ਖੰਨਾ, 4 ਦਸੰਬਰ (ਹਰਜਿੰਦਰ ਸਿੰਘ ਲਾਲ)-ਕੌਮਾਂਤਰੀ ਮਨੁੱਖੀ ਅਧਿਕਾਰ ਦਿਵਸ ਨੂੰ ਸਮਰਪਿਤ ਹਿਊਮਨ ਰਾਈਟਸ ਪ੍ਰੋਟੈਕਸ਼ਨ ਐਸੋਸੀਏਸ਼ਨ, ਪੰਜਾਬ ਵਲੋਂ ਸੈਮੀਨਾਰ ਅਤੇ ਸਨਮਾਨ ਸਮਾਰੋਹ ਕਰਵਾਇਆ ਜਾ ਰਿਹਾ ਹੈ | ਹਿਊਮਨ ਰਾਈਟਸ ਪ੍ਰੋਟੈਕਸ਼ਨ ਐਸੋਸੀਏਸ਼ਨ ਦੇ ਪ੍ਰਧਾਨ ਹਰੀਸ਼ ਭਾਂਬਰੀ ਅਤੇ ਜਨਰਲ ਸਕੱਤਰ ਅਮਰਨਾਥ ਟਾਗਰਾ ਨੇ ਦੱਸਿਆ ਕਿ ਸੰਸਥਾ ਵਲੋਂ 10 ਦਸੰਬਰ ਨੂੰ ਮੁਹੱਲਾ ਮਾਤਾ ਰਾਣੀ ਸਥਿਤ ਸੀਨੀਅਰ ਸਿਟੀਜ਼ਨ ਹਾਲ ਵਿਚ ਇਹ ਸਮਾਰੋਹ ਕਰਵਾਇਆ ਜਾ ਰਿਹਾ ਹੈ, ਜੋ ਕਿ ਸਵੇਰੇ 11 ਵਜੇ ਸ਼ੁਰੂ ਹੋ ਕੇ ਦੁਪਹਿਰ 1. 30 ਵਜੇ ਤੱਕ ਚੱਲੇਗਾ | ਉਨ੍ਹਾਂ ਦੱਸਿਆ ਕਿ ਇਸ ਸਮਾਰੋਹ ਵਿਚ ਕੈਬਨਿਟ ਮੰਤਰੀ ਤਰੁਨਪ੍ਰੀਤ ਸਿੰਘ ਸੌਂਦ, ਹਲਕਾ ਪਾਇਲ ਦੇ ਵਿਧਾਇਕ ਇੰਜੀ. ਮਨਵਿੰਦਰ ਸਿੰਘ ਗਿਆਸਪੁਰਾ, ਸ਼ੋ੍ਰਮਣੀ ਅਕਾਲੀ ਦਲ ਦੇ ਜਨਰਲ ਸਕੱਤਰ ਯਾਦਵਿੰਦਰ ਸਿੰਘ ਯਾਦੂ, ਸਾਬਕਾ ਮੰਤਰੀ ਗੁਰਕੀਰਤ ਸਿੰਘ ਕੋਟਲੀ ਅਤੇ ਭਾਜਪਾ ਪੰਜਾਬ ਦੇ ਜਨਰਲ ਸਕੱਤਰ ਬਿਕਰਮ ਸਿੰਘ ਚੀਮਾ ਬਤੌਰ ਮੁੱਖ ਮਹਿਮਾਨ ਸ਼ਮੂਲੀਅਤ ਕਰਨਗੇ | ਇਸ ਤੋਂ ਇਲਾਵਾ ਨਿਆਇਕ ਖੇਤਰ ਨਾਲ ਜੁੜੀਆਂ ਸ਼ਖ਼ਸੀਅਤਾਂ, ਪੱਤਰਕਾਰ ਅਤੇ ਬੁੱਧੀਜੀਵੀ ਸ਼ਮੂਲੀਅਤ ਕਰਨਗੇ |