ਦੋਰਾਹਾ, 3 ਦਸੰਬਰ (ਪੱਤਰ ਪ੍ਰੇਰਕ)-ਗੁਰੂ ਨਾਨਕ ਮਾਡਲ ਸੀਨੀਅਰ ਸੈਕੰਡਰੀ ਸਕੂਲ, ਦੋਰਾਹਾ ਦੀਆਂ ਤਿੰਨ ਵਿਦਿਆਰਥਣਾਂ ਰੀਆ ਕੌਸ਼ਲ ਤੇ ਅਕਸ਼ਦੀਪ ਕੌਰ (ਜਮਾਤ ਪੰਜਵੀਂ) ਅਤੇ ਸਹਿਜਪ੍ਰੀਤ ਕੌਰ (ਜਮਾਤ ਤੀਜੀ) ਨੂੰ ਪ੍ਰਾੁਇਮਰੀ ਸਟੇਟ ਪੱਧਰ ਸਕੂਲ ਹਾਕੀ ਟੂਰਨਾਮੈਂਟ ਵਿੱਚ ਭਾਗ ਲੈਣ ਲਈ ਚੁਣਿਆ ਗਿਆ ਹੈ | ਇਸ ਰਾਜ ਪੱਧਰੀ ਟੂਰਨਾਮੈਂਟ ਦਾ ਆਯੋਜਨ ਖ਼ਾਲਸਾ ਸੀਨੀਅਰ ਸੈਕੰਡਰੀ ਸਕੂਲ, ਰੂਪਨਗਰ ਵਿਖੇ ਕੀਤਾ ਜਾ ਰਿਹਾ ਹੈ | ਸਕੂਲ ਪ੍ਰਬੰਧਕ ਬੋਰਡ ਦੇ ਪ੍ਰਧਾਨ ਹਰਪ੍ਰਤਾਪ ਸਿੰਘ ਬਰਾੜ ਨੇ ਤਿੰਨਾਂ ਖਿਡਾਰਨਾਂ ਨੂੰ ਰਾਜ ਪੱਧਰੀ ਹਾਕੀ ਟੂਰਨਾਮੈਂਟ ਲਈ ਚੁਣੇ ਜਾਣ 'ਤੇ ਵਧਾਈ ਦਿੱਤੀ | ਸਕੂਲ ਕਾਰਜਕਾਰੀ ਪ੍ਰਸ਼ਾਸ਼ਕ ਰੂਪਿੰਦਰ ਕੌਰ ਬਰਾੜ ਨੇ ਖਿਡਾਰਨਾਂ ਦੀ ਪ੍ਰਸੰਸਾ ਕਰਦਿਆਂ ਕਿਹਾ ਕਿ ਉਹ ਦੂਜੇ ਵਿਦਿਆਰਥੀਆਂ ਨੂੰ ਉਤਸ਼ਾਹਿਤ ਕਰਨ ਲਈ ਪ੍ਰੇਰਨਾ ਸਰੋਤ ਹਨ | ਸਕੂਲ ਪਿ੍ੰਸੀਪਲ ਡਾ. ਡੀ. ਪੀ. ਠਾਕੁਰ ਨੇ ਕਿਹਾ ਕਿ ਅਜਿਹੀਆਂ ਪ੍ਰਾਪਤੀਆਂ ਵਿਦਿਆਰਥੀਆਂ ਦੇ ਮਨੋਬਲ ਵਿੱਚ ਵਾਧਾ ਕਰਦੀਆਂ ਹਨ ਅਤੇ ਸਫ਼ਲਤਾ ਪ੍ਰਾਪਤ ਕਰਨ ਲਈ ਦਿ੍ੜਤਾ ਪ੍ਰਦਾਨ ਕਰਦੀਆਂ ਹਨ |