01-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 05-12-2025

'ਆਪ' ਉਮੀਦਵਾਰ ਸਰਪੰਚ ਭੁਪਿੰਦਰ ਸਿੰਘ ਵਲੋਂ ਜਾਤੀਵਾਲ ਤੇ ਹੋਰ ਪਿੰਡਾਂ 'ਚ ਚੋਣ ਮੀਟਿੰਗਾਂ <br/>

ਅਜੀਤ ਡੈਸਕ 05-12-2025
ਮਾਛੀਵਾੜਾ ਸਾਹਿਬ, 4 ਦਸੰਬਰ (ਰਾਜਦੀਪ ਸਿੰਘ ਅਲਬੇਲਾ)-ਜ਼ਿਲ੍ਹਾ ਪ੍ਰੀਸ਼ਦ ਜ਼ੋਨ ਨੀਲੋਂ ਕਲਾਂ ਤੋਂ ਆਮ ਆਦਮੀ ਪਾਰਟੀ ਦੇ ਉਮੀਦਵਾਰ ਸਰਪੰਚ ਭੁਪਿੰਦਰ ਸਿੰਘ ਰਾਠੌਰ ਵਲੋਂ ਆਪਣੇ ਨਾਮਜ਼ਦਗੀ ਪੱਤਰ ਦਾਖਲ ਕਰਵਾ ਦਿੱਤੇ ਹਨ¢ ਉਨ੍ਹਾਂ ਵਲੋਂ ਅੱਜ ਵੱਖ-ਵੱਖ ਪਿੰਡਾਂ ਵਿਚ ਮੀਟਿੰਗਾਂ ਦਾ ਦੌਰ ਸ਼ੁਰੂ ਕਰ ਦਿੱਤਾ ਗਿਆ ਹੈ ਅਤੇ ਜਦੋਂ ਉਹ ਪਿੰਡ ਜਾਤੀਵਾਲ ਵਿਖੇ ਪਹੁੰਚੇ ਤਾਂ ਲੋਕਾਂ ਵਲੋਂ ਭਰਵਾਂ ਸਵਾਗਤ ਕੀਤਾ ਗਿਆ¢ ਉਮੀਦਵਾਰ ਭੁਪਿੰਦਰ ਸਿੰਘ ਰਾਠੌਰ ਵਲੋਂ ਜਿੱਥੇ ਘਰ-ਘਰ ਜਾ ਕੇ ਪਾਰਟੀ ਦੀਆਂ ਨੀਤੀਆਂ ਦਾ ਪ੍ਰਚਾਰ ਕੀਤਾ ਉੱਥੇ ਸੂਬੇ 'ਚ ਹੋਣ ਵਾਲੇ ਵਿਕਾਸ ਕਾਰਜਾਂ ਬਾਰੇ ਦੱਸਿਆ¢ ਭੁਪਿੰਦਰ ਸਿੰਘ ਰਾਠੌਰ ਨੇ ਕਿਹਾ ਕਿ ਆਮ ਆਦਮੀ ਪਾਰਟੀ ਦੀ ਸਰਕਾਰ ਹੀ ਪਿੰਡਾਂ ਦਾ ਸਰਵਪੱਖੀ ਵਿਕਾਸ ਕਰਵਾ ਸਕਦੀ ਹੈ¢ ਉਮੀਦਵਾਰ ਭੁਪਿੰਦਰ ਸਿੰਘ ਰਾਠੌਰ ਨੇ ਕਿਹਾ ਕਿ ਜ਼ਿਲ੍ਹਾ ਪ੍ਰੀਸ਼ਦ ਤੇ ਬਲਾਕ ਸੰਮਤੀ ਚੋਣਾਂ ਵਿਚ ਇਲਾਕੇ ਦੇ ਵੋਟਰ 'ਆਪ' ਉਮੀਦਵਾਰਾਂ ਨੂੰ ਭਾਰੀ ਬਹੁਮਤ ਨਾਲ ਜਿਤਾਉਣ ਤਾਂ ਜੋ ਪਿੰਡਾਂ ਦਾ ਹੋਰ ਸਰਵਪੱਖੀ ਵਿਕਾਸ ਕਰਵਾਇਆ ਜਾ ਸਕੇ¢ ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਸਰਬ ਸੰਮਤੀ ਨਾਲ ਚੁਣੀਆਂ ਪੰਚਾਇਤਾਂ ਨੂੰ ਜੋ 5-5 ਲੱਖ ਰੁਪਏ ਦੀ ਗਰਾਂਟ ਦੇਣ ਦਾ ਵਾਅਦਾ ਕੀਤਾ ਸੀ ਉਹ ਪੂਰਾ ਕਰ ਕੇ ਦਿਖਾਇਆ¢ ਉਨ੍ਹਾਂ ਕਿਹਾ ਕਿ ਹਲਕਾ ਸਮਰਾਲਾ ਦੇ ਵਿਧਾਇਕ ਜਗਤਾਰ ਸਿੰਘ ਦਿਆਲਪੁਰਾ ਵਲੋਂ ਬਲਾਕ ਮਾਛੀਵਾੜਾ ਦੇ ਕਰੀਬ 30 ਤੋਂ ਵੱਧ ਪਿੰਡਾਂ ਵਿਚ ਖੇਡ ਸਟੇਡੀਅਮਾਂ ਦਾ ਨਿਰਮਾਣ ਕਰਵਾਇਆ ਜਾ ਰਿਹਾ ਹੈ ¢

ਪਿਛਲੀ ਖ਼ਬਰ ਲਾਵਾਰਸ ਲਾਸ਼ਾਂ ਦੀ ਆਤਮਿਕ ਸ਼ਾਂਤੀ ਲਈ ਦੋਰਾਹਾ ਵਿਖੇ ਧਾਰਮਿਕ ਸਮਾਗਮ ਅਗਲੀ ਖ਼ਬਰ ਵਿਧਾਇਕ ਇਯਾਲੀ ਦੀ ਹਮਾਇਤ ਪ੍ਰਾਪਤ ਪੰਚਾਇਤ ਸੰਮਤੀ ਉਮੀਦਵਾਰਾਂ ਦੇ ਨਾਮਜ਼ਦਗੀ ਪੱਤਰ ਜਮ੍ਹਾਂ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।