02-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 05-12-2025

ਬਲਾਕ ਸੰਮਤੀ ਚੋਣਾਂ ਸਬੰਧੀ 16 ਜ਼ੋਨਾਂ ਤੋਂ 89 ਉਮੀਦਵਾਰ ਚੋਣ ਮੈਦਾਨ 'ਚ

ਅਜੀਤ ਡੈਸਕ 05-12-2025
ਮਾਛੀਵਾੜਾ ਸਾਹਿਬ, 4 ਦਸੰਬਰ (ਮਨੋਜ ਕੁਮਾਰ/ਰਾਜਦੀਪ ਸਿੰਘ ਅਲਬੇਲਾ)-ਬਲਾਕ ਸੰਮਤੀ ਚੋਣਾਂ ਸਬੰਧੀ ਮਾਛੀਵਾੜਾ ਬਲਾਕ ਵਿਖੇ ਅੱਜ ਨਾਮਜ਼ਦਗੀ ਪੱਤਰ ਦਾਖਲ ਕਰਨ ਦੀ ਆਖ਼ਰੀ ਮਿਤੀ ਹੋਣ ਕਾਰਨ ਨਗਰ ਕੌਂਸਲ ਦਫ਼ਤਰ ਮਾਛੀਵਾੜਾ 'ਚ ਉਮੀਦਵਾਰਾਂ ਅਤੇ ਉਨ੍ਹਾਂ ਦੇ ਸਮਰਥਕਾਂ ਦੀ ਆਉਣੀ ਜਾਣੀ ਲੱਗੀ ਰਹੀ¢ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਚੋਣ ਅਧਿਕਾਰੀ ਕੁਲਦੀਪ ਬਾਵਾ ਅਤੇ ਸਹਾਇਕ ਚੋਣ ਅਧਿਕਾਰੀ ਗੁਰਦੀਪ ਸਿੰਘ ਨੇ ਦੱਸਿਆ ਕਿ 16 ਜ਼ੋਨਾਂ ਤੋਂ ਕੁੱਲ 89 ਉਮੀਦਵਾਰਾਂ ਨੇ ਨਾਮਜ਼ਦਗੀ ਪੱਤਰ ਦਾਖਲ ਕੀਤੇ¢ ਉਨ੍ਹਾਂ ਦੱਸਿਆ ਕਿ ਆਮ ਆਦਮੀ ਪਾਰਟੀ ਵਲੋਂ 21, ਸ਼੍ਰੋਮਣੀ ਅਕਾਲੀ ਦਲ ਵਲੋਂ 28, ਕਾਂਗਰਸ ਵਲੋਂ 28 ਅਤੇ ਭਾਜਪਾ ਦੇ 12 ਉਮੀਦਵਾਰ ਚੋਣ ਮੈਦਾਨ ਵਿਚ ਹਨ¢ ਉਨ੍ਹਾਂ ਦੱਸਿਆ ਕਿ ਇਸ ਵਿਚ ਕਵਰਿੰਗ ਉਮੀਦਵਾਰ ਵੀ ਸ਼ਾਮਲ ਹਨ ¢ ਚੋਣ ਅਧਿਕਾਰੀ ਕੁਲਦੀਪ ਬਾਵਾ ਨੇ ਦੱਸਿਆ ਕਿ 5 ਦਸੰਬਰ ਨੂੰ ਨਾਮਜ਼ਦਗੀ ਪੱਤਰਾਂ ਦੀ ਜਾਂਚ ਕੀਤੀ ਜਾਵੇਗੀ ਅਤੇ ਇਤਰਾਜ਼ ਸੁਣੇ ਜਾਣਗੇ | 6 ਦਸੰਬਰ ਨੂੰ ਕੋਈ ਵੀ ਉਮੀਦਵਾਰ ਆਪਣਾ ਨਾਮਜ਼ਦਗੀ ਪੱਤਰ ਵਾਪਸ ਲੈ ਸਕਦਾ ਹੈ¢ ਉਸ ਤੋਂ ਬਾਅਦ ਸ਼ਾਮ ਨੂੰ ਉਮੀਦਵਾਰਾਂ ਦੀ ਅੰਤਿਮ ਸੂਚੀ ਜਾਰੀ ਕੀਤੀ ਜਾਵੇਗੀ ¢ ਉਨ੍ਹਾਂ ਕਿਹਾ ਕਿ ਅੱਜ ਨਾਮਜ਼ਦਗੀ ਪੱਤਰ ਦਾਖਲ ਕਰਨ ਦਾ ਕੰਮ ਬੜੇ ਸ਼ਾਂਤੀਪੂਰਵਕ ਢੰਗ ਨਾਲ ਨੇਪਰੇ ਚੜਿ੍ਹਆ ¢
ਪਿਛਲੀ ਖ਼ਬਰ ਕਾਂਗਰਸੀ ਉਮੀਦਵਾਰ ਹਰਦੀਪ ਕੌਰ ਨੇ ਪੰਚਾਇਤ ਸੰਮਤੀ ਜ਼ੋਨ ਘੁਡਾਣੀ ਕਲਾਂ ਤੋਂ ਨਾਮਜ਼ਦਗੀ ਪੱਤਰ ਕੀਤੇ ਦਾਖਲ ਅਗਲੀ ਖ਼ਬਰ ਸਮਰਾਲਾ ਪੰਚਾਇਤ ਸੰਮਤੀ ਦੀਆਂ ਚੋਣਾਂ ਲਈ 87 ਉਮੀਦਵਾਰਾਂ ਨੇ ਨਾਮਜ਼ਦਗੀ ਪੇਪਰ ਭਰੇ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।