ਪਾਇਲ, 3 ਦਸੰਬਰ (ਨਿਜ਼ਾਮਪੁਰ, ਰਜਿੰਦਰ ਸਿੰਘ)- ਜੋਨ ਬੇਰਕਲਾਂ ਤੋ ਬਲਾਕ ਸੰਮਤੀ ਦੀ ਚੋਣ ਲੜ ਰਹੇ ਕਾਂਗਰਸੀ ਉਮੀਦਵਾਰ ਲਾਭ ਸਿੰਘ ਤੇ ਜੋਨ ਰਾਮਗੜ੍ਹ ਸਰਦਾਰਾ ਤੋ ਚੋਣ ਲੜ ਰਹੇ ਅਵਤਾਰ ਸਿੰਘ ਤਾਰੀ ਨੇ ਬਲਾਕ ਕਾਂਗਰਸ ਮਲੌਦ ਦੇ ਪ੍ਰਧਾਨ ਤੇ ਸਾਬਕਾ ਬਲਾਕ ਸੰਮਤੀ ਮੈਂਬਰ ਗੁਰਮੇਲ ਸਿੰਘ ਗਿੱਲ ਬੇਰਕਲਾਂ ਨਾਲ ਜਾ ਕੇ ਨਾਮਜ਼ਦਗੀ ਕਾਗ਼ਜ਼ ਜਮਾਂ ਕਰਵਾਏ | ਉਪਰੰਤ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਉਨ੍ਹਾਂ ਕਿਹਾ ਕਿ ਬਲਾਕ ਸੰਮਤੀ ਅਤੇ ਜ਼ਿਲ੍ਹਾ ਪ੍ਰੀਸ਼ਦ ਚੋਣਾਂ ਵਿੱਚ ਲੋਕ ਕਾਂਗਰਸੀ ਉਮੀਦਵਾਰਾਂ ਦੇ ਹੱਕ ਵਿਚ ਵੋਟਾਂ ਪਾ ਕੇ ਆਪਣਾ ਗੁੱਸਾ ਬਿਆਨ ਕਰਨਗੇ | ਇਸ ਮੌਕੇ ਹੋਰਨਾਂ ਤੋ ਇਲਾਵਾ ਮੇਘ ਸਿੰਘ ਸਕੱਤਰ, ਬੂਟਾ ਸਿੰਘ ਰਾਮਗੜ੍ਹ ਸਰਦਾਰਾ, ਗੁਰਦੀਪ ਸਿੰਘ, ਸੋਹਣ ਸਿੰਘ, ਦੀਪਾ ਸਿੰਘ ਹਾਜ਼ਰ ਸਨ |