਿੰਘ, ਜਗਬੀਰ ਕੌਰ, ਪਿ੍ੰਸੀਪਲ ਮਨਜੀਤ ਕੌਰ ਦੀ ਨਿਗਰਾਨੀ ਹੇਠ ਕਰਵਾਏ ਸਮਾਰੋਹ ਮੌਕੇ ਸਕੂਲ ਦੇ ਬੱਚਿਆਂ ਤੇ ਸਟਾਫ਼ ਨੇ ਸ਼੍ਰੀ ਸੁਖਮਨੀ ਸਾਹਿਬ ਦਾ ਪਾਠ ਅਤੇ ਸ਼ਬਦ ਗਾਇਨ ਕੀਤਾ ¢ ਇਸ ਮੌਕੇ 'ਤੇ ਸਮੂਹ ਸੰਗਤ ਨੇ ਸੰਤ ਬਾਬਾ ਅਮਰ ਸਿੰਘ ਦੀਆਂ ਦੇਸ਼ ਵਿਦੇਸ਼ ਅੰਦਰ ਧਾਰਮਿਕ ਅਤੇ ਨਾਲ ਉਨ੍ਹਾਂ ਦੀ ਲੰਮੀ ਉਮਰ ਅਤੇ ਤੰਦਰੁਸਤੀ ਲਈ ਅਰਦਾਸ ਵੀ ਕੀਤੀ ਗਈ ¢ ਇਸ ਮੌਕੇ ਵਿਸ਼ੇਸ਼ ਕਰ ਕੇ ਐਡਵੋਕੇਟ ਪਰਉਪਕਾਰ ਸਿੰਘ ਘੁੰਮਣ, ਰਿਟਾ. ਡੀ. ਈ. ਓ. ਜਸਵਿੰਦਰ ਕੌਰ, ਪ੍ਰਸਿੱਧ ਸਮਾਜ ਸੇਵੀ ਡੀ. ਕੇ. ਗੋਇਲ, ਐਡਵੋਕੇਟ ਇਨਸਾਫ ਸਿੰਘ, ਨਗਰ ਕੌਂਸਲ ਦੇ ਸਾਬਕਾ ਪ੍ਰਧਾਨ ਰਵਿੰਦਰ ਪੁਰੀ ਵੀ ਸ਼ਾਮਿਲ ਸਨ¢
ਪਿਛਲੀ ਖ਼ਬਰ ਗੁਰਬੰਸ ਫਾੳਾੂਡੇਸ਼ਨ ਚਕੋਹੀ ਵਲੋਂ ਲਗਾਇਆ ਮੁਫ਼ਤ ਮੈਗਾ ਕੈਂਸਰ ਕੇਅਰ ਜਾਂਚ ਕੈਂਪ ਅਗਲੀ ਖ਼ਬਰ ਰਾਜ ਪੱਧਰੀ ਖੇਡਾਂ 'ਚ ਪਿੰਡ ਅਖਾੜਾ ਦੀਆਂ ਲੜਕੀਆਂ ਨੇ ਹਾਕੀ ਅੰਡਰ-14 'ਚ ਜਿੱਤਿਆ ਚਾਂਦੀ ਦਾ ਮੈਡਲ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।