29-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 23-11-2025

ਗੁਰੂ ਨਾਨਕ ਸਕੂਲ ਦੋਰਾਹਾ ਵਿਖੇ ਸਾਲਾਨਾ ਸਮਾਗਮ ਅਤੇ ਇਨਾਮ ਵੰਡ ਸਮਾਗਮ

ਅਜੀਤ ਡੈਸਕ 23-11-2025
ਦੋਰਾਹਾ, 22 ਨਵੰਬਰ (ਪੱਤਰ ਪ੍ਰੇਰਕ)-ਗੁਰੂ ਨਾਨਕ ਮਾਡਲ ਸੀਨੀਅਰ ਸੈਕੰਡਰੀ ਸਕੂਲ ਦੋਰਾਹਾ ਵਿਖੇ ਸਾਲਾਨਾ ਸਮਾਗਮ ਅਤੇ ਇਨਾਮ ਵੰਡ ਸਮਾਰੋਹ ਕਰਵਾਇਆ ਗਿਆ | ਸਕੂਲ ਦੇ ਵਿਦਿਆਰਥੀਆਂ ਨੇ ਵੈੱਲਕਮ ਡਾਂਸ, ਅੰਗਰੇਜ਼ੀ ਅਤੇ ਪੰਜਾਬੀ ਡਰਾਮਾ, ਸਭਿਆਚਾਰਕ ਗੀਤ, ਵੱਖ-ਵੱਖ ਰਾਜਾਂ ਨਾਲ਼ ਸੰਬੰਧਿਤ ਡਾਂਸ, ਲੁੱਡੀ, ਮਾਇਮ, ਕਲਾਸੀਕਲ ਅਤੇ ਸੂਫ਼ੀ ਡਾਂਸ, ਵੈਸਟਰਨ ਡਾਂਸ, ਹਿੰਦੀ ਕੋਰਿਉਗ੍ਰਾਫ਼ੀ, ਗਿੱਧਾ, ਭੰਗੜਾ ਆਦਿ ਆਈਟਮਾਂ ਵਿਚ ਭਾਗ ਲੈ ਕੇ ਆਪਣੀ ਕਲਾ ਦਾ ਪ੍ਰਦਰਸ਼ਨ ਕੀਤਾ | ਪਿ੍ੰਸੀਪਲ ਇੰਦਰਜੀਤ ਕੌਰ ਮੇਅਰ ਨਗਰ ਨਿਗਮ ਲੁਧਿਆਣਾ ਇਸ ਸਮਾਗਮ ਵਿਚ ਮੁੱਖ ਮਹਿਮਾਨ ਵਜੋਂ ਸ਼ਾਮਲ ਹੋਏ | ਸਕੂਲ ਪਿ੍ੰਸੀਪਲ ਡਾ. ਡੀ. ਪੀ. ਠਾਕੁਰ ਨੇ ਸਕੂਲ ਦੀ ਸਾਲਾਨਾ ਰਿਪੋਰਟ ਪੇਸ਼ ਕੀਤੀ | ਮੁੱਖ ਮਹਿਮਾਨ ਨੇ ਬੋਰਡ ਪ੍ਰੀਖਿਆਵਾਂ 2024 ਵਿਚ ਅਤੇ ਵੱਖ-ਵੱਖ ਖੇਤਰਾਂ ਵਿਚ ਮੱਲ੍ਹਾਂ ਮਾਰਨ ਵਾਲ਼ੇ ਵਿਦਿਆਰਥੀਆਂ ਨੂੰ ਇਨਾਮ ਦੇ ਕੇ ਸਨਮਾਨਿਤ ਕੀਤਾ | ਗੁਰੂ ਨਾਨਕ ਪ੍ਰਬੰਧਕ ਬੋਰਡ ਦੇ ਪ੍ਰਧਾਨ ਹਰਪ੍ਰਤਾਪ ਸਿੰਘ ਬਰਾੜ ਨੇ ਸਾਰੇ ਹਾਜ਼ਰੀਨ ਦਾ ਧੰਨਵਾਦ ਕਰਦਿਆਂ ਕਿਹਾ ਕਿ ਅੱਜ ਦੇ ਸਮਾਗਮ ਵਿਚ ਮਾਪਿਆਂ ਨੇ ਸ਼ਮੂਲੀਅਤ ਕਰ ਕੇ ਬੱਚਿਆਂ ਦਾ ਹੌਸਲਾ ਵਧਾਇਆ ਹੈ | ਇਸ ਮੌਕੇ ਸਕੂਲ ਪ੍ਰਬੰਧਕ ਕਮੇਟੀ ਦੇ ਉਪ-ਪ੍ਰਧਾਨ ਡਾ. ਪਵਿੱਤਰਪਾਲ ਸਿੰਘ ਪਾਂਗਲੀ, ਕਾਰਜਕਾਰੀ ਪ੍ਰਬੰਧਕ ਰੁਪਿੰਦਰ ਕੌਰ ਬਰਾੜ, ਮੈਨੇਜਰ ਰਾਜਿੰਦਰ ਸਿੰਘ ਖ਼ਾਲਸਾ, ਇੰਦਰ ਸਿੰਘ, ਭੁਪਿੰਦਰ ਸਿੰਘ, ਗੁਰਕਿਰਪਾਲ ਸਿੰਘ ਜੱਗੀ, ਰਵਿੰਦਰ ਸਿੰਘ ਮਲਹਾਂਸ, ਨਵਨੀਤ ਸਿੰਘ ਮਾਂਗਟ, ਮਿਉਂਸੀਪਲ ਕਮੇਟੀ ਪ੍ਰਧਾਨ ਸੁਦਰਸ਼ਨ ਕੁਮਾਰ, ਹਰਨੇਕ ਸਿੰਘ, ਰਿੱਕੀ ਬੈਕਟਰ, ਬੌਬੀ ਤਿਵਾੜੀ, ਕੁਲਵੰਤ ਸਿੰਘ, ਰਣਜੀਤ ਸਿੰਘ, ਬੌਬੀ ਕਪਿਲਾ, ਕਮਲਜੀਤ ਬਿੱਟੂ, ਅਭੈ ਬੈਕਟਰ, ਉਦੈ ਸ਼ਰਮਾ, ਕਾਲਜ ਪਿ੍ੰਸੀਪਲ ਡਾ. ਸਰਵਜੀਤ ਕੌਰ ਬਰਾੜ, ਸੁਖਵੰਤ ਸਿੰਘ ਸ਼ਾਹਪੁਰ, ਡਾ. ਸ਼ਿਵਰਾਜ ਸਿੰਘ ਮਾਂਗਟ, ਚਰਨਜੀਤ ਸਿੰਘ ਖ਼ਾਲਸਾ, ਸਵਰਨ ਸਿੰਘ, ਅਮਰ ਸਿੰਘ, ਅਮਰਜੀਤ ਸਿੰਘ, ਵਰੁਨ ਗੁਪਤਾ, ਜੋਗਿੰਦਰ ਸਿੰਘ ਉਬਰਾਏ ਆਦਿ ਹਾਜ਼ਰ ਸਨ |
ਪਿਛਲੀ ਖ਼ਬਰ ਪਿੰਡ ਗਿੱਦੜੀ ਦੀ ਵਿਕਾਸ ਕਾਰਜਾਂ ਨਾਲ ਨੁਹਾਰ ਬਦਲੀ ਜਾਵੇਗੀ-ਸਰਪੰਚ ਲੱਖਾ ਅਗਲੀ ਖ਼ਬਰ ਸ਼ਹੀਦ ਊਧਮ ਸਿੰਘ ਸਕੂਲ ਸੋਹੀਆ ਵਿਖੇ ਕੁਇਜ਼ ਮੁਕਾਬਲੇ ਕਰਵਾਏ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।