27-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 23-11-2025

ਸੀਵਰੇਜ ਦੇ ਕੰਮ ਦਾ ਵਿਧਾਇਕ ਦਿਆਲਪੁਰਾ ਵਲੋਂ ਉਦਘਾਟਨ

ਅਜੀਤ ਡੈਸਕ 23-11-2025
ਮਾਛੀਵਾੜਾ ਸਾਹਿਬ, 22 ਨਵੰਬਰ (ਰਾਜਦੀਪ ਸਿੰਘ ਅਲਬੇਲਾ)-ਸੀਵਰੇਜ ਦੇ ਕੰਮ ਦਾ ਉਦਘਾਟਨ ਹਲਕਾ ਸਮਰਾਲਾ ਦੇ ਵਿਧਾਇਕ ਜਗਤਾਰ ਸਿੰਘ ਦਿਆਲਪੁਰਾ ਵਲੋਂ ਸ਼ੁਰੂ ਕਰਵਾਇਆ ਗਿਆ¢ ਇਸ ਮੌਕੇ ਕਾਰਜ ਸਾਧਕ ਅਫ਼ਸਰ ਵਿਕਰਮਜੀਤ ਸਿੰਘ, ਚੇਅਰਮੈਨ ਸੁਖਵਿੰਦਰ ਸਿੰਘ ਗਿੱਲ, ਜਗਮੀਤ ਸਿੰਘ ਮੱਕੜ, ਅਮਨਦੀਪ ਸਿੰਘ ਤਨੇਜਾ, ਰਵਿੰਦਰਜੀਤ ਕੌਰ, ਪ੍ਰਕਾਸ਼ ਕੌਰ, ਕਿਸ਼ੋਰ ਕੁਮਾਰ (ਸਾਰੇ ਕੌਂਸਲਰ), ਅਰਵਿੰਦਰਪਾਲ ਸਿੰਘ ਵਿਕੀ, ਨਿਰੰਜਨ ਸਿੰਘ ਨੂਰ, ਪ੍ਰਵੀਨ ਮੱਕੜ, ਨਿਰਮਲ ਸਿੰਘ, ਜਸਵੀਰ ਸਿੰਘ ਭੱਟੀਆਂ ਵਾਲੇ ਵੀ ਮੌਜੂਦ ਸਨ ¢ ਵਿਧਾਇਕ ਦਿਆਲਪੁਰਾ ਨੇ ਡਾਕਘਰ ਤੋਂ ਲੈ ਕੇ ਪ੍ਰਾਇਮਰੀ ਸਕੂਲ ਨੰਬਰ 1 ਤੱਕ ਜਾਂਦੀ ਸੜਕ 'ਤੇ 18 ਲੱਖ ਰੁਪਏ ਦੀ ਲਾਗਤ ਨਾਲ ਹੋਣ ਵਾਲੇ ਕਾਰਜ ਸਬੰਧੀ ਨੀਂਹ ਪੱਥਰ ਤੋਂ ਪਰਦਾ ਹਟਾਉਣ ਉਪਰੰਤ ਕਿਹਾ ਕਿ ਸ਼ਹਿਰ ਵਾਸੀਆਂ ਦੀ ਸਮੱਸਿਆਵਾਂ ਨੂੰ ਪਹਿਲ ਦੇ ਅਧਾਰ 'ਤੇ ਹੱਲ ਕੀਤਾ ਜਾ ਰਿਹਾ ਹੈ¢ ਉਨ੍ਹਾਂ ਕਿਹਾ ਕਿ ਨਗਰ ਕੌਂਸਲ ਮਾਛੀਵਾੜਾ ਦੇ ਪ੍ਰਧਾਨ ਅਤੇ ਸਮੂਹ ਕੌਂਸਲਰਾਂ ਵਲੋਂ ਸ਼ਹਿਰ ਦੀ ਦਿੱਖ ਨੂੰ ਸੁੰਦਰ ਬਣਾਉਣ ਲਈ ਜੋ ਯਤਨ ਕੀਤੇ ਜਾ ਰਹੇ ਹਨ, ਉਹ ਸ਼ਲਾਘਾਯੋਗ ਹਨ ¢ ਇਸ ਮੌਕੇ ਨਗਰ ਕੌਂਸਲ ਪ੍ਰਧਾਨ ਮੋਹਿਤ ਕੁੰਦਰਾ ਨੇ ਦੱਸਿਆ ਕਿ ਪਿਛਲੇ 15 ਸਾਲ ਤੋਂ ਡਾਕਘਰ ਤੋਂ ਲੈ ਕੇ ਪ੍ਰਾਇਮਰੀ ਸਕੂਲ ਵਾਲੀ ਸੜਕ 'ਤੇ ਖੜ੍ਹਦੇ ਬਰਸਾਤੀ ਪਾਣੀ ਤੋਂ ਲੋਕ ਅੱਤਾਂ ਦੇ ਪ੍ਰੇਸ਼ਾਨ ਸਨ ਕਿਉਂਕਿ ਮੀਂਹ ਦੇ ਪਾਣੀ ਦੀ ਨਿਕਾਸੀ ਨਾ ਹੋਣ ਕਾਰਨ ਸੜਕ ਤੋਂ ਗੁਜ਼ਰਨ ਵਾਲੇ ਸਕੂਲੀ ਬੱਚੇ ਅਤੇ ਗੁਰੂ ਕਾਲੋਨੀ ਨੂੰ ਜਾਣ ਵਾਲੇ ਸ਼ਹਿਰ ਵਾਸੀਆਂ ਨੂੰ ਵੱਡੀ ਸਮੱਸਿਆ ਦਾ ਸਾਹਮਣਾ ਕਰਨਾ ਪੈ ਰਿਹਾ ਸੀ¢
ਪਿਛਲੀ ਖ਼ਬਰ ਡੀਪੂਆਂ ਤੱਕ ਕਣਕ ਦੀ ਢੁਆਈ ਕਰਨ ਵਾਲਾ ਠੇਕੇਦਾਰ ਹੋਇਆ ਪ੍ਰੇਸ਼ਾਨ, ਪੁਲਿਸ 'ਤੇ ਲਗਾਏ ਇਲਜ਼ਾਮ ਅਗਲੀ ਖ਼ਬਰ ਅਣਪਛਾਤੇ ਵਾਹਨ ਨੇ ਮੋਟਰਸਾਈਕਲ ਨੂੰ ਮਾਰੀ ਟੱਕਰ, ਨੌਜਵਾਨ ਮੋਟਰਸਾਈਕਲ ਸਵਾਰ ਦੀ ਮੌਤ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।