19-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 25-11-2025

ਏ. ਐਸ. ਗਰੁੱਪ ਆਫ਼ ਇੰਸਟੀਟਿਊਸ਼ਨਜ਼, ਖੰਨਾ ਵਿਚ ਨਸ਼ੇ ਦੇ ਬੁਰੇ ਪ੍ਰਭਾਵ ਵਿਸ਼ੇ 'ਤੇ ਲੈਕਚਰ ਲਗਾਇਆ

ਅਜੀਤ ਡੈਸਕ 25-11-2025
ਖੰਨਾ, 24 ਨਵੰਬਰ (ਹਰਜਿੰਦਰ ਸਿੰਘ ਲਾਲ)-ਏ. ਐਸ. ਗਰੁੱਪ ਆਫ਼ ਇੰਸਟੀਟਿਊਸ਼ਨਜ਼ ਖੰਨਾ ਵਿਖੇ ਐਮ. ਬੀ. ਏ., ਬੀ. ਬੀ. ਏ., ਬੀ. ਕਾਮ ਅÏਨਰਸ ਦੇ ਵਿਦਿਆਰਥੀਆਂ ਲਈ ਨਸ਼ੇ ਦੇ ਬੁਰੇ ਪ੍ਰਭਾਵ ਵਿਸ਼ੇ 'ਤੇ ਲੈਕਚਰ ਕਰਵਾਇਆ ਗਿਆ | ਇਸ ਮੌਕੇ ਦੀ ਸ਼ੁਰੂਆਤ ਚੰਦਰਕਲਾ ਰਿੰਕੂ ਅਗਰਵਾਲ (ਫੈਕਲਟੀ, ਆਰਟ ਆਫ਼ ਲਿਵਿੰਗ ਸੈਂਟਰ, ਖੰਨਾ) ਦੇ ਪ੍ਰੇਰਣਾਦਾਇਕ ਭਾਸ਼ਣ ਨਾਲ ਹੋਈ | ਉਨ੍ਹਾਂ ਆਪਣੇ ਵਿਚਾਰ ਸਾਂਝੇ ਕਰਦਿਆਂ ਕਿਹਾ ਕਿ ਨਸ਼ਾ ਕਿਸੇ ਵੀ ਰੂਪ ਵਿਚ ਹੋਵੇ, ਇਹ ਵਿਅਕਤੀ ਦੀ ਮਾਨਸਿਕ ਅਤੇ ਸਮਾਜਿਕ ਹਾਲਤ ਨੂੰ ਨੁਕਸਾਨ ਪਹੁੰਚਾਉਂਦਾ ਹੈ | ਨਸ਼ਾ ਸਿਰਫ਼ ਸਿਹਤ ਨੂੰ ਹੀ ਪ੍ਰਭਾਵਿਤ ਨਹੀਂ ਕਰਦਾ, ਸਗੋਂ ਸਾਡੇ ਸੁਪਨਿਆਂ, ਪਰਿਵਾਰ ਅਤੇ ਸਮਾਜ ਦੀ ਪ੍ਰਗਤੀ ਲਈ ਵੀ ਵੱਡੀ ਰੁਕਾਵਟ ਹੈ |ਕਾਲਜ ਡਾਇਰੈਕਟਰ ਡਾ. ਹਰਪ੍ਰੀਤ ਸਿੰਘ ਨੇ ਵੀ ਵਿਦਿਆਰਥੀਆਂ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਜੇਕਰ ਦੇਸ਼ ਦੀ ਨੌਜਵਾਨ ਪੀੜੀ ਨਸ਼ਾ ਮੁਕਤ ਰਹੇਗੀ, ਤਾਂ ਹੀ ਸਮਾਜ ਇਕ ਖ਼ੁਸ਼ਹਾਲ ਦੇਸ਼ ਬਣ ਸਕਦਾ ਹੈ | ਅੰਤ ਵਿੱਚ ਸਾਰੇ ਵਿਦਿਆਰਥੀਆਂ, ਅਧਿਆਪਕਾਂ ਅਤੇ ਸਟਾਫ਼ ਨੇ ਨਸ਼ਾ ਮੁਕਤ ਭਾਰਤ ਦੇ ਨਿਰਮਾਣ ਵਿੱਚ ਯੋਗਦਾਨ ਪਾਉਣ ਦੀ ਸਹੁੰ ਲਈ ਅਤੇ ਸਮਾਜ ਨੂੰ ਨਸ਼ੇ ਤੋਂ ਮੁਕਤ ਕਰਨ ਦਾ ਸੰਕਲਪ ਕੀਤਾ |
ਪਿਛਲੀ ਖ਼ਬਰ ਜੰਗਲਾਤ ਵਿਭਾਗ ਦੀ ਲੱਕੜ ਕੱਟਣ ਵਾਲੇ ਨੂੰ ਵਣ ਬਲਾਕ ਅਫ਼ਸਰ ਵਲੋਂ ਜੁਰਮਾਨਾ ਅਗਲੀ ਖ਼ਬਰ ਚੰਡੀਗੜ੍ਹ ਰੈਲੀ ਦੀਆਂ ਤਿਆਰੀਆਂ ਮੁਕੰਮਲ, ਵੱਡੀ ਗਿਣਤੀ 'ਚ ਕਾਫ਼ਲੇ ਹੋਣਗੇ ਸ਼ਾਮਿਲ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।