17-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 04-12-2025

ਸ਼ਹੀਦੀ ਸ਼ਤਾਬਦੀ ਨੂੰ ਸਮਰਪਿਤ ਬਾਬਾ ਜ਼ੋਰਾਵਰ ਸਿੰਘ ਸਕੂਲ ਕੋਟਾਂ ਵਿਖੇ ਰੂਹਾਨੀ ਕਥਾ ਸਮਾਗਮ

ਅਜੀਤ ਡੈਸਕ 04-12-2025
ਬੀਜਾ, 3 ਦਸੰਬਰ (ਕਸ਼ਮੀਰਾ ਸਿੰਘ ਬਗ਼ਲੀ)-ਸ਼੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਦੀ 350ਵੇਂ ਸ਼ਹੀਦੀ ਸ਼ਤਾਬਦੀ ਨੂੰ ਸਮਰਪਿਤ ਬਾਬਾ ਜ਼ੋਰਾਵਰ ਸਿੰਘ ਫਤਹਿ ਸਿੰਘ ਸੀਨੀਅਰ ਸੈਕੰਡਰੀ ਪਬਲਿਕ ਸਕੂਲ, ਮੰਜੀ ਸਾਹਿਬ ਕੋਟਾਂ ਵਿਖੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਪਾਵਨ ਹਾਜ਼ਰੀ ਵਿਚ ਇੱਕ ਰੋਜ਼ਾ ਧਾਰਮਿਕ ਕਥਾ ਸਮਾਗਮ ਮਨਾਇਆ ਗਿਆ | ਸਮਾਗਮ ਦੀ ਸ਼ੁਰੂਆਤ ਜਪੁਜੀ ਸਾਹਿਬ ਦੇ ਪਾਠ ਨਾਲ ਕੀਤੀ ਗਈ, ਜਦੋਂ ਕਿ ਸਕੂਲ ਦੀ ਮਿਊਜ਼ਿਕ ਟੀਚਰ ਸ਼ਾਲੂ ਗੌਰੀਆਂ ਦੇ ਜੱਥੇ ਨੇ ਰੂਹਾਨੀ ਸ਼ਬਦ ਕੀਰਤਨ ਰਾਹੀਂ ਸੰਗਤਾਂ ਨੂੰ ਨਿਹਾਲ ਕੀਤਾ | ਇਸ ਤੋਂ ਉਪਰੰਤ ਬੱਚਿਆਂ ਵੱਲੋਂ ਧਾਰਮਿਕ ਕਵਿਤਾਵਾਂ ਅਤੇ ਕਵੀਸ਼ਰੀਆਂ ਦੀ ਸੁੰਦਰ ਪੇਸ਼ਕਾਰੀ ਕੀਤੀ ਗਈ | ਇਸ ਮੌਕੇ ਅੰਤਰਰਾਸ਼ਟਰੀ ਪ੍ਰਸਿੱਧ ਕਥਾਵਾਚਕ ਭਾਈ ਸਾਹਿਬ ਭਾਈ ਸਰਬਜੀਤ ਸਿੰਘ ਧੂੰਦਾਂ ਨੇ ਕਥਾ ਕੀਤੀ | ਇਸ ਮੌਕੇ ਸਕੂਲ ਮੈਨੇਜਮੈਂਟ ਕਮੇਟੀ ਦੇ ਪ੍ਰਧਾਨ ਅਮਰਇੰਦਰ ਸਿੰਘ ਲਿਬੜਾ ਅਤੇ ਭਾਈ ਸਾਹਿਬ ਭਾਈ ਸਰਬਜੀਤ ਸਿੰਘ ਧੂੰਦਾਂ ਵਲੋਂ ਅਕਾਦਮਿਕ, ਸੰਸਕਿ੍ਤਿਕ ਅਤੇ ਖੇਡਾਂ ਵਿੱਚ ਉਤਕਿ੍ਸ਼ਟ ਪ੍ਰਦਰਸ਼ਨ ਕਰਨ ਵਾਲੇ ਵਿਦਿਆਰਥੀਆਂ ਨੂੰ ਸਨਮਾਨਿਤ ਕੀਤਾ ਗਿਆ | ਪਿ੍ੰਸੀਪਲ ਵਲੋਂ ਸਲਾਨਾ ਪ੍ਰਗਤੀ ਰਿਪੋਰਟ ਪੇਸ਼ ਕੀਤੀ ਗਈ | ਗੁਰੂ ਜੀ ਦਾ ਲੰਗਰ ਵਰਤਾਇਆ ਗਿਆ |
ਪਿਛਲੀ ਖ਼ਬਰ ਸੰਮਤੀ ਜ਼ੋਨ ਬੜੂੰਦੀ (ਰਾਖਵੇਂ) ਤੋਂ ਅਕਾਲੀ ਦਲ ਚੌਥੀ ਵਾਰ ਵੀ ਜਿੱਤੇਗਾ-ਗਰੇਵਾਲ/ਜਰਮਨ ਅਗਲੀ ਖ਼ਬਰ ਸੈਂਟੀਨਲ ਇੰਟਰਨੈਸ਼ਨਲ ਸਕੂਲ, ਸਮਰਾਲਾ ਦੇ ਪਿ੍ੰਸੀਪਲ ਨੂੰ ਫੈਪ ਨੈਸ਼ਨਲ ਐਵਾਰਡਜ਼ ਦੁਆਰਾ ਸਨਮਾਨਿਤ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।