26-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 10-12-2025

ਬਲਾਕ ਸੰਮਤੀ ਅਤੇ ਜ਼ਿਲ੍ਹਾ ਪ੍ਰੀਸ਼ਦ ਚੋਣਾਂ 'ਚ ਅਕਾਲੀ ਦਲ ਵੱਡੀ ਜਿੱਤ ਪ੍ਰਾਪਤ ਕਰੇਗਾ- ਬੋਪਾਰਾਏ/ਲਾਪਰਾਂ/ਮਦਨੀਪੁਰ

ਅਜੀਤ ਡੈਸਕ 10-12-2025

ਰਾੜਾ ਸਾਹਿਬ, 9 ਦਸੰਬਰ (ਪ੍ਰੀਤਮ ਸਿੰਘ ਮੁਕੰਦਪੁਰੀ)-ਬਲਾਕ ਸੰਮਤੀ ਅਤੇ ਜ਼ਿਲ੍ਹਾ ਪ੍ਰੀਸ਼ਦ ਚੋਣਾਂ ਵਿੱਚ ਸ਼੍ਰੋਮਣੀ ਅਕਾਲੀ ਦਲ ਵੱਡੀ ਲੀਡ ਨਾਲ ਜਿੱਤ ਪ੍ਰਾਪਤ ਕਰਕੇ ਪੰਜਾਬ ਦੇ ਰਾਜਨੀਤਕ ਹਲਕਿਆਂ 'ਚ ਸਿਰਮੌਰ ਖੇਤਰੀ ਪਾਰਟੀ ਦੇ ਰੂਪ ਵਿੱਚ ਵਾਪਸੀ ਕਰੇਗਾ ਅਤੇ ਲੋਕ ਪੰਜਾਬ ਦੇ ਹਿੱਤਾਂ ਦਾ ਘਾਣ ਕਰਨ ਵਾਲਿਆਂ ਨੂੰ ਮੂੰਹ ਨਹੀਂ ਲਗਾਉਣਗੇ | ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਇੰਜੀਨੀਅਰ ਜਗਦੇਵ ਸਿੰਘ ਬੋਪਾਰਾਏ ਕੌਮੀ ਮੀਤ ਪ੍ਰਧਾਨ, ਗੁਰਪ੍ਰੀਤ ਸਿੰਘ ਲਾਪਰਾਂ ਕੌਮੀ ਮੀਤ ਪ੍ਰਧਾਨ ਅਤੇ ਜਥੇਦਾਰ ਮਨਜੀਤ ਸਿੰਘ ਮਦਨੀਪੁਰ ਇੰਚਾਰਜ ਹਲਕਾ ਪਾਇਲ ਨੇ ਪਿੰਡ ਬਿਲਾਸਪੁਰ ਵਿਖੇ ਕੀਤਾ | ਉਨ੍ਹਾਂ ਬਲਦੇਵ ਸਿੰਘ ਦੋਬੁਰਜੀ ਸਾਬਕਾ ਸਰਪੰਚ ਉਮੀਦਵਾਰ ਜ਼ਿਲ੍ਹਾ ਪ੍ਰੀਸ਼ਦ ਜੋਨ ਕੱਦੋਂ ਅਤੇ ਜਸਵੰਤ ਸਿੰਘ ਬਿਲਾਸਪੁਰ ਉਮੀਦਵਾਰ ਬਲਾਕ ਸੰਮਤੀ ਲਈ ਚੋਣ ਪ੍ਰਚਾਰ ਦੌਰਾਨ ਪਿੰਡਾਂ ਦਾ ਦੌਰਾ ਕੀਤਾ ਅਤੇ ਲੋਕਾਂ ਨੂੰ ਵੋਟ ਪਾਉਣ ਦੀ ਅਪੀਲ ਕੀਤੀ | ਉਨ੍ਹਾਂ ਕਿਹਾ ਕਿ ਅਕਾਲੀ ਵਰਕਰਾਂ ਵਿੱਚ ਚੋਣ ਮੁਹਿੰਮ ਨੂੰ ਲੈ ਕੇ ਭਾਰੀ ਉਤਸ਼ਾਹ ਹੈ | ਇਸ ਸਮੇਂ ਜਗਦੇਵ ਸਿੰਘ ਦੋਬੁਰਜੀ ਸਰਕਲ ਪ੍ਰਧਾਨ, ਬੇਅੰਤ ਸਿੰਘ ਪੰਧੇਰ ਖੇੜੀ ਬਲਾਕ ਪ੍ਰਧਾਨ, ਪਰਵਿੰਦਰ ਸਿੰਘ ਦੋਬੁਰਜੀ ਸਾਬਕਾ ਸਰਪੰਚ, ਮਨਪ੍ਰੀਤ ਸਿੰਘ ਬਿੱਲਾ ਅਤੇ ਹੋਰ ਪਤਵੰਤੇ ਹਾਜ਼ਰ ਸਨ |

ਪਿਛਲੀ ਖ਼ਬਰ ਹਲਕਾ ਵਿਧਾਇਕ ਇੰਜੀ. ਗਿਆਸਪੁਰਾ ਦੇ ਸਪੁੱਤਰ ਡਾ. ਸੁਬੇਗ ਸਿੰਘ ਵੱਲੋਂ 'ਆਪ' ਉਮੀਦਵਾਰਾਂ ਦੇ ਹੱਕ 'ਚ ਚੋਣ ਪ੍ਰਚਾਰ ਅਗਲੀ ਖ਼ਬਰ ਪਾਰਕਿੰਸਨ'ਸ ਦੇ ਮੁਕਾਬਲੇ ਲਈ ਯੂ. ਕੇ. ਪਾਰਲੀਮੈਂਟ ਤੋਂ ਮਾਨਤਾ ਪ੍ਰਾਪਤ ਪੰਜਾਬੀ ਔਜਲਾ ਦਾ ਖੰਨਾ 'ਚ ਹੋਵੇਗਾ ਸਨਮਾਨ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।