ਮਲੌਦ, 3 ਦਸੰਬਰ (ਦਿਲਬਾਗ ਸਿੰਘ ਚਾਪੜਾ)-ਸ਼੍ਰੋਮਣੀ ਅਕਾਲੀ ਦਲ ਸਰਕਲ ਮਲੌਦ ਸ਼ਹਿਰੀ ਦੇ ਪ੍ਰਧਾਨ ਜਗਜੀਤ ਸਿੰਘ ਦੌਲਤਪੁਰ ਦੇ ਮਾਤਾ ਹਰਬੰਸ ਕੌਰ ਦੇ ਅਕਾਲ ਚਲਾਣੇ ਤੋਂ ਬਾਅਦ ਪਰਿਵਾਰ ਨਾਲ ਸਾਬਕਾ ਸਪੀਕਰ ਚਰਨਜੀਤ ਸਿੰਘ ਅਟਵਾਲ ਦੁੱਖ ਸਾਂਝਾ ਕਰਨ ਪੁੱਜੇ | ਇਸ ਸਮੇਂ ਸਵ. ਹਰਬੰਸ ਕੌਰ ਦੇ ਸਪੁੱਤਰ ਗੁਰਦੀਪ ਸਿੰਘ ਸੋਮਲ, ਜਗਜੀਤ ਸਿੰਘ ਦੌਲਤਪੁਰ ਅਤੇ ਸੰਦੀਪ ਸਿੰਘ ਨੌਰਵੇ ਨਾਲ ਦੁੱਖ ਦਾ ਇਜ਼ਹਾਰ ਕਰਦਿਆਂ ਡਾ. ਅਟਵਾਲ ਨੇ ਕਿਹਾ ਕਿ ਮਾਂ ਦਾ ਪਿਆਰ ਅਤੇ ਸਾਥ ਇਨਸਾਨ ਦੀ ਸਭ ਤੋਂ ਵੱਡੀ ਦੌਲਤ ਹੁੰਦੀ ਹੈ | ਇਸ ਮੌਕੇ ਸਾਬਕਾ ਪ੍ਰਧਾਨ ਨਗਰ ਪੰਚਾਇਤ ਮਲੌਦ ਸੰਜੀਵ ਪੁਰੀ, ਸਾਬਕਾ ਸਰਪੰਚ ਮੇਜਰ ਸਿੰਘ, ਪੰਚ ਭਿੰਦਰ ਸਿੰਘ, ਪੰਚ ਗੁਰਜੰਟ ਸਿੰਘ, ਜਸਵੀਰ ਸਿੰਘ, ਪੀ. ਏ. ਜਸਵੀਰ ਸਿੰਘ ਜੱਸੀ ਆਦਿ ਹਾਜ਼ਰ ਸਨ |