ਖੰਨਾ, 3 ਦਸੰਬਰ (ਪੱਤਰ ਪ੍ਰੇਰਕ)-ਗੁਰੂ ਨਾਨਕ ਨਗਰ ਅਮਲੋਹ ਰੋਡ ਵਿਖੇ ਆਪਸੀ ਝਗੜੇ ਵਿਚ ਦੋ ਔਰਤਾਂ ਸਮੇਤ 6 ਵਿਅਕਤੀਆਂ ਖ਼ਿਲਾਫ਼ ਮਾਮਲਾ ਦਰਜ ਕੀਤਾ ਗਿਆ ਹੈ | ਐੱਸ. ਐੱਚ. ਓ. ਸਿਟੀ-2 ਇੰਸਪੈਕਟਰ ਹਰਦੀਪ ਸਿੰਘ ਨੇ ਦੱਸਿਆ ਕਿ ਦੋਸ਼ੀਆਂ ਖ਼ਿਲਾਫ਼ ਧਾਰਾ 115 (2), 126 (2), 351 (2), 191 (3) ਅਧੀਨ ਮਾਮਲਾ ਦਰਜ ਕੀਤਾ ਗਿਆ ਹੈ¢ ਦੋਸ਼ੀਆਂ ਨੂੰ ਫੜਨ ਲਈ ਛਾਪੇਮਾਰੀ ਕੀਤੀ ਜਾ ਰਹੀ ਹੈ | ਦੋਸ਼ੀਆਂ ਨੂੰ ਛੇਤੀ ਗਿ੍ਫ਼ਤਾਰ ਕਰ ਲਿਆ ਜਾਵੇਗਾ |