26-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 10-12-2025

ਲੋਕਾਂ 'ਚ ਸ਼੍ਰੋਮਣੀ ਅਕਾਲੀ ਦਲ ਦੇ ਉਮੀਦਵਾਰਾਂ ਪ੍ਰਤੀ ਉਤਸ਼ਾਹ ਨੇ ਅਕਾਲੀ ਦਲ ਦੇ ਹੌਂਸਲੇ ਬੁਲੰਦ ਕੀਤੇ- ਪਰਮਜੀਤ ਸਿੰਘ ਢਿੱਲੋਂ

ਅਜੀਤ ਡੈਸਕ 10-12-2025
ਸਮਰਾਲਾ, 9 ਦਸੰਬਰ (ਗੋਪਾਲ ਸੋਫਤ/ਕੁਲਵਿੰਦਰ ਸਿੰਘ)- ਪੰਜਾਬ ਦੇ ਲੋਕ ਹੁਣ ਪੂਰੀ ਤਰ੍ਹਾਂ ਸਮਝ ਚੁੱਕੇ ਹਨ ਕਿ ਜੇਕਰ ਪੰਜਾਬ ਨੂੰ ਬਚਾਉਣਾ ਹੈ ਤਾਂ ਪੰਜਾਬ ਵਿਚ ਖੇਤਰੀ ਪਾਰਟੀ ਦਾ ਹੋਣਾ ਬਹੁਤ ਲਾਜ਼ਮੀ ਹੈ | ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਪਰਮਜੀਤ ਸਿੰਘ ਢਿੱਲੋਂ ਪ੍ਰਧਾਨ ਸ਼੍ਰੋਮਣੀ ਅਕਾਲੀ ਦਲ ਪੁਲਿਸ ਜ਼ਿਲ੍ਹਾ ਖੰਨਾ ਅਤੇ ਹਲਕਾ ਇੰਚਾਰਜ ਸਮਰਾਲਾ ਵਲੋਂ ਜ਼ਿਲ੍ਹਾ ਪ੍ਰੀਸ਼ਦ ਅਤੇ ਬਲਾਕ ਸੰਮਤੀ ਚੋਣਾਂ ਵਿੱਚ ਸ਼੍ਰੋਮਣੀ ਅਕਾਲੀ ਦਲ ਵਲੋਂ ਖੜ੍ਹੇ ਉਮੀਦਵਾਰਾਂ ਦੇ ਹੱਕ ਵਿੱਚ ਵੱਖ ਵੱਖ ਪਿੰਡਾਂ ਖਹਿਰਾ, ਰੁਪਾਲੋਂ, ਢੀਂਡਸਾ, ਖੱਟਰਾਂ, ਘੁਲਾਲ, ਸਮਸ਼ਪੁਰ, ਨਾਗਰਾ, ਸਮਸ਼ਪੁਰ, ਹਰਬੰਸਪੁਰਾ, ਬਗ਼ਲੀ ਕਲਾਂ, ਢਿਲਵਾਂ ਅਤੇ ਸਰਵਰਪੁਰ ਕੀਤੇ ਤੂਫ਼ਾਨੀ ਦੌਰੇ ਦੌਰਾਨ ਲੋਕਾਂ ਨੂੰ ਸੰਬੋਧਨ ਕਰਦੇ ਹੋਏ ਕੀਤਾ | ਉਨ੍ਹਾਂ ਅੱਗੇ ਇਹ ਵੀ ਕਿਹਾ ਕਿ ਪੰਜਾਬ ਦੇ ਲੋਕ ਹੁਣ ਪੂਰੀ ਤਰ੍ਹਾਂ ਜਾਗਰੂਕ ਹੋ ਚੁੱਕੇ ਹਨ ਮੁੜ ਸ਼੍ਰੋਮਣੀ ਅਕਾਲੀ ਦਲ ਵੱਲ ਆਪ ਮੁਹਾਰੇ ਆ ਚੁੱਕੇ ਹਨ | ਬਲਾਕ ਸੰਮਤੀ ਅਤੇ ਜ਼ਿਲ੍ਹਾ ਪ੍ਰੀਸ਼ਦ ਚੋਣਾਂ ਵਿੱਚ ਸ਼੍ਰੋਮਣੀ ਅਕਾਲੀ ਦਲ ਦੇ ਉਮੀਦਵਾਰਾਂ ਨੂੰ ਜੋ ਭਰੋਸਾ ਅਤੇ ਵਿਸ਼ਵਾਸ ਆਮ ਲੋਕਾਂ ਵੱਲੋਂ ਮਿਲ ਰਿਹਾ ਹੈ, ਉਸ ਨੇ ਇਹ ਸਿੱਧ ਕਰਕੇ ਰੱਖ ਦਿੱਤਾ ਹੈ ਕਿ ਸ਼੍ਰੋਮਣੀ ਅਕਾਲੀ ਦਲ ਇਨ੍ਹਾਂ ਚੋਣਾਂ ਵਿੱਚ ਜੇਤੂ ਮੁਹਿੰਮ ਨਾਲ 2027 ਦੀਆਂ ਚੋਣਾਂ ਦਾ ਆਗਾਜ਼ ਕਰੇਗਾ | ਅੱਜ ਦੇ ਤੂਫ਼ਾਨੀ ਦੌਰੇ ਮੌਕੇ ਸਮਰਾਲਾ ਹਲਕੇ ਦੇ ਸੀਨੀਅਰ ਆਗੂ ਅਤੇ ਸ਼੍ਰੋਮਣੀ ਅਕਾਲੀ ਦਲ ਦੇ ਵਰਕਰ ਹਾਜ਼ਰ ਸਨ |
ਪਿਛਲੀ ਖ਼ਬਰ ਸ਼੍ਰੋ: ਅਕਾਲੀ ਦਲ ਵਲੋਂ ਜ਼ਿਲ੍ਹਾ ਪ੍ਰੀਸ਼ਦ ਤੇ ਸੰਮਤੀ ਉਮੀਦਵਾਰਾਂ ਦੇ ਹੱਕ ਵਿੱਚ ਵੱਖ-ਵੱਖ ਚੋਣ ਮੀਟਿੰਗਾਂ ਅਗਲੀ ਖ਼ਬਰ ਪਿੰਡਾਂ ਦੇ ਸਰਬ ਪੱਖੀ ਵਿਕਾਸ ਲਈ ਵੋਟਰ ਆਪ ਉਮੀਦਵਾਰ ਜਗਰੂਪ ਸਿੰਘ ਰਿੰਕੂ ਨੂੰ ਜਿਤਾਉਣ- ਜੀ. ਪੀ./ਵਿਧਾਇਕ ਦਿਆਲਪੁਰਾ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।