02-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 05-12-2025

ਜ਼ਿਲ੍ਹਾ ਪ੍ਰੀਸ਼ਦ ਲਈ ਗੁਰਿੰਦਰ ਸਿੰਘ ਢੋਡੇ, ਲਾਡੀ ਜੱਸੜ ਦੀ ਪਤਨੀ ਕਾਂਗਰਸ ਵਲੋਂ ਚੋਣ ਮੈਦਾਨ 'ਚ

ਅਜੀਤ ਡੈਸਕ 05-12-2025
ਡੇਹਲੋਂ, 4 ਦਸੰਬਰ (ਅੰਮਿ੍ਤਪਾਲ ਸਿੰਘ ਕੈਲੇ)-ਜ਼ਿਲ੍ਹਾ ਪ੍ਰੀਸ਼ਦ ਤੇ ਪੰਚਾਇਤ ਸੰਮਤੀ ਚੋਣਾਂ ਲਈ ਕਾਂਗਰਸ ਪਾਰਟੀ ਵਲੋਂ ਹਲਕਾ ਗਿੱਲ ਦੇ ਸਾਬਕਾ ਵਿਧਾਇਕ ਕੁਲਦੀਪ ਸਿੰਘ ਕੇ. ਡੀ. ਵੈਦ ਦੀ ਅਗਵਾਈ ਹੇਠ ਉਮੀਦਵਾਰਾਂ ਨੂੰ ਟਿਕਟਾਂ ਦੀ ਵੰਡ ਕੀਤੀ ਜਾ ਰਹੀ ਹੈ, ਜਿਸ ਤਹਿਤ ਜ਼ਿਲ੍ਹਾ ਪ੍ਰੀਸ਼ਦ ਜ਼ੋਨ ਕਿਲ੍ਹਾ ਰਾਏਪੁਰ (ਐੱਸ. ਸੀ.) ਤੋਂ ਗੁਰਿੰਦਰ ਸਿੰਘ ਢੋਡੇ ਨੂੰ ਉਮੀਦਵਾਰ ਬਣਾਇਆ ਗਿਆ ਹੈ | ਜਦਕਿ ਆਲਮਗੀਰ ਜ਼ੋਨ (ਜਨਰਲ ਇਸਤਰੀ) ਤੋਂ ਮਿਲਕ ਪਲਾਂਟ ਦੇ ਸਾਬਕਾ ਡਾਇਰੈਕਟਰ ਤੇਜਿੰਦਰ ਸਿੰਘ ਲਾਡੀ ਜੱਸੜ ਦੀ ਪਤਨੀ ਬੀਬੀ ਹਰਜੀਵਨ ਕੌਰ ਜੱਸੜ ਦੀ ਉਮੀਦਵਾਰ ਵਜੋਂ ਚੋਣ ਕੀਤੀ ਗਈ ਹੈ¢ ਕਾਂਗਰਸ ਪਾਰਟੀ ਵਲੋਂ ਅਧਿਕਾਰਤ ਸਿੰਬਲ ਵੰਡਣ ਸਮੇਂ ਜ਼ਿਲ੍ਹਾ ਦਿਹਾਤੀ ਪ੍ਰਧਾਨ ਮੇਜਰ ਸਿੰਘ ਮੁੱਲਾਂਪੁਰ ਵਿਸ਼ੇਸ਼ ਕਰ ਕੇ ਹਾਜ਼ਰ ਸਨ¢ ਇਸ ਸਮੇਂ ਸਾਬਕਾ ਵਿਧਾਇਕ ਕੇ. ਡੀ. ਵੈਦ ਨੇ ਦਾਅਵਾ ਕਰਦਿਆਂ ਕਿਹਾ ਕਿ ਹਲਕਾ ਗਿੱਲ ਅੰਦਰ ਸੂਝਵਾਨ ਵੋਟਰ ਕਾਂਗਰਸ ਪਾਰਟੀ ਉਮੀਦਵਾਰਾਂ ਨੂੰ ਭਾਰੀ ਬਹੁਮਤ ਨਾਲ ਜਿਤਾਉਣ ਲਈ ਚੋਣਾਂ ਦੀ ਉਡੀਕ ਵਿਚ ਹਨ¢ ਉਨ੍ਹਾਂ ਕਿਹਾ ਕਿ ਭਾਵੇਂ ਪੰਜਾਬ ਸਰਕਾਰ ਵਲੋਂ ਵਿਰੋਧੀ ਪਾਰਟੀਆਂ ਦੇ ਉਮੀਦਵਾਰਾਂ ਨੂੰ ਤੰਗ ਪ੍ਰੇਸ਼ਾਨ ਕੀਤਾ ਜਾ ਰਿਹਾ ਹੈ | ਪਰ ਕਾਂਗਰਸ ਦੇ ਉਮੀਦਵਾਰ ਕਿਸੇ ਵੀ ਹਾਲਤ ਵਿਚ ਆਪ ਸਰਕਾਰ ਤੋਂ ਡਰਨ ਵਾਲੇ ਨਹੀਂ ਹਨ¢ ਚੋਣਾਂ ਦੇ ਮੱਦੇਨਜ਼ਰ ਸੰਮਤੀ ਜ਼ੋਨ ਗੁਰਮ, ਸ਼ੰਕਰ ਤੋਂ ਗੁਰਦੀਪ ਸਿੰਘ ਗੁਰਮ ਨੂੰ ਉਮੀਦਵਾਰ ਐਲਾਨਿਆ ਗਿਆ ਹੈ¢ ਇਸ ਸਮੇਂ ਜ਼ਿਲ੍ਹਾ ਪ੍ਰਧਾਨ ਮੇਜਰ ਸਿੰਘ ਮੁੱਲਾਂਪੁਰ ਨੇ ਕਿਹਾ ਕਿ ਬਲਾਕ ਸੰਮਤੀ ਅਤੇ ਜ਼ਿਲ੍ਹਾ ਪ੍ਰੀਸ਼ਦ ਦੀਆਂ ਚੋਣਾਂ ਵਿਚ ਵੱਡੀ ਗਿਣਤੀ ਵਿਚ ਕਾਂਗਰਸ ਪਾਰਟੀ ਦੇ ਉਮੀਦਵਾਰ ਚੋਣਾਂ ਜਿੱਤਣਗੇ, ਕਿਉਂਕਿ ਪਿੰਡਾਂ ਵਿਚ ਕਾਂਗਰਸ ਪਾਰਟੀ ਦੇ ਵਰਕਰਾਂ 'ਚ ਭਾਰੀ ਉਤਸ਼ਾਹ ਪਾਇਆ ਜਾ ਰਿਹਾ ਹੈ¢ ਇਸ ਸਮੇਂ ਸਾਬਕਾ ਚੇਅਰਮੈਨ ਰਣਜੀਤ ਸਿੰਘ ਮਾਂਗਟ, ਸਾਬਕਾ ਕੌਂਸਲਰ ਹਰਕਰਨਦੀਪ ਸਿੰਘ ਵੈਦ, ਇੰਦਰਮੋਹਣ ਸਿੰਘ ਕਾਦੀਆਂ, ਬਲਾਕ ਪ੍ਰਧਾਨ ਗੁਰਜਗਦੀਪ ਸਿੰਘ ਲਾਲੀ ਲਲਤੋਂ, ਜਸਵੀਰ ਸਿੰਘ ਜਸਦੇਵ ਨਗਰ, ਹਿਰਦੇਪਾਲ ਸਿੰਘ ਢੀਂਡਸਾ ਬਲਾਕ ਪ੍ਰਧਾਨ ਮਨਜਿੰਦਰ ਸਿੰਘ ਨੌਨੀ ਸੀਲੋਂ, ਦਵਿੰਦਰ ਸਿੰਘ ਗਿੱਲ, ਇੰਦਰਜੀਤ ਸਿੰਘ ਗਿੱਲ, ਸਰਪੰਚ ਜਗਮੋਹਨ ਸਿੰਘ ਗੁਰਮ, ਸਾਬਕਾ ਸਰਪੰਚ ਬਲਰਾਜ ਸਿੰਘ ਗੁਰਮ, ਰਵਿੰਦਰ ਪਾਂਡੇ, ਪੰਚ ਲਾਲ ਸਿੰਘ, ਪੰਚ ਰਣਜੋਧ ਸਿੰਘ, ਪੰਚ ਗੁਰਜੀਤ ਸਿੰਘ, ਪੰਚ ਬੱਬੂ, ਮੇਘ ਸਿੰਘ, ਜੋਗਿੰਦਰ ਸਿੰਘ, ਰਜਿੰਦਰ ਸਿੰਘ, ਮਿੰਦਰ ਸਿੰਘ, ਹਰਪ੍ਰੀਤ ਹੈਰੀ ਗੁਰਮ, ਜਸਵੀਰ ਸਿੰਘ, ਨਾਜ਼ਰ ਸਿੰਘ, ਜੂਪਾ ਗੁਰਮ ਅਤੇ ਕਿਰਨ ਦਿਉਲ ਸਮੇਤ ਹੋਰ ਹਾਜ਼ਰ ਸਨ¢
ਪਿਛਲੀ ਖ਼ਬਰ ਜਲ ਸਪਲਾਈ ਦੇ ਬਾਹਰੀ ਸ੍ਰੋਤ ਮੁਲਾਜ਼ਮਾਂ ਵਲੋਂ ਤਿੰਨ ਦਿਨਾ ਹੜਤਾਲ ਦੀ ਸਮਾਪਤੀ ਅਗਲੀ ਖ਼ਬਰ ਮਾਸਟਰ ਦਹੇੜੂ ਨੂੰ ਬੀਜਾ ਜ਼ੋਨ ਤੋਂ ਜ਼ਿਲ੍ਹਾ ਪ੍ਰੀਸ਼ਦ ਦਾ ਉਮੀਦਵਾਰ ਬਣਾਉਣਾ ਸ਼ਲਾਘਾਯੋਗ ਉਪਰਾਲਾ- ਕਾਕਾ ਬੀਜਾ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।