ਖੰਨਾ, 4 ਦਸੰਬਰ (ਹਰਜਿੰਦਰ ਸਿੰਘ ਲਾਲ)-ਸ਼ੋ੍ਰਮਣੀ ਕਮੇਟੀ ਵਲੋਂ ਗੁਰਦੁਆਰਾ ਸਾਹਿਬ ਸ੍ਰੀ ਗੁਰੂ ਅਰਜਨ ਦੇਵ ਜੀ ਕਰਤਾਰ ਨਗਰ ਖੰਨਾ ਨੂੰ 40 ਹਜਾਰ ਅਤੇ ਗੁਰਦੁਆਰਾ ਭਗਤ ਰਵਿਦਾਸ ਪਿੰਡ ਗੋਹ ਨੂੰ 25 ਹਜਾਰ ਰੁਪਏ ਦੇ ਚੈਕ ਦਿੱਤੇ ਗਏ | ਇਸ ਮੌਕੇ ਸ਼ੋ੍ਰਮਣੀ ਕਮੇਟੀ ਮੈਂਬਰ ਦਵਿੰਦਰ ਸਿੰਘ ਖੱਟੜਾ ਦੇ ਬੇਟੇ ਅਤੇ ਉੱਘੇ ਅਕਾਲੀ ਨੇਤਾ ਨਵਤੇਜ ਸਿੰਘ ਖੱਟੜਾ ਉਚੇਚੇ ਤੌਰ 'ਤੇ ਹਾਜ਼ਰ ਸਨ | ਨਵਤੇਜ ਸਿੰਘ ਖੱਟੜਾ ਨੇ ਕਿਹਾ ਕਿ ਸ਼ੋ੍ਰਮਣੀ ਕਮੇਟੀ ਧਰਮ ਪ੍ਰਚਾਰ ਲਈ ਹਰ ਸੰਭਵ ਕੋਸ਼ਿਸ਼ ਕਰਦੀ ਹੈ | ਇਸ ਮੌਕੇ ਹੋਰਨਾਂ ਤੋਂ ਇਲਾਵਾ ਬਹਾਦਰ ਸਿੰਘ ਕੈਸ਼ੀਅਰ ਪਿੰਡ ਗੋਹ, ਹਰਮੇਸ਼ ਸਿੰਘ ਪ੍ਰਧਾਨ, ਗੁਰਿੰਦਰ ਸਿੰਘ ਲਾਡੀ ਪ੍ਰਧਾਨ, ਚਰਨਜੀਤ ਸਿੰਘ, ਭੁਪਿੰਦਰ ਸਿੰਘ, ਰਾਜਿੰਦਰ ਸਿੰਘ, ਜੀਵਨ ਸਿੰਘ, ਜਗਤਾਰ ਸਿੰਘ ਸੇਖੋਂ, ਹਰਮਿੰਦਰ ਸਿੰਘ, ਅਵਤਾਰ ਸਿੰਘ, ਪਰਮਿੰਦਰ ਸਿੰਘ ਆਦਿ ਹਾਜ਼ਰ ਸਨ |