18-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 04-12-2025

ਕਾਂਗਰਸ ਤੇ ਅਕਾਲੀ ਦਲ ਦੇ 9 ਉਮੀਦਵਾਰਾਂ ਦੇ ਬਲਾਕ ਸੰਮਤੀ ਲਈ ਕਾਗ਼ਜ਼ ਦਾਖ਼ਲ ਕੀਤੇ

ਅਜੀਤ ਡੈਸਕ 04-12-2025
ਖੰਨਾ, 3 ਦਸੰਬਰ (ਹਰਜਿੰਦਰ ਸਿੰਘ ਲਾਲ)-ਅੱਜ ਖੰਨਾ ਬਲਾਕ ਸੰਮਤੀ ਲਈ ਕੁੱਲ 9 ਉਮੀਦਵਾਰਾਂ ਨੇ ਕਾਗ਼ਜ਼ ਦਾਖਲ ਕੀਤੇ | ਕਾਰਜ ਸਾਧਕ ਅਫ਼ਸਰ ਚਰਨਜੀਤ ਸਿੰਘ ਕੋਲ ਕਾਗ਼ਜ਼ ਦਾਖਲ ਕਰਨ ਵਾਲਿਆਂ ਵਿਚ 7 ਕਾਂਗਰਸੀ ਉਮੀਦਵਾਰ ਅਤੇ 2 ਅਕਾਲੀ ਉਮੀਦਵਾਰ ਸਨ | ਅਜੇ ਕਿਸੇ ਹੋਰ ਪਾਰਟੀ ਦੇ ਉਮੀਦਵਾਰ ਨੇ ਕਾਗ਼ਜ਼ ਦਾਖਲ ਨਹੀਂ ਕੀਤੇ | ਅੱਜ ਕਾਗ਼ਜ਼ ਦਾਖਲ ਕਰਨ ਵਾਲਿਆਂ ਵਿਚ ਹਰਪ੍ਰੀਤ ਕੌਰ ਈਸੜੂ, ਨਵਨੀਤ ਕੌਰ ਕੋਟ ਸੇਖੋਂ, ਕਰਮਜੀਤ ਕੌਰ, ਹਰਦੀਪ ਕੌਰ, ਹਰਜਿੰਦਰ ਸਿੰਘ, ਕਮਲਜੀਤ ਕੌਰ, ਜਸਪਾਲ ਸਿੰਘ, ਗੁਰਮੇਲ ਸਿੰਘ, ਮੋਹਨ ਸਿੰਘ ਸ਼ਾਮਿਲ ਹਨ | ਕਾਂਗਰਸੀ ਉਮੀਦਵਾਰਾਂ ਦੇ ਕਾਗਜ ਦਾਖਲ ਕਰਵਾਉਣ ਲਈ ਸਾਬਕ ਮੰਤਰੀ ਗੁਰਕੀਰਤ ਸਿੰਘ, ਸਾਬਕ ਚੇਅਰਮੈਨ ਗੁਰਦੀਪ ਸਿੰਘ ਰਸੂਲੜਾ, ਨਗਰ ਕੌਂਸਲ ਪ੍ਰਧਾਨ ਕਮਲਜੀਤ ਸਿੰਘ ਲੱਧੜ ਆਦਿ ਉਚੇਚੇ ਤੌਰ ਤੇ ਪੁੱਜੇ ਹੋਏ ਸਨ | ਜਦੋਂ ਕਿ ਜ਼ਿਲ੍ਹਾ ਪ੍ਰੀਸ਼ਦ ਅਤੇ ਬਲਾਕ ਸੰਮਤੀ ਭੁੱਮਦੀ ਜੋਨ ਤੋਂ ਉਮੀਦਵਾਰ ਗੁਰਮੇਲ ਸਿੰਘ ਅਤੇ ਲਲਹੇੜੀ ਜੋਨ ਤੋਂ ਅਕਾਲੀ ਉਮੀਦਵਾਰ ਮੋਹਨ ਸਿੰਘ ਦੇ ਕਾਗ਼ਜ਼ ਦਾਖਲ ਕਰਵਾਉਣ ਲਈ ਅਕਾਲੀ ਦਲ ਦੇ ਯਾਦਵਿੰਦਰ ਸਿੰਘ ਯਾਦੂ ਪੁੱਜੇ | ਇਸ ਮੌਕੇ ਅਕਾਲੀ ਦਲ ਦੇ ਗੁਰਸੇਵਕ ਸਿੰਘ, ਹਰਮਿੰਦਰ ਸਿੰਘ ਗੋਲੂ, ਗੋਰਵਜੀਤ, ਪਿ੍ਤਪਾਲ ਸਿੰਘ, ਜਸਪਾਲ ਸਿੰਘ, ਜਸਵਿੰਦਰ ਸਿੰਘ ਜੱਸੀ, ਜੁਝਾਰ ਸਿੰਘ ਕਸ਼ਮੀਰਾ ਸਿੰਘ, ਗੁਰਦੀਪ ਸਿੰਘ ਦੀਪਾ, ਜਗਦੀਪ ਸਿੰਘ, ਸੁਖਵਿੰਦਰ ਸਿੰਘ, ਪਵਨਜੋਤ ਸਿੰਘ ਹਰਿਓ, ਦੀਪੀ ਨਵਾਂ ਪਿੰਡ ਆਦਿ ਹਾਜ਼ਰ ਸਨ |
ਪਿਛਲੀ ਖ਼ਬਰ ਨਾਮਜ਼ਦਗੀ ਦੇ ਤੀਜੇ ਦਿਨ ਸਿਰਫ਼ ਪੰਜ ਉਮੀਦਵਾਰ ਹੀ ਪਹੁੰਚੇ ਅਗਲੀ ਖ਼ਬਰ ਆਪਸੀ ਲੜਾਈ ਕਾਰਨ ਦੋ ਔਰਤਾਂ ਸਮੇਤ 6 ਵਿਅਕਤੀਆਂ 'ਤੇ ਮਾਮਲਾ ਦਰਜ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।