17-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 09-12-2025

ਅਕਾਲੀ ਦਲ ਦੇ ਕੌਮੀ ਜਨਰਲ ਸਕੱਤਰ ਯਾਦੂ ਨੇ ਜ਼ਿਲ੍ਹਾ ਪ੍ਰੀਸ਼ਦ ਅਤੇ ਬਲਾਕ ਸੰਮਤੀ ਚੋਣਾਂ 'ਚ ਅਕਾਲੀ ਉਮੀਦਵਾਰਾਂ ਲਈ ਵੋਟਾਂ ਮੰਗੀਆਂ

ਅਜੀਤ ਡੈਸਕ 09-12-2025
ਖੰਨਾ, 8 ਦਸੰਬਰ (ਹਰਜਿੰਦਰ ਸਿੰਘ ਲਾਲ)- ਸ਼੍ਰੋਮਣੀ ਅਕਾਲੀ ਦਲ ਦੇ ਹਲਕਾ ਇੰਚਾਰਜ ਅਤੇ ਕੌਮੀ ਜਨਰਲ ਸਕੱਤਰ ਯਾਦਵਿੰਦਰ ਸਿੰਘ ਯਾਦੂ ਵੱਲੋਂ ਜ਼ਿਲ੍ਹਾ ਪ੍ਰੀਸ਼ਦ ਅਤੇ ਬਲਾਕ ਸੰਮਤੀ ਚੋਣਾਂ ਦੇ ਸਬੰਧ 'ਚ ਅਕਾਲੀ ਦਲ ਦੇ ਉਮੀਦਵਾਰਾਂ ਦੇ ਹੱਕ 'ਚ ਪਿੰਡ ਪਿੰਡ ਜਾ ਕੇ ਵੋਟਾਂ ਮੰਗੀਆਂ ਗਈਆਂ | ਯਾਦੂ ਵੱਲੋਂ ਪਿੰਡ ਮਾਜਰਾ, ਮਲਕਪੁਰ, ਗੋਹ, ਮਹੌਣ, ਲਲਹੇੜੀ, ਸਾਹਿਬਪੁਰਾ, ਬੂਥਗੜ੍ਹ, ਇਸਮੈਲਪੁਰ ਅਤੇ ਭਾਦਲਾ ਉੱਚਾ ਵਿਖੇ ਪਹੁੰਚ ਕੇ ਇਲਾਕਾ ਨਿਵਾਸੀਆਂ ਨਾਲ ਰਾਬਤਾ ਕਾਇਮ ਕੀਤਾ | ਮੀਟਿੰਗਾਂ ਦੌਰਾਨ ਵੱਡੇ ਇਕੱਠ ਹੋਏ ਤੇ ਲੋਕਾਂ ਦੇ ਭਰਵੇਂ ਇਕੱਠਾਂ ਨੂੰ ਅਕਾਲੀ ਦਲ ਦੇ ਆਗੂਆਂ ਵੱਲੋਂ ਸੰਬੋਧਨ ਕੀਤਾ ਤੇ ਜ਼ਿਲ੍ਹਾ ਪ੍ਰੀਸ਼ਦ ਉਮੀਦਵਾਰ ਅਤੇ ਬਲਾਕ ਸੰਮਤੀ ਉਮੀਦਵਾਰਾਂ ਦੇ ਹੱਕ 'ਚ ਮੋਹਰ ਲਗਾਉਣ ਦੀ ਬੇਨਤੀ ਕੀਤੀ | ਪਿੰਡਾਂ ਦੇ ਅਕਾਲੀ ਆਗੂਆਂ ਵੱਲੋਂ ਸ਼ੋ੍ਰਮਣੀ ਅਕਾਲੀ ਦਲ ਦੇ ਹਲਕਾ ਇੰਚਾਰਜ ਯਾਦਵਿੰਦਰ ਸਿੰਘ ਯਾਦੂ ਤੇ ਜ਼ਿਲ੍ਹਾ ਪ੍ਰੀਸ਼ਦ ਉਮੀਦਵਾਰ ਤੇਜਿੰਦਰ ਸਿੰਘ ਇਕੋਲਾਹਾ ਨੂੰ ਸਿਰਪਾਓ ਪਾਕੇ ਸਨਮਾਨ ਦਿੱਤਾ ਗਿਆ | ਯਾਦੂ ਨੇ ਕਿਹਾ ਕਿ ਪਿੰਡਾਂ ਦੇ ਵਿਕਾਸ ਕਾਰਜ ਅਕਾਲੀ ਦਲ ਦੀ ਸਰਕਾਰ ਸਮੇਂ ਹੀ ਹੋਏ ਹਨ | ਮਰਹੂਮ ਮੁੱਖ ਮੰਤਰੀ ਵੱਲੋਂ ਪਿੰਡਾਂ ਦੇ ਵਿਕਾਸ ਲਈ ਦਿਲ ਖੋਲ੍ਹ ਕੇ ਗਰਾਂਟਾਂ ਦੇ ਗੱਫੇ ਦਿੱਤੇ ਗਏ | ਕਾਂਗਰਸ ਤੇ ਆਪ ਨੇ ਸੂਬਾ ਨੂੰ ਲੁੱਟਣ ਤੋਂ ਬਗ਼ੈਰ ਕੋਈ ਕੰਮ ਨਹੀਂ ਕੀਤਾ | ਇਸ ਮੌਕੇ ਜਗਦੀਪ ਸਿੰਘ ਦੀਪੀ, ਪਵਨਜੋਤ ਸਿੰਘ ਮਾਂਗਟ ਸਰਕਲ ਪ੍ਰਧਾਨ, ਮਨਜੋਤ ਸਿੰਘ ਮੋਨੂੰ, ਹਰਪ੍ਰੀਤ ਸਿੰਘ ਕਾਲਾ ਆਦਿ ਹਾਜ਼ਰ ਸਨ |
ਪਿਛਲੀ ਖ਼ਬਰ ਪੁਰਾਣੀ ਰੰਜਿਸ਼ ਕਾਰਨ ਵਿਆਹ ਵਿਚ ਹੋਈ ਖ਼ੂਨੀ ਝੜਪ-ਪੁਲਿਸ ਵਲੋਂ 9 ਵਿਅਕਤੀਆਂ ਖ਼ਿਲਾਫ਼ ਮਾਮਲਾ ਦਰਜ ਅਗਲੀ ਖ਼ਬਰ ਸਰਕਾਰ ਨੇ ਧੱਕੇਸ਼ਾਹੀ ਕਰਕੇ ਲੋਕਤੰਤਰ ਦਾ ਘਾਣ ਕੀਤਾ -ਹਰਪ੍ਰਤਾਪ ਅਜਨਾਲਾ ਕਾਂਗਰਸ ਪਾਰਟੀ ਦੀ ਮਜ਼ਬੂਤੀ ਲਈ ਵਰਕਰਾਂ ਨਾਲ...

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।