ਮਾਛੀਵਾੜਾ ਸਾਹਿਬ, 8 ਦਸੰਬਰ (ਰਾਜਦੀਪ ਸਿੰਘ ਅਲਬੇਲਾ)-ਬਲਾਕ ਮਾਛੀਵਾੜਾ ਦੇ ਜ਼ਿਲ੍ਹਾ ਪ੍ਰੀਸ਼ਦ ਜ਼ੋਨ ਨੀਲੋਂ ਕਲਾਂ ਤੋਂ ਆਮ ਆਦਮੀ ਪਾਰਟੀ ਦੇ ਉਮੀਦਵਾਰ ਸਰਪੰਚ ਭੁਪਿੰਦਰ ਸਿੰਘ ਰਾਠੌਰ ਦੀ ਚੋਣ ਮੁਹਿੰਮ ਨੂੰ ਬੇਟ ਇਲਾਕੇ ਵਿਚ ਵੱਡੀ ਗਿਣਤੀ ਇਕੱਤਰ ਹੋਏ ਰਾਜਪੂਤ ਭਾਈਚਾਰੇ ਦਾ ਸਾਥ ਮਿਲਿਆ¢ ਇਸ ਮੌਕੇ ਉਨ੍ਹਾਂ ਨਾਲ ਨੰਬਰਦਾਰ ਬਾਗ ਸਿੰਘ, ਗੁਰਿੰਦਰ ਸਿੰਘ ਨੂਰਪੁਰ, ਗੁਰਜੰਟ ਸਿੰਘ ਜੰਟਾ, ਗੁਰਨਾਮ ਸਿੰਘ ਖ਼ਾਲਸਾ, ਸਰੂਪ ਸਿੰਘ, ਗੁਰਵੀਰ ਸਿੰਘ ਖੇੜਾ, ਜਸਵੀਰ ਸਿੰਘ ਗਿੱਲ, ਸਰਪੰਚ ਧਰਮਪਾਲ ਆਦਿ ਹਾਜ਼ਰ ਸਨ¢ 'ਆਪ' ਉਮੀਦਵਾਰ ਸਰਪੰਚ ਭੁਪਿੰਦਰ ਸਿੰਘ ਰਾਠੌਰ ਵਲੋਂ ਪਿੰਡ ਸੈਂਸੋਵਾਲ, ਹੇਡੋਂ ਬੇਟ, ਕਾਉਂਕੇ ਕਲਾਂ ਅਤੇ ਹੋਰ ਕਈ ਪਿੰਡਾਂ ਵਿਚ ਚੋਣ ਪ੍ਰਚਾਰ ਕੀਤਾ¢ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਸਰਪੰਚ ਭੁਪਿੰਦਰ ਸਿੰਘ ਨੇ ਕਿਹਾ ਕਿ ਜਿੱਥੇ ਰਾਜਪੂਤ ਭਾਈਚਾਰੇ ਉਸ ਨਾਲ ਹਰ ਸਮੇਂ ਖੜ੍ਹਾ ਹੋਇਆ ਹੈ | ਉੱਥੇ ਬਾਕੀ ਸਾਰੇ ਵਰਗਾਂ ਵਲੋਂ ਉਸ ਦੀ ਚੋਣ ਮੁਹਿੰਮ ਨੂੰ ਸਿਖ਼ਰਾਂ 'ਤੇ ਪਹੁੰਚਾਇਆ ਜਾ ਰਿਹਾ ਹੈ ¢ ਇਸ ਮੌਕੇ ਉਨ੍ਹਾਂ ਨਾਲ ਮੌਜੂਦ ਨਗਰ ਕੌਂਸਲ ਪ੍ਰਧਾਨ ਮੋਹਿਤ ਕੁੰਦਰਾ ਨੇ ਕਿਹਾ ਕਿ ਹਲਕਾ ਸਮਰਾਲਾ ਵਿਚ ਵਿਧਾਇਕ ਜਗਤਾਰ ਸਿੰਘ ਦਿਆਲਪੁਰਾ ਦੀ ਅਗਵਾਈ ਹੇਠ ਪਿੰਡਾਂ ਦਾ ਸਰਵਪੱਖੀ ਵਿਕਾਸ ਜਾਰੀ ਰੱਖਣ ਲਈ 'ਆਪ' ਉਮੀਦਵਾਰਾਂ ਨੂੰ ਭਾਰੀ ਬਹੁਮਤ ਨਾਲ ਜਿਤਾਉਣ ¢