ਸ਼੍ਰੋ: ਅਕਾਲੀ ਦਲ ਵਲੋਂ ਜ਼ਿਲ੍ਹਾ ਪ੍ਰੀਸ਼ਦ ਤੇ ਸੰਮਤੀ ਉਮੀਦਵਾਰਾਂ ਦੇ ਹੱਕ ਵਿੱਚ ਵੱਖ-ਵੱਖ ਚੋਣ ਮੀਟਿੰਗਾਂ
ਅਜੀਤ ਡੈਸਕ
10-12-2025
ਡੇਹਲੋਂ, 9 ਦਸੰਬਰ (ਅੰਮਿ੍ਤਪਾਲ ਸਿੰਘ ਕੈਲੇ)-ਬਲਾਕ ਸੰਮਤੀ ਤੇ ਜ਼ਿਲ੍ਹਾ ਪ੍ਰੀਸ਼ਦ ਚੋਣਾਂ ਦੇ ਮੱਦੇਨਜ਼ਰ ਸ਼੍ਰੋਮਣੀ ਅਕਾਲੀ ਵਲੋਂ ਹਲਕਾ ਗਿੱਲ ਦੇ ਬਲਾਕ ਡੇਹਲੋਂ ਅਧੀਨ ਪੈਂਦੇ ਜ਼ਿਲ੍ਹਾ ਪ੍ਰੀਸ਼ਦ ਤੇ ਸੰਮਤੀ ਚੋਣਾਂ ਲਈ ਸੰਮਤੀ ਜ਼ੋਨ ਪੋਹੀੜ ਤੋਂ ਉਮੀਦਵਾਰ ਸੁਖਵਿੰਦਰ ਕੌਰ ਪਤਨੀ ਕਰਮਜੀਤ ਸਿੰਘ ਪੰਚ ਪਿੰਡ ਖੇੜਾ, ਡੇਹਲੋਂ ਤੋਂ ਜ਼ਿਲ੍ਹਾ ਪ੍ਰੀਸ਼ਦ ਉਮੀਦਵਾਰ ਰਛਪਾਲ ਸਿੰਘ ਡੇਹਲੋਂ, ਰੁੜਕਾ ਜ਼ੋਨ ਤੋਂ ਉਮੀਦਵਾਰ ਮਨਪ੍ਰੀਤ ਕੌਰ ਸਮੇਤ ਦੇ ਹੱਕ ਵਿੱਚ ਭਰਵੇਂ ਚੋਣ ਜਲਸੇ ਕੀਤੇ ਗਏ | ਇਸ ਸਮੇਂ ਐਡਵੋਕੇਟ ਪ੍ਰੇਮ ਸਿੰਘ ਹਰਨਾਮਪੁਰਾ ਨੇ ਵੋਟਰਾਂ ਨੂੰ ਅਪੀਲ ਕਰਦਿਆਂ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ ਦੇ ਹੱਕ ਵਿੱਚ ਭਾਰੀ ਬਹੁਮਤ ਨਾਲ ਵੋਟਾਂ ਪਾਈਆਂ ਜਾਣ ਤਾਂ ਕਿ ਆਉਣ ਵਾਲੇ ਸਮੇਂ ਸ਼੍ਰੋਮਣੀ ਅਕਾਲੀ ਦਲ ਦੀ ਸਰਕਾਰ ਬਣ ਸਕੇ ਅਤੇ ਸੂਬੇ ਦੀ ਭਲਾਈ ਦੇ ਕੰਮ ਕੀਤੇ ਜਾ ਸਕਣ | ਐਡਵੋਕੇਟ ਹਰਨਾਮਪੁਰਾ ਨੇ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ ਹੀ ਸੂਬੇ ਦੇ ਸਾਰੇ ਵਰਗਾਂ ਦੇ ਲੋਕਾਂ ਦਾ ਭਲਾ ਕਰਨ ਵਾਲੀ ਪਾਰਟੀ ਹੈ, ਜਿਸ ਨੇ ਹਮੇਸ਼ਾ ਸੱਤਾ ਵਿੱਚ ਹੁੰਦਿਆਂ ਸੂਬੇ ਦੀ ਬਿਹਤਰੀ ਲਈ ਕੰਮ ਕੀਤੇ ਹਨ | ਇਸ ਸਮੇਂ ਸਰਕਲ ਪ੍ਰਧਾਨ ਗੁਰਜੀਤ ਸਿੰਘ ਲਹਿਰਾ ਨੇ ਸ਼੍ਰੋਮਣੀ ਅਕਾਲੀ ਦਲ ਦੇ ਹੱਕ ਵਿੱਚ ਭਾਰੀ ਬਹੁਮਤ ਨਾਲ ਵੋਟਾਂ ਪਾਉਣ ਦੀ ਅਪੀਲ ਕਰਦਿਆਂ ਕਿਹਾ ਕਿ ਸੂਬੇ ਸਮੇਤ ਇਲਾਕੇ ਦੀ ਭਲਾਈ ਲਈ ਹਮੇਸ਼ਾ ਸ਼੍ਰੋਮਣੀ ਅਕਾਲੀ ਦਲ ਹੀ ਕੰਮ ਕੀਤੇ ਗਏ ਹਨ | ਇਸ ਸਮੇਂ ਸਾਬਕਾ ਉਪ-ਚੇਅਰਮੈਨ ਪ੍ਰਮਿੰਦਰ ਸਿੰਘ ਰੰਗੀਆਂ, ਜਸਵੰਤ ਸਿੰਘ ਹਰਨਾਮਪੁਰਾ, ਸਰਪੰਚ ਪਰਮਦੀਪ ਸਿੰਘ ਦੀਪਾ ਡੇਹਲੋਂ, ਸੁਖਦਰਸ਼ਨ ਸਿੰਘ ਪੋਹੀੜ, ਹੁਸ਼ਿਆਰ ਸਿੰਘ, ਡਾ: ਮਨਜੀਤ ਸਿੰਘ, ਇੰਸਪੈਕਟਰ ਪ੍ਰੀਤਮ ਸਿੰਘ, ਸਤਵੀਰ ਸਿੰਘ, ਨਿਰਮਲ ਸਿੰਘ ਗਰੇਵਾਲ, ਕਰਮਜੀਤ ਸਿੰਘ, ਜਤਿੰਦਰ ਸਿੰਘ, ਬਲਵਿੰਦਰ ਸਿੰਘ, ਜਗਜੀਤ ਸਿੰਘ, ਸਾਬਕਾ ਸਰਪੰਚ ਗੁਰਮਿੰਦਰ ਸਿੰਘ ਗੁਰੀ ਕੈਂਡ, ਪਰਮਦੀਪ ਸਿੰਘ ਦੀਪਾ ਡੇਹਲੋਂ ਮਿਲਨ ਪੈਲੇਸ, ਭਗਵੰਤ ਸਿੰਘ ਬਿੱਟੀ ਬੂਲ, ਸਾਬਕਾ ਸਰਕਲ ਪ੍ਰਧਾਨ ਹਰਬੰਸ ਸਿੰਘ ਗੋਪਾਲਪੁਰ, ਕੈਪਟਨ ਅਜੈਬ ਸਿੰਘ ਕਿਲਾ ਰਾਏਪੁਰ, ਇੰਜੀਨੀਅਰ ਪ੍ਰਦੀਪ ਸਿੰਘ ਰੁੜਕਾ, ਕਰਮਜੀਤ ਸਿੰਘ, ਗਿਆਨ ਸਿੰਘ ਕਿਲ੍ਹਾ ਰਾਏਪੁਰ, ਮੇਵਾ ਸਿੰਘ ਸ਼ੰਕਰ, ਗੁਰਮੀਤ ਸਿੰਘ ਘਵੱਦੀ, ਜਸਵਿੰਦਰ ਸਿੰਘ ਨੰਗਲ ਅਤੇ ਜਸਵਿੰਦਰ ਸਿੰਘ ਪੰਚ ਖੇੜਾ ਸਮੇਤ ਹਾਜ਼ਰ ਸਨ |