02-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 05-12-2025

ਸੰਮਤੀ ਜ਼ੋਨ ਡੇਹਲੋਂ ਤੋਂ ਆਪ ਦੇ ਜਗਰੂਪ ਸਿੰਘ ਗਿੱਲ ਵਲੋਂ ਨਾਮਜ਼ਦਗੀ ਪੱਤਰ ਦਾਖਲ

ਅਜੀਤ ਡੈਸਕ 05-12-2025
ਡੇਹਲੋਂ, 4 ਦਸੰਬਰ (ਅੰਮਿ੍ਤਪਾਲ ਸਿੰਘ ਕੈਲੇ)-ਬਲਾਕ ਸੰਮਤੀ ਚੋਣਾਂ ਦੇ ਮੱਦੇਨਜ਼ਰ ਪਿੰਡ ਗੋਪਾਲਪੁਰ ਤੇ ਡੇਹਲੋਂ ਦੋ ਪਿੰਡਾਂ ਦੇ ਸਾਂਝੇ ਜ਼ੋਨ ਜਨਰਲ ਡੇਹਲੋਂ ਤੋਂ ਆਮ ਆਦਮੀ ਪਾਰਟੀ ਵਲੋਂ ਉਮੀਦਵਾਰ ਜਗਰੂਪ ਸਿੰਘ ਗਿੱਲ ਵਲੋਂ ਨਾਮਜ਼ਦਗੀ ਪੱਤਰ ਭਰੇ ਗਏ ਹਨ ¢ ਹਲਕਾ ਗਿੱਲ ਵਿਧਾਇਕ ਜੀਵਨ ਸਿੰਘ ਸੰਗੋਵਾਲ ਨੇ ਉਮੀਦਵਾਰ ਜਗਰੂਪ ਸਿੰਘ ਗਿੱਲ ਨੂੰ ਪਾਰਟੀ ਵਲੋਂ ਨਿਰਧਾਰਿਤ ਚੋਣ ਨਿਸ਼ਾਨ ਦੇਣ ਸਮੇਂ ਕਿਹਾ ਕਿ ਆਮ ਆਦਮੀ ਪਾਰਟੀ ਦੀ ਸਰਕਾਰ ਲੋਕਾਂ ਦੀ ਆਪਣੀ ਸਰਕਾਰ ਹੈ, ਜਿਸ ਦੇ ਰਾਜ ਅੰਦਰ ਸਾਰੇ ਵਰਗਾਂ ਦੇ ਲੋਕ ਖ਼ੁਸ਼ ਤੇ ਸੰਤੁਸ਼ਟ ਹੋਏ ਹਨ ¢ ਉਨ੍ਹਾਂ ਕਿਹਾ ਕਿ ਆਪ ਵਲੋਂ ਮਿਹਨਤੀ ਵਲੰਟੀਅਰਾਂ ਨੂੰ ਸੰਮਤੀ ਤੇ ਜ਼ਿਲ੍ਹਾ ਪ੍ਰੀਸ਼ਦ ਦੀਆਂ ਟਿਕਟਾਂ ਵੰਡੀਆਂ ਗਈਆਂ ਹਨ, ਜੋ ਭਾਰੀ ਬਹੁਮਤ ਨਾਲ ਜਿੱਤਾਂ ਦਰਜ ਕਰਨਗੇ¢ ਇਸ ਸਮੇਂ ਆਪ ਉਮੀਦਵਾਰ ਜਗਰੂਪ ਸਿੰਘ ਗਿੱਲ ਡੇਹਲੋਂ ਨੇ ਕਿਹਾ ਕਿ ਉਹ ਲੋਕਾਂ ਦੀਆਂ ਉਮੀਦਾਂ 'ਤੇ ਖਰਾ ਉੱਤਰਦੇ ਹੋਏ ਲੋਕਾਂ ਦੇ ਮਸਲੇ ਹੱਲ ਕਰਨ ਨੂੰ ਤਰਜ਼ੀਹ ਦੇਵੇਗਾ¢
ਪਿਛਲੀ ਖ਼ਬਰ ਮਾਸਟਰ ਦਹੇੜੂ ਨੂੰ ਬੀਜਾ ਜ਼ੋਨ ਤੋਂ ਜ਼ਿਲ੍ਹਾ ਪ੍ਰੀਸ਼ਦ ਦਾ ਉਮੀਦਵਾਰ ਬਣਾਉਣਾ ਸ਼ਲਾਘਾਯੋਗ ਉਪਰਾਲਾ- ਕਾਕਾ ਬੀਜਾ ਅਗਲੀ ਖ਼ਬਰ ਪੰਚਾਇਤ ਸੰਮਤੀ ਜ਼ੋਨ ਘੁਡਾਣੀ ਕਲਾਂ ਦੀ ਤਰੱਕੀ ਤੇ ਬਿਹਤਰੀ ਲਈ 'ਆਪ' ਉਮੀਦਵਾਰ ਗੁਰਪ੍ਰੀਤ ਕੌਰ ਦਾ ਸਾਥ ਦਿੱਤਾ ਜਾਵੇ - ਡ...

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।