27-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 23-11-2025

ਅਣਪਛਾਤੇ ਵਾਹਨ ਨੇ ਮੋਟਰਸਾਈਕਲ ਨੂੰ ਮਾਰੀ ਟੱਕਰ, ਨੌਜਵਾਨ ਮੋਟਰਸਾਈਕਲ ਸਵਾਰ ਦੀ ਮੌਤ

ਅਜੀਤ ਡੈਸਕ 23-11-2025
ਦੋਰਾਹਾ, 22 ਨਵੰਬਰ (ਮਨਜੀਤ ਸਿੰਘ ਗਿੱਲ)-ਦੋਰਾਹਾ ਜੀ. ਟੀ. ਰੋਡ ਦੇ ਨਾਲ ਸਰਵਿਸ ਰੋਡ 'ਤੇ ਇੱਕ ਅਣਪਛਾਤੇ ਵਾਹਨ ਨੇ ਮੋਟਰਸਾਈਕਲ ਸਵਾਰ ਨੂੰ ਟੱਕਰ ਮਾਰ ਦਿੱਤੀ, ਜਿਸ ਕਾਰਨ ਨੌਜਵਾਨ ਮੋਟਰਸਾਈਕਲ ਸਵਾਰ ਦੀ ਮੌਤ ਹੋ ਗਈ | ਪੁਲਿਸ ਜਾਣਕਾਰੀ ਅਨੁਸਾਰ, ਦੋਰਾਹਾ ਦਾ ਰਹਿਣ ਵਾਲਾ ਇਕ ਨੌਜਵਾਨ ਅਮਿਤ ਕੁਮਾਰ, ਕੱਦੋ ਚੌਕ ਤੋਂ ਬੀਜਾ ਜਾਣ ਵਾਲੀ ਸਰਵਿਸ ਰੋਡ 'ਤੇ ਆਪਣੇ ਮੋਟਰਸਾਈਕਲ 'ਤੇ ਸਵਾਰ ਸੀ, ਜਦੋਂ ਉਸ ਨੂੰ ਪਿੱਛੇ ਤੋਂ ਆ ਰਹੇ ਇੱਕ ਅਣਪਛਾਤੇ ਤੇਜ਼ ਰਫ਼ਤਾਰ ਵਾਹਨ ਨੇ ਟੱਕਰ ਮਾਰ ਦਿੱਤੀ | ਅਮਿਤ ਕੁਮਾਰ ਸੜਕ 'ਤੇ ਡਿੱਗ ਪਿਆ ਅਤੇ ਤੇਜ਼ ਰਫ਼ਤਾਰ ਵਾਹਨ ਦਾ ਡਰਾਈਵਰ ਉਸ ਨੂੰ ਟੱਕਰ ਮਾਰ ਕੇ ਕੁਚਲਦਾ ਹੋਇਆ ਭੱਜ ਗਿਆ | ਘਟਨਾ ਤੋਂ ਬਾਅਦ, ਵਸਨੀਕਾਂ ਨੇ ਦੋਰਾਹਾ ਪੁਲਿਸ ਨੂੰ ਸੂਚਿਤ ਕੀਤਾ, ਜਿਸ ਤੋਂ ਬਾਅਦ ਏ. ਐਸ. ਆਈ. ਹਰਜੀਤ ਸਿੰਘ ਮੌਕੇ 'ਤੇ ਪਹੁੰਚੇ ਅਤੇ ਲਾਸ਼ ਨੂੰ ਕਬਜ਼ੇ ਵਿੱਚ ਲੈ ਲਿਆ ਅਤੇ ਪੋਸਟਮਾਰਟਮ ਲਈ ਖੰਨਾ ਸਿਵਲ ਹਸਪਤਾਲ ਭੇਜ ਦਿੱਤਾ | ਇਸ ਮੌਕੇ ਏ. ਐਸ. ਆਈ. ਹਰਜੀਤ ਸਿੰਘ ਨੇ ਕਿਹਾ ਕਿ ਉਹ ਮਾਮਲੇ ਦੀ ਜਾਂਚ ਕਰ ਰਹੇ ਹਨ ਅਤੇ ਬਣਦੀ ਕਾਨੂੰਨੀ ਕਾਰਵਾਈ ਕੀਤੀ ਜਾਵੇਗੀ |
ਪਿਛਲੀ ਖ਼ਬਰ ਸੀਵਰੇਜ ਦੇ ਕੰਮ ਦਾ ਵਿਧਾਇਕ ਦਿਆਲਪੁਰਾ ਵਲੋਂ ਉਦਘਾਟਨ ਅਗਲੀ ਖ਼ਬਰ ਚੰਗੀਆਂ ਸੇਵਾਵਾਂ ਦੇਣ ਬਦਲੇ ਮੈਨੇਜਰ ਕੇਹਰ ਸਿੰਘ ਤੇ ਮੈਨੇਜਰ ਜੋਗਾ ਸਿੰਘ ਦਾ ਸਨਮਾਨ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।