ਸ਼ੋ੍ਰਮਣੀ ਅਕਾਲੀ ਦਲ 'ਚ ਪਿੰਡ ਸਲੌਦੀ ਦੇ ਕਈ ਪਰਿਵਾਰ ਹੋਏ ਸ਼ਾਮਿਲ
ਖੰਨਾ, 4 ਦਸੰਬਰ (ਹਰਜਿੰਦਰ ਸਿੰਘ ਲਾਲ)-ਸ਼ੋ੍ਰਮਣੀ ਅਕਾਲੀ ਦਲ ਨੇ ਸਮਰਾਲਾ ਬਲਾਕ ਅਧੀਨ ਪੈਂਦੇ ਪਿੰਡ ਸਲੌਦੀ ਤੋਂ ਬਲਾਕ ਸੰਮਤੀ ਚੋਣਾਂ ਲਈ ਬੀਬੀ ਚਰਨਜੀਤ ਕੌਰ ਸਲੌਦੀ ਨੂੰ ਆਪਣਾ ਉਮੀਦਵਾਰ ਚੋਣ ਮੈਦਾਨ 'ਚ ਉਤਾਰ ਦਿੱਤਾ ਗਿਆ ਹੈ | ਜਿਸ ਤੋਂ ਬਾਅਦ ਬੀਬੀ ਚਰਨਜੀਤ ਕੌਰ ਸਲੌਦੀ ਵੱਲੋਂ ਸ਼੍ਰੋਮਣੀ ਅਕਾਲੀ ਦਲ ਹਲਕਾ ਸਮਰਾਲਾ ਦੇ ਸੇਵਾਦਾਰ ਪਰਮਜੀਤ ਸਿੰਘ ਢਿੱਲੋਂ ਅਤੇ ਨਵਤੇਜ ਸਿੰਘ ਖੱਟੜਾ ਦੀ ਹਾਜ਼ਰੀ 'ਚ ਦੇ ਨਾਮਜ਼ਦਗੀ ਦਾਖਲ ਕਰ ਦਿੱਤੇ ਗਏ ਹਨ | ਬੀਬੀ ਚਰਨਜੀਤ ਕੌਰ ਨੂੰ ਪਹਿਲਾ ਸ਼ੋ੍ਰਮਣੀ ਅਕਾਲੀ ਦਲ 'ਚ ਸ਼ਾਮਲ ਕਰਕੇ ਉਨ੍ਹਾਂ ਨੂੰ ਸਿਰਪਾਓ ਪਾ ਕੇ ਸਨਮਾਨਿਤ ਕੀਤਾ ਗਿਆ | ਇਸ ਮੌਕੇ ਪਿੰਡ ਸਲੌਦੀ ਦੇ ਕਈ ਪਰਿਵਾਰ ਅਕਾਲੀ ਦਲ 'ਚ ਸ਼ਾਮਲ ਹੋਏ | ਦਵਿੰਦਰ ਸਿੰਘ ਖੱਟੜਾ ਸ਼ੋ੍ਰਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਸ੍ਰੀ ਅੰਮਿ੍ਤਸਰ ਦੇ ਸਪੁੱਤਰ ਨਵਤੇਜ ਸਿੰਘ ਖੱਟੜਾ ਅਤੇ ਸ਼ੋ੍ਰਮਣੀ ਅਕਾਲੀ ਦਲ ਹਲਕਾ ਸਮਰਾਲਾ ਦੇ ਸੇਵਾਦਾਰ ਪਰਮਜੀਤ ਸਿੰਘ ਢਿੱਲੋਂ ਨੇ ਕਿਹਾ ਕਿ ਸ਼ੋ੍ਰਮਣੀ ਅਕਾਲੀ ਦਲ ਨੂੰ ਜ਼ਮੀਨ ਪੱਧਰ 'ਤੇ ਮਜ਼ਬੂਤ ਕਰਨ ਲਈ ਪ੍ਰਧਾਨ ਸੁਖਬੀਰ ਸਿੰਘ ਬਾਦਲ ਦੇ ਦਿਸ਼ਾ ਨਿਰਦੇਸ਼ਾਂ ਤਹਿਤ ਪਿੰਡ ਸਲੌਦੀ ਸਿੰਘਾਂ ਦੀ ਦੇ ਕਈ ਪਰਿਵਾਰਾਂ ਨੂੰ ਸ਼੍ਰੌਮਣੀ ਅਕਾਲੀ ਦਲ ਵਿੱਚ ਸ਼ਾਮਲ ਕੀਤਾ ਗਿਆ | ਹਲਕਾ ਇੰਚਾਰਜ ਪਰਮਜੀਤ ਸਿੰਘ ਢਿੱਲੋਂ ਅਤੇ ਨਵਤੇਜ ਸਿੰਘ ਖੱਟੜਾ ਵੱਲੋਂ ਸ਼ਾਮਲ ਹੋਏ ਪਰਿਵਾਰਾਂ ਨੂੰ ਸਿਰੋਪਾਓ ਦੇ ਕੇ ਸਨਮਾਨਿਤ ਕੀਤਾ | ਅੱਜ ਸ਼੍ਰੋਮਣੀ ਅਕਾਲੀ ਦਲ 'ਚ ਪਿੰਡ ਸਲੌਦੀ ਦੇ ਕਈ ਪਰਿਵਾਰ ਪਾਰਟੀ ਦੀ ਨੀਤੀਆਂ ਨੂੰ ਦੇਖਦੇ ਹੋਏ ਜੱਥੇਦਾਰਨੀ ਬੀਬੀ ਰਾਜਿੰਦਰ ਕੌਰ ਅਤੇ ਸਾਬਕਾ ਸਰਪੰਚ ਬੀਬੀ ਹਰਜਿੰਦਰ ਕੌਰ ਮਾਨ ਦੀ ਅਗਵਾਈ ਹੇਠ ਸ਼ਾਮਲ ਹੋਏ ਹਨ | ਇਨ੍ਹਾਂ ਪਰਿਵਾਰਾਂ ਨੂੰ ਪਾਰਟੀ 'ਚ ਬਣਦਾ ਮਾਣ ਸਨਮਾਨ ਅਤੇ ਉੱਚ ਅਹੁਦੇ ਦੇ ਕੇ ਨਿਵਾਜਿਆਂ ਜਾਵੇਗਾ | ਉਨ੍ਹਾਂ ਨੇ ਕਿਹਾ ਜ਼ਿਲ੍ਹਾ ਪ੍ਰੀਸ਼ਦ ਅਤੇ ਬਲਾਕ ਸੰਮਤੀ 'ਚ ਸ਼੍ਰੋਮਣੀ ਅਕਾਲੀ ਦਲ ਵੱਡੀ ਲੀਡ ਨਾਲ ਜਿੱਤ ਪ੍ਰਾਪਤ ਕਰੇਗਾ | ਇਸ ਮੌਕੇ ਜੱਥੇਦਾਰਨੀ ਬੀਬੀ ਰਾਜਿੰਦਰ ਕੌਰ ਮਾਨ ਅਤੇ ਸਾਬਕਾ ਸਰਪੰਚ ਬੀਬੀ ਹਰਜਿੰਦਰ ਕੌਰ ਨੇ ਕਿਹਾ ਕਿ ਅਸੀਂ ਸ਼ੋ੍ਰਮਣੀ ਅਕਾਲੀ ਦਲ ਪਾਰਟੀ ਦੀ ਮਜ਼ਬੂਤੀ ਅਤੇ ਤਰੱਕੀ ਲਈ ਇਮਾਨਦਾਰੀ ਨਾਲ ਕੰਮ ਕਰਾਂਗੀਆਂ | ਇਸ ਮੌਕੇ ਬੀਬੀ ਚਰਨਜੀਤ ਕੌਰ ਸਲੌਦੀ ਉਮੀਦਵਾਰ ਸ਼੍ਰੋਮਣੀ ਅਕਾਲੀ ਦਲ, ਬੀਬੀ ਰਾਜਿੰਦਰ ਕੌਰ ਮਾਨ ਜੱਥੇਦਾਰਨੀ, ਬੀਬੀ ਹਰਜਿੰਦਰ ਕੌਰ ਸਾਬਕਾ ਸਰਪੰਚ, ਬੀਬੀ ਕਮਲਜੀਤ ਕੌਰ, ਬੀਬੀ ਕੁਲਜੀਤ ਕੌਰ, ਬੀਬੀ ਭਿੰਦਰਜੀਤ ਕੌਰ, ਬੀਬੀ ਭੁਪਿੰਦਰ ਕੌਰ, ਬੀਬੀ ਸ਼ਿੰਦਰਪਾਲ ਕੌਰ, ਬੀਬੀ ਰਾਜਵਿੰਦਰ ਕੌਰ, ਬੀਬੀ ਸੁਰਿੰਦਰ ਕੌਰ, ਬੀਬੀ ਚਰਨਜੀਤ ਕੌਰ, ਬੀਬੀ ਮਨਜੀਤ ਕੌਰ, ਬੀਬੀ ਗੁਰਮੀਤ ਕੌਰ, ਗੁਰਚਰਨ ਸਿੰਘ ਟੋਹੜਾ, ਹਰਪ੍ਰੀਤ ਸਿੰਘ, ਸਵਰਨ ਸਿੰਘ ਅਤੇ ਤੇਜਵਿੰਦਰ ਸਿੰਘ ਹਾਜ਼ਰ ਸਨ |
ਸ਼ੋ੍ਰਮਣੀ ਅਕਾਲੀ ਦਲ ਨੇ ਬੀਬੀ ਚਰਨਜੀਤ ਕੌਰ ਸਲੌਦੀ ਨੂੰ ਬਲਾਕ ਸੰਮਤੀ ਲਈ ਚੋਣ ਮੈਦਾਨ 'ਚ ਉਤਾਰਿਆ
ਅਜੀਤ ਡੈਸਕ
05-12-2025