18-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 09-12-2025

ਮੰਤਰੀ ਮੁੰਡੀਆਂ ਵਲੋਂ ਕੀਤੇ ਚੋਣ ਪ੍ਰਚਾਰ ਦੌਰਾਨ ਜ਼ਿਲ੍ਹਾ ਪ੍ਰੀਸ਼ਦ ਤੇ ਬਲਾਕ ਸੰਮਤੀ ਦੇ ਉਮੀਦਵਾਰਾਂ ਨੰੂ ਮਿਲ ਰਿਹਾ ਭਰਵਾਂ ਹੁੰਗਾਰਾ-ਚੇਅਰਮੈਨ ਰਾਜੀ ਸਾਹਨੇਵਾਲ

ਅਜੀਤ ਡੈਸਕ 09-12-2025
ਸਾਹਨੇਵਾਲ, 8 ਦਸੰਬਰ (ਹਨੀ ਚਾਠਲੀ)-ਸੂਬੇ 'ਚ ਜਿਸ ਸਮੇਂ ਤੋਂ ਆਮ ਆਦਮੀ ਪਾਰਟੀ ਦੀ ਸਰਕਾਰ ਨੇ ਸੱਤਾ ਸੰਭਾਲੀ ਹੈ ਉਸ ਸਮੇਂ ਤੋਂ ਮੱੁਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਹੇਠ ਲੋਕ ਹਿਤ 'ਚ ਲਏ ਜਾ ਰਹੇ ਫ਼ੈਸਲਿਆਂ ਨਾਲ ਸਰਕਾਰ ਦੀ ਸ਼ਾਖ਼ ਮਜ਼ਬੂਤ ਹੋਈ ਹੈ ਤੇ ਲੋਕਾਂ ਨੇ ਜਿਸ ਭਰੋਸੇ ਨਾਲ ਆਪ ਨੰੂ ਪੰਜਾਬ ਦੀ ਸੱਤਾ ਦੀ ਜ਼ਿੰਮੇਵਾਰੀ ਸੌਂਪੀ ਹੈ | ਸਰਕਾਰ ਵਲੋਂ ਕੀਤੇ ਜਾ ਰਹੇ ਕੰਮਾਂ ਕਾਰਨ ਲੋਕਾਂ ਦੀ ਭਰੋਸੇਯੋਗਤਾ ਦਿਨ ਬ ਦਿਨ ਪੱਕੀ ਹੁੰਦੀ ਜਾ ਰਹੀ ਹੈ ਅਤੇ ਵਿਧਾਨ ਸਭਾ ਹਲਕਾ ਸਾਹਨੇਵਾਲ ਦੇ ਅਧੀਨ ਆਉਂਦੇ ਪਿੰਡਾਂ 'ਚ ਕੈਬਨਿਟ ਮੰਤਰੀ ਹਰਦੀਪ ਸਿੰਘ ਮੁੰਡੀਆਂ ਦੀ ਅਗਵਾਈ ਹੇਠ ਜ਼ਿਲ੍ਹਾ ਪ੍ਰੀਸ਼ਦ ਤੇ ਬਲਾਕ ਸੰਮਤੀ ਦੀਆਂ ਚੋਣਾਂ ਵਿਚ ਆਮ ਆਦਮੀ ਪਾਰਟੀ ਆਪਣਾ ਵਧੀਆ ਪ੍ਰਦਰਸ਼ਨ ਕਰਦੀ ਹੋਈ ਸ਼ਾਨ ਨਾਲ ਜਿੱਤ ਦਰਜ ਕਰ ਕੇ ਇਤਿਹਾਸ ਰਚੇਗੀ | ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਮਾਰਕੀਟ ਕਮੇਟੀ ਸਾਹਨੇਵਾਲ ਦੇ ਚੇਅਰਮੈਨ ਹੇਮਰਾਜ ਰਾਜੀ ਸਾਹਨੇਵਾਲ ਨੇ ਗੱਲਬਾਤ ਕਰਦਿਆਂ ਪ੍ਰਗਟ ਕੀਤਾ | ਰਾਜੀ ਸਾਹਨੇਵਾਲ ਨੇ ਕਿਹਾ ਕਿ ਕੈਬਨਿਟ ਮੰਤਰੀ ਹਰਦੀਪ ਸਿੰਘ ਮੁੰਡੀਆਂ ਦੀ ਦਿਨ ਰਾਤ ਮਿਹਨਤ ਤੇ ਉੱਚੀ ਸੋਚ ਸਦਕਾ ਹਲਕਾ ਸਾਹਨੇਵਾਲ ਦੇ ਪਿੰਡਾਂ ਵਿਚ ਕੀਤੇ ਜਾ ਰਹੇ ਚੋਣ ਪ੍ਰਚਾਰ ਦੌਰਾਨ ਜ਼ਿਲ੍ਹਾ ਪ੍ਰੀਸ਼ਦ ਤੇ ਬਲਾਕ ਸੰਮਤੀ ਦੇ ਉਮੀਦਵਾਰਾਂ ਨੰੂ ਪਿੰਡਾਂ ਵਿਚੋਂ ਭਰਵਾਂ ਹੁੰਗਾਰਾ ਮਿਲ ਰਿਹਾ ਹੈ |
ਪਿਛਲੀ ਖ਼ਬਰ ਜ਼ਿਲ੍ਹਾ ਪ੍ਰੀਸ਼ਦ ਚੋਣ ਲਈ 'ਆਪ' ਦੇ ਉਮੀਦਵਾਰ ਜਗਰੂਪ ਸਿੰਘ ਰਿੰਕੂ ਨੇ ਕੀਤਾ ਤੂਫ਼ਾਨੀ ਦੌਰਾ ਅਗਲੀ ਖ਼ਬਰ ਭਾਰਤੀ ਕਿਸਾਨ ਯੂਨੀਅਨ ਏਕਤਾ (ਉਗਰਾਹਾਂ) ਵਲੋਂ ਬਿਜਲੀ ਸਬ ਡਵੀਜ਼ਨ ਮਲੌਦ ਅਤੇ ਸਿਆੜ ਅੱਗੇ ਪ੍ਰਦਰਸ਼ਨ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।