ਸਮਰਾਲਾ, 8 ਦਸੰਬਰ (ਗੋਪਾਲ ਸੋਫਤ)-ਜ਼ਿਲ੍ਹਾ ਪ੍ਰੀਸ਼ਦ ਦੇ ਮੁੱਤੋਂ ਜ਼ੋਨ ਤੋਂ ਆਮ ਆਦਮੀ ਪਾਰਟੀ ਦੇ ਉਮੀਦਵਾਰ ਜਗਰੂਪ ਸਿੰਘ ਰਿੰਕੂ ਸਰਪੰਚ ਪਿੰਡ ਸੇਹ ਨੇ ਆਪਣਾ ਚੋਣ ਪ੍ਰਚਾਰ ਪੂਰੀ ਤਰ੍ਹਾਂ ਮਘਾ ਦਿੱਤਾ ਹੈ¢ ਅੱਜ ਉਨਾਂ ਨੇ ਕੋਟਲਾ ਭੜੀ, ਬਗਲੀ, ਭੌਰਲਾ, ਲੋਪੋਂ, ਨਾਗਰਾ ਅਤੇ ਬੰਬਾਂ ਪਿੰਡਾਂ ਦਾ ਤੂਫਾਨੀ ਦੌਰਾ ਕੀਤਾ ਗਿਆ¢ ਉਨ੍ਹਾਂ ਨਾਲ ਬਲਾਕ ਸੰਮਤੀ ਸਮਰਾਲਾ ਦੇ ਜ਼ੋਨ 12 ਰੁਪਾਲੋਂ ਅਤੇ ਨਾਗਰਾ ਜ਼ੋਨ ਤੋਂ ਨੇ ਵੀ ਆਪਣੀ ਬਲਾਕ ਸੰਮਤੀ ਅਧੀਨ ਆਉਂਦੇ ਪਿੰਡਾਂ ਦਾ ਦੌਰਾ ਕੀਤਾ¢ ਉਨਾਂ ਦੱਸਿਆ ਕਿ ਕੱਲ੍ਹ ਮੰਗਲਵਾਰ ਨੂੰ ਗੁਰਪ੍ਰੀਤ ਸਿੰਘ ਜੀ. ਪੀ. ਐੱਸ. ਸੀ. ਵਿੰਗ ਦੇ ਸੂਬਾ ਪ੍ਰਧਾਨ ਤਿੰਨ ਵੱਖ-ਵੱਖ ਪਿੰਡਾਂ ਵਿਚ ਭਰਵੀਂਆਂ ਰੈਲੀਆਂ ਕਰਨਗੇ¢ ਜਿਸ ਨਾਲ ਆਮ ਆਦਮੀ ਪਾਰਟੀ ਦੇ ਸਮਰਾਲਾ ਹਲਕੇ ਦੇ ਸਾਰੇ ਉਮੀਦਵਾਰਾਂ ਨੂੰ ਭਰਵਾਂ ਹੁਲਾਰਾ ਮਿਲੇਗਾ¢ ਅੱਜ ਦੇ ਤੂਫਾਨੀ ਦੌਰਾਨ ਉਨ੍ਹਾਂ ਨਾਲ ਸੁਖਦੇਵ ਸਿੰਘ ਸਰਪੰਚ ਰੁਪਾਲੋਂ, ਅਲਬੇਲ ਸਿੰਘ ਪੰਚ, ਕੁਲਵੰਤ ਸਿੰਘ, ਗੁਰਮੇਲ ਸਿੰਘ, ਬਲਦੇਵ ਸਿੰਘ, ਸਤਵਿੰਦਰ ਸਿੰਘ, ਗੁਰਦੇਵ ਸਿੰਘ, ਦਲਜੀਤ ਸਿੰਘ, ਪਰਮਜੀਤ ਸਿੰਘ ਪੰਮਾ, ਪ੍ਰਗਟ ਸਿੰਘ ਭੌਰਲਾ ਸਰਪੰਚ, ਗੁਰਦੀਪ ਸਿੰਘ, ਕੁਲਦੀਪ ਸਿੰਘ, ਗੁਰਪ੍ਰੀਤ ਸਿੰਘ ਪੰਚ, ਅੰਮਿ੍ਤਪਾਲ ਸਿੰਘ, ਸੁਖਵੀਰ ਸਿੰਘ ਕਾਕਾ, ਭੁਪਿੰਦਰ ਸਿੰਘ ਮਠਾਰੂ, ਸੁਖਵਿੰਦਰ ਸਿੰਘ ਢਿੱਲੋਂ, ਇਸ਼ਮੀਤ ਸਿੰਘ ਢਿੱਲੋਂ, ਹਨੀ ਢਿੱਲੋਂ, ਅੰਮਿ੍ਤਪਾਲ ਸਿੰਘ, ਲਾਲੀ ਗਗੜਾ ਸਰਪੰਚ, ਸੁਦਾਗਰ ਸਿੰਘ, ਪ੍ਰਗਟ ਸਿੰਘ, ਗੁਰਜੀਤ ਸਿੰਘ, ਹਰਵਿੰਦਰ ਸਿੰਘ, ਨਾਇਬ ਸਿੰਘ ਬਘੌਰ, ਹਰਵਿੰਦਰ ਸਿੰਘ ਸਰਵਰਪੁਰ ਆਦਿ ਤੋਂ ਇਲਾਵਾ ਸਮੂਹ ਪਿੰਡ ਨਿਵਾਸੀ ਹਾਜਰ ਸਨ¢