01-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 05-12-2025

ਪਿ੍ੰਸੀਪਲ ਨੇਹਾ ਢੱਲ 'ਪ੍ਰਾਈਡ ਆਫ਼ ਸਕੂਲ ਐਵਾਰਡ' ਨਾਲ ਸਨਮਾਨਿਤ

ਅਜੀਤ ਡੈਸਕ 05-12-2025
ਈਸੜੂ, 4 ਦਸੰਬਰ (ਬਲਵਿੰਦਰ ਸਿੰਘ)-ਨਨਕਾਣਾ ਸਾਹਿਬ ਪਬਲਿਕ ਸੀਨੀਅਰ ਸੈਕੰਡਰੀ ਸਕੂਲ ਈਸੜੂ ਨੂੰ ਬਹੁਤ ਮਾਣ ਅਤੇ ਸਨਮਾਨ ਦੇ ਪਲ ਸਾਂਝੇ ਕਰਦੇ ਹੋਏ ਖੁਸ਼ੀ ਹੋ ਰਹੀ ਹੈ, ਕਿਉਂਕਿ ਪਿ੍ੰਸੀਪਲ ਨੇਹਾ ਢੱਲ ਨੂੰ ਅੱਜ ਫੈਡਰੇਸ਼ਨ ਆਫ਼ ਪ੍ਰਾਈਵੇਟ ਸਕੂਲਜ਼ ਐਂਡ ਐਸੋਸੀਏਸ਼ਨਜ਼ ਵੱਲੋਂ 'ਪ੍ਰਾਈਡ ਆਫ਼ ਸਕੂਲ ਐਵਾਰਡ' ਨਾਲ ਸਨਮਾਨਿਤ ਕੀਤਾ ਗਿਆ ਹੈ | ਪਿ੍ੰਸੀਪਲ ਦੀ ਗਤੀਸ਼ੀਲ ਪਹੁੰਚ, ਗੁਣਵੱਤਾ, ਸਿੱਖਿਆ ਪ੍ਰਤੀ ਵਚਨਬੱਧਤਾ ਅਤੇ ਅਧਿਆਪਕਾਂ ਤੇ ਵਿਦਿਆਰਥੀਆਂ ਨੂੰ ਇੱਕੋ ਜਿਹੇ ਪ੍ਰੇਰਿਤ ਕਰਨ ਦੀ ਉਨ੍ਹਾਂ ਦੀ ਯੋਗਤਾ ਨੇ ਵਿੱਦਿਅਕ ਭਾਈਚਾਰੇ ਵਿੱਚ ਵਿਆਪਕ ਪ੍ਰਸ਼ੰਸਾ ਪ੍ਰਾਪਤ ਕੀਤੀ ਹੈ | ਇਸ ਮੌਕੇ ਇਕਬਾਲ ਸਿੰਘ ਡਾਇਰੈਕਟਰ ਨਨਕਾਣਾ ਸਾਹਿਬ ਐਜੂਕੇਸ਼ਨ ਟਰੱਸਟ ਲੁਧਿਆਣਾ ਅਤੇ ਸਮੂਹ ਕਮੇਟੀ ਮੈਂਬਰ ਸਾਹਿਬਾਨ ਗੁਰਮੀਤ ਸਿੰਘ ਸਾਬਕਾ ਸਰਪੰਚ, ਸੁਰਿੰਦਰ ਸਿੰਘ ਬੈਨੀਪਾਲ, ਰਵਿੰਦਰ ਸਿੰਘ ਬੈਨੀਪਾਲ ਅਤੇ ਦਲਜੀਤ ਸਿੰਘ ਬੈਨੀਪਾਲ ਨੇ ਪਿ੍ੰਸੀਪਲ ਨੂੰ ਇਸ ਮਾਣਮੱਤੀ ਪ੍ਰਾਪਤੀ ਲਈ ਵਧਾਈ ਦਿੱਤੀ ਅਤੇ ਭਵਿੱਖ ਸ਼ੁੱਭਕਾਮਨਾਵਾਂ ਦਿੱਤੀਆਂ |
ਪਿਛਲੀ ਖ਼ਬਰ ਕ੍ਰਾਂਤੀਕਾਰੀ ਕਿਸਾਨ ਯੂਨੀਅਨ ਜ਼ਿਲ੍ਹਾ ਕਮੇਟੀ ਦੀ ਮੀਟਿੰਗ ਅਗਲੀ ਖ਼ਬਰ ਸ਼੍ਰੋਮਣੀ ਕਮੇਟੀ ਵਲੋਂ 2 ਗੁਰਦੁਆਰਾ ਸਾਹਿਬਾਨ ਨੂੰ 65 ਹਜ਼ਾਰ ਰੁਪਏ ਦੇ ਚੈੱਕ ਦਿੱਤੇ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।