02-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 05-12-2025

ਸਮਰਾਲਾ ਪੰਚਾਇਤ ਸੰਮਤੀ ਦੀਆਂ ਚੋਣਾਂ ਲਈ 87 ਉਮੀਦਵਾਰਾਂ ਨੇ ਨਾਮਜ਼ਦਗੀ ਪੇਪਰ ਭਰੇ

ਅਜੀਤ ਡੈਸਕ 05-12-2025
ਸਮਰਾਲਾ, 4 ਦਸੰਬਰ (ਗੋਪਾਲ ਸੋਫਤ)-ਪੰਚਾਇਤ ਸੰਮਤੀਆਂ ਅਤੇ ਜ਼ਿਲ੍ਹਾ ਪ੍ਰੀਸ਼ਦ ਦੀਆਂ 14 ਦਸੰਬਰ ਨੂੰ ਹੋਣ ਵਾਲੀਆਂ ਚੋਣਾਂ ਲਈ ਨਾਮਜ਼ਦਗੀਆਂ ਦਾਖਲ ਕਰਨ ਦਾ ਕੰਮ ਅੱਜ ਸਮਰਾਲਾ ਵਿੱਚ ਮੁਕੰਮਲ ਹੋ ਗਿਆ ਹੈ | ਅੱਜ ਇਨ੍ਹਾਂ ਚੋਣਾਂ ਲਈ ਨਾਮਜ਼ਦਗੀ ਪੇਪਰ ਦਾਖਲ ਕਰਨ ਦੇ ਆਖ਼ਰੀ ਦਿਨ ਸਮਰਾਲਾ ਬਲਾਕ ਸੰਮਤੀ ਦੇ 15 ਜ਼ੋਨਾਂ ਲਈ ਕੁੱਲ 87 ਉਮੀਦਵਾਰਾਂ ਵਲੋਂ ਨਾਮਜ਼ਦਗੀ ਪੱਤਰ ਦਾਖਲ ਕੀਤੇ ਗਏ ਹਨ | ਚੋਣਾਂ ਦੇ ਇਤਿਹਾਸ ਵਿਚ ਇਹ ਪਹਿਲੀ ਵਾਰ ਹੈ ਕਿ ਸਥਾਨਕ ਬਲਾਕ ਸੰਮਤੀ ਦੀਆਂ ਚੋਣਾਂ ਲਈ ਭਾਰਤੀ ਜਨਤਾ ਪਾਰਟੀ ਨੇ 15 ਦੇ 15 ਜ਼ੋਨਾਂ ਵਿਚ ਹੀ ਆਪਣੇ ਉਮੀਦਵਾਰ ਉਤਾਰੇ ਹਨ | ਇਸ ਚੋਣ ਦੇ ਰਿਟਰਨਿੰਗ ਅਫ਼ਸਰ ਤੇ ਸਥਾਨਕ ਐੱਸ. ਡੀ. ਐੱਮ. ਰਜਨੀਸ਼ ਅਰੋੜਾ ਨੇ ਦੱਸਿਆ ਕਿ ਬਲਾਕ ਸੰਮਤੀ ਚੋਣਾਂ ਲਈ ਕੱਲ੍ਹ ਪ੍ਰਾਪਤ ਹੋਈਆਂ 7 ਨਾਮਜ਼ਦਗੀਆਂ ਸਮੇਤ ਆਖ਼ਰੀ ਦਿਨ ਤੱਕ ਕੁੱਲ 87 ਉਮੀਦਵਾਰਾਂ ਦੇ ਨਾਮਜ਼ਦਗੀ ਪੱਤਰ ਪ੍ਰਾਪਤ ਹੋਏ ਹਨ | ਉਨ੍ਹਾਂ ਦੱਸਿਆ ਕਿ ਅੱਜ ਨਾਮਜ਼ਦਗੀਆਂ ਦੇ ਕੰਮ ਦਾ ਜਾਇਜ਼ਾ ਲੈਣ ਲਈ ਚੋਣ ਆਬਜ਼ਰਵਰ ਮਨੀਸ਼ ਕੁਮਾਰ ਆਈ. ਏ. ਐੈੱਸ. ਵੀ ਆਏ ਸਨ, ਜਿਨ੍ਹਾਂ ਨੇ ਨਾਮਜ਼ਦਗੀਆਂ ਕਰਨ ਦੇ ਕੰਮ 'ਤੇ ਸੰਤੁਸ਼ਟੀ ਪ੍ਰਗਟ ਕੀਤੀ ਹੈ |
ਪਿਛਲੀ ਖ਼ਬਰ ਬਲਾਕ ਸੰਮਤੀ ਚੋਣਾਂ ਸਬੰਧੀ 16 ਜ਼ੋਨਾਂ ਤੋਂ 89 ਉਮੀਦਵਾਰ ਚੋਣ ਮੈਦਾਨ 'ਚ ਅਗਲੀ ਖ਼ਬਰ ਸਾਬਕਾ ਮੰਤਰੀ ਕੋਟਲੀ ਦੀ ਅਗਵਾਈ ਹੇਠ ਕਾਂਗਰਸ ਪਾਰਟੀ ਚੋਣਾਂ ਸ਼ਾਨ ਨਾਲ ਜਿੱਤੇਗੀ - ਕੈਪ. ਸ਼ੇਰਗਿੱਲ, ਜੱਸੀ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।