ਬੀਜਾ, 4 ਦਸੰਬਰ (ਕਸ਼ਮੀਰਾ ਸਿੰਘ ਬਗ਼ਲੀ)-ਬੀਜਾ ਜੋਨ ਤੋਂ ਕਾਂਗਰਸ ਪਾਰਟੀ ਦੇ ਜ਼ਿਲ੍ਹਾ ਪ੍ਰੀਸ਼ਦ ਉਮੀਦਵਾਰ ਯੂਥ ਆਗੂ ਜਤਿੰਦਰ ਸਿੰਘ ਜਟਾਣਾ ਨੇ ਅੱਜ ਲੁਧਿਆਣਾ ਵਿਖੇ ਨਾਮਜ਼ਦਗੀ ਪੱਤਰ ਦਾਖਲ ਕਰ ਦਿੱਤੇ ਹਨ | ਇਸ ਮੌਕੇ ਸਾਬਕਾ ਮੰਤਰੀ ਮਲਕੀਤ ਸਿੰਘ ਦਾਖਾ, ਲੈਂਡ ਮਾਰਗੇਜ਼ ਬੈਂਕ ਖੰਨਾ ਦੇ ਚੇਅਰਮੈਨ ਬੇਅੰਤ ਸਿੰਘ ਜੱਸੀ, ਕੈਪਟਨ ਸੁਖਰਾਜ ਸਿੰਘ ਸ਼ੇਰਗਿੱਲ, ਸੁਖਜੀਤ ਸਿੰਘ, ਪਿੰਦਾ ਜਟਾਣਾ, ਐਡਵੋਕੇਟ ਅਰਸ਼ਪ੍ਰੀਤ ਸਿੰਘ, ਮੁਖਤਿਆਰ ਸਿੰਘ ਨਾਲ ਸਨ | ਇਸ ਮੌਕੇ ਕੈਬਿਨਟ ਮੰਤਰੀ ਮਲਕੀਤ ਸਿੰਘ ਦਾਖਾ ਨੇ ਕਿਹਾ ਕਿ ਅੱਜ ਸੂਬੇ ਅੰਦਰ ਸਰਕਾਰ ਨਾ ਦੀ ਕੋਈ ਚੀਜ਼ ਦਿਖਾਈ ਨਹੀਂ ਦੇ ਰਹੀ |