17-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 09-12-2025

ਜ਼ਿਲ੍ਹਾ ਪ੍ਰੀਸ਼ਦ ਤੇ ਬਲਾਕ ਸੰਮਤੀ ਦੀਆਂ ਚੋਣਾਂ ਵਿਚ ਸ਼ਰੋਮਣੀ ਅਕਾਲੀ ਦਲ ਨਵਾਂ ਇਤਿਹਾਸ ਸਿਰਜੇਗਾ-ਇੰਜਨੀਅਰ ਬੋਪਾਰਾਏ, ਮਦਨੀਪੁਰ, ਜੱਲ੍ਹਾ

ਅਜੀਤ ਡੈਸਕ 09-12-2025
ਪਾਇਲ, 6 ਦਸੰਬਰ (ਨਿਜ਼ਾਮਪੁਰ, ਰਜਿੰਦਰ ਸਿੰਘ)-ਹਲਕਾ ਪਾਇਲ ਅੰਦਰ ਪੈਂਦੇ ਦੋਨੋਂ ਬਲਾਕ ਮਲੌਦ ਤੇ ਦੋਰਾਹਾ ਦੇ ਸ਼੍ਰੋਮਣੀ ਅਕਾਲੀ ਦਲ ਬਾਦਲ ਦੇ ਜ਼ਿਲ੍ਹਾ ਪਰੀਸ਼ਦ ਅਤੇ ਬਲਾਕ ਸਮਿਤੀ ਦੇ ਉਮੀਦਵਾਰਾਂ ਜਿੱਤ ਪ੍ਰਾਪਤ ਕਰਕੇ ਨਵਾਂ ਇਤਿਹਾਸ ਸਿਰਜਣਗੇ, ਕਿਉਂਕਿ ਲੋਕ ਆਮ ਆਦਮੀ ਪਾਰਟੀ ਨੀਤੀਆਂ ਤੋਂ ਤੰਗ ਆ ਚੁੱਕੇ ਹਨ ਉਹ ਆਪਣਾ ਗ਼ੁੱਸਾ ਇਨ੍ਹਾਂ ਚੋਣਾਂ ਵਿਚ ਬਿਆਨ ਕਰਦੇ ਹੋਏ ਸ਼੍ਰੋਮਣੀ ਅਕਾਲੀ ਦਲ ਦੇ ਉਮੀਦਵਾਰਾਂ ਦੇ ਹੱਕ ਵਿਚ ਵੋਟਾਂ ਪਾਉਣਗੇ | ਉਪਰੋਕਤ ਸ਼ਬਦਾਂ ਦਾ ਪ੍ਰਗਟਾਵਾ ਪਾਇਲ ਵਿਖੇ ਹਲਕਾ ਇੰਚਾਰਜ ਜਥੇਦਾਰ ਮਨਜੀਤ ਸਿੰਘ ਮਦਨੀਪੁਰ, ਸੂਬਾ ਮੀਤ ਪ੍ਰਧਾਨ ਇੰਜ: ਜਗਦੇਵ ਸਿੰਘ ਬੋਪਾਰਾਏ, ਐੱਸ. ਜੀ. ਪੀ. ਸੀ ਮੈਂਬਰ ਜਥੇਦਾਰ ਰਘਵੀਰ ਸਿੰਘ ਸਹਾਰਨ ਮਾਜਰਾ ਅਤੇ ਜਥੇ. ਹਰਪਾਲ ਸਿੰਘ ਜੱਲ੍ਹਾ ਦੀ ਅਗਵਾਈ ਹੇਠਾਂ ਬੁਲਾਈ ਮੀਟਿੰਗ ਦੌਰਾਨ ਵਰਕਰਾਂ ਨੂੰ ਸੰਬੋਧਨ ਕਰਦਿਆਂ ਕੀਤਾ | ਉਨ੍ਹਾਂ ਕਿਹਾ ਕਿ ਅੱਜ ਦੇ ਵਿਸ਼ਾਲ ਇਕੱਠ ਇਸ ਗੱਲ ਦੀ ਗਵਾਹੀ ਭਰਦਾ ਹੈ ਕਿ ਇਸ ਵਾਰ ਲੋਕਾਂ ਵਿਚ ਸ਼੍ਰੋਮਣੀ ਅਕਾਲੀ ਦਲ ਦੇ ਉਮੀਦਵਾਰਾਂ ਨੂੰ ਜਿਤਾਉਣ ਲਈ ਭਾਰੀ ਉਤਸ਼ਾਹ ਹੈ ਤੇ ਹਰ ਵਰਕਰ ਇਨ੍ਹਾਂ ਚੋਣਾਂ ਵਿਚ ਪਾਰਟੀ ਦੇ ਉਮੀਦਵਾਰਾਂ ਦੇ ਹੱਕ ਵਿਚ ਘਰ ਘਰ ਜਾ ਕੇ ਚੋਣ ਪ੍ਰਚਾਰ ਕਰ ਰਿਹਾ ਹੈ | ਉਨ੍ਹਾਂ ਅੱਗੇ ਕਿਹਾ ਕਿ ਜ਼ਿਲ੍ਹਾ ਪਰੀਸ਼ਦ ਤੇ ਬਲਾਕ ਸੰਮਤੀ ਦੀਆਂ ਚੋਣਾਂ 2027 ਦੀਆਂ ਵਿਧਾਨ ਸਭਾ ਚੋਣਾਂ ਦਾ ਮੁੱਢ ਬੱਝਣਗੀਆਂ ਅਤੇ ਇਨ੍ਹਾਂ ਚੋਣਾਂ ਵਿਚ ਉਮੀਦਵਾਰਾਂ ਨੂੰ ਭਾਰੀ ਬਹੁਮਤ ਨਾਲ ਜਿੱਤਾਂਕੇ ਪਾਰਟੀ ਪ੍ਰਧਾਨ ਸੁਖਬੀਰ ਸਿੰਘ ਬਾਦਲ ਦੀ ਝੋਲੀ ਵਿੱਚ ਪਾਵਾਂਗੇ | ਇੰਜੀਨੀਅਰ ਜਗਦੇਵ ਸਿੰਘ ਬੋਪਾਰਾਏ ਨੇ ਅੱਗੇ ਕਿਹਾ ਕਿ ਚੋਣਾਂ ਵਿੱਚ ਧੱਕੇਸ਼ਾਹੀ ਬਿਲਕੁਲ ਵੀ ਬਰਦਾਸ਼ਤ ਨਹੀਂ ਕਰਾਂਗੇ | ਇਸ ਸਮੇਂ ਜ਼ਿਲ੍ਹਾ ਪ੍ਰੀਸ਼ਦ ਦੇ ਉਮੀਦਵਾਰ ਬਲਦੇਵ ਸਿੰਘ ਝੱਜ ਦੋਬੁਰਜੀ ਕੱਦੋ ਜੋਨ ਅਤੇ ਰਾਮਗੜ੍ਹ ਸਰਦਾਰਾਂ ਜੋਨ ਤੋ ਸਾਬਕਾ ਸਰਪੰਚ ਬਲਵਿੰਦਰ ਸਿੰਘ ਸਿਆੜ੍ਹ ਤੇ ਬਲਾਕ ਸਮਿਤੀ ਮੈਂਬਰਾਂ ਨੂੰ ਸਿਰੋਪਾਓ ਦਿੱਤੇ ਗਏ | ਇਸ ਮੌਕੇ ਸਾਬਕਾ ਚੇਅਰਮੈਨ ਗੁਰਜੀਤ ਸਿੰਘ ਪੰਧੇਰ ਖੇੜੀ, ਜਥੇਦਾਰ ਹਰਮਿੰਦਰ ਸਿੰਘ ਜਰਗ, ਕੋਰ ਕਮੇਟੀ ਮੈਂਬਰ ਗੁਰਪ੍ਰੀਤ ਸਿੰਘ ਲਾਪਰਾਂ, ਮਹਿਲਾ ਪ੍ਰਧਾਨ ਬੀਬੀ ਜਸਪ੍ਰੀਤ ਕੌਰ ਅੜੈਚਾ, ਜਥੇਦਾਰ ਜਗਜੀਤ ਸਿੰਘ ਦੌਲਤਪੁਰ, ਭਵਦੀਪ ਸਿੰਘ ਮੰਡੇਰ, ਯੂਥ ਪ੍ਰਧਾਨ ਸਰਬਜੀਤ ਸਿੰਘ ਲੱਕੀ ਰੌਣੀ, ਕੰਵਰਦੀਪ ਸਿੰਘ ਜੱਗੀ, ਜਥੇਦਾਰ ਜਗਦੀਪ ਸਿੰਘ ਲਹਿਲ, ਸਰਪੰਚ ਭਾਗ ਸਿੰਘ ਮਕਸੂਦੜਾ, ਜੱਗੀ ਚਣਕੋਈਆਂ, ਜਥੇ. ਕੁਲਦੀਪ ਸਿੰਘ ਮਕਸੂਦੜਾ, ਬਲਕਾਰ ਸਿੰਘ ਬੁਆਣੀ, ਸਾਬਕਾ ਚੇਅਰਮੈਨ ਅਮਰਜੀਤ ਸਿੰਘ ਮਾਂਗੇਵਾਲ, ਸਮਿੰਦਰ ਸਿੰਘ ਸਿਹੋੜਾ, ਜਥੇ. ਜਗਦੇਵ ਸਿੰਘ ਦੌਬੁਰਜੀ, ਜਥੇਦਾਰ ਮਨਜੀਤ ਸਿੰਘ ਘੁਡਾਣੀ, ਜਥੇਦਾਰ ਹਰਪ੍ਰੀਤ ਸਿੰਘ ਰੌਣੀ, ਅਮਰੀਕ ਸਿੰਘ ਰੌਣੀ, ਇੰਦਰਜੀਤ ਸਿੰਘ ਬਰਮਾਲੀਪੁਰ, ਜਥੇਦਾਰ ਦਵਿੰਦਰ ਸਿੰਘ ਕੱਦੋਂ, ਮਨਪ੍ਰੀਤ ਸਿੰਘ ਬਿੱਲਾ, ਬਲਜਿੰਦਰ ਸਿੰਘ ਬੁਆਣੀ ਤੋਂ ਇਲਾਵਾ ਵੱਡੀ ਗਿਣਤੀ ਵਿੱਚ ਵਰਕਰ ਹਾਜ਼ਰ ਸਨ |
ਪਿਛਲੀ ਖ਼ਬਰ ਸੱਤਾਧਾਰੀ ਧਿਰ ਪੁਲਿਸ ਪ੍ਰਸ਼ਾਸਨ ਰਾਹੀਂ ਕਾਂਗਰਸੀ ਉਮੀਦਵਾਰਾਂ ਨੂੰ ਡਰਾਉਣਾ ਬੰਦ ਕਰੇ-ਕੇ. ਡੀ. ਵੈਦ ਅਗਲੀ ਖ਼ਬਰ ਸੰਯੁਕਤ ਕਿਸਾਨ ਮੋਰਚਾ ਤੇ ਭਰਾਤਰੀ ਜਥੇਬੰਦੀਆਂ ਵਲੋਂ ਪਾਵਰਕਾਮ ਦਫ਼ਤਰ ਘੁਲਾਲ ਵਿਖੇ ਧਰਨਾ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।