26-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 10-12-2025

ਰਾਜਾ ਗਿੱਲ ਵਲੋਂ ਉਮੀਦਵਾਰਾਂ ਦੇ ਹੱਕ ਵਿਚ ਵੱਖ-ਵੱਖ ਪਿੰਡਾਂ 'ਚ ਚੋਣ ਮੀਟਿੰਗਾਂ

ਅਜੀਤ ਡੈਸਕ 10-12-2025
ਮਾਛੀਵਾੜਾ ਸਾਹਿਬ, 9 ਦਸੰਬਰ (ਰਾਜਦੀਪ ਸਿੰਘ ਅਲਬੇਲਾ)-ਹਲਕਾ ਸਮਰਾਲਾ ਤੋਂ ਕਾਂਗਰਸ ਪਾਰਟੀ ਦੇ ਇੰਚਾਰਜ ਰੁਪਿੰਦਰ ਸਿੰਘ ਰਾਜਾ ਗਿੱਲ ਵਲੋਂ ਮਾਛੀਵਾੜਾ ਬਲਾਕ ਦੇ ਜ਼ਿਲ੍ਹਾ ਪਰਿਸ਼ਦ ਨੀਲੋਂ ਕਲਾਂ ਜ਼ੋਨ ਅਤੇ ਬਲਾਕ ਸੰਮਤੀ ਉਮੀਦਵਾਰਾਂ ਦੇ ਹੱਕ ਵਿਚ ਵੱਖ-ਵੱਖ ਪਿੰਡਾਂ 'ਚ ਚੋਣ ਮੀਟਿੰਗਾਂ ਕੀਤੀਆਂ | ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਰੁਪਿੰਦਰ ਸਿੰਘ ਰਾਜਾ ਗਿੱਲ ਨੇ ਦੱਸਿਆ ਕਿ ਲੋਕ ਦੂਜੀਆਂ ਪਾਰਟੀਆਂ ਤੋਂ ਦੁਖੀ ਹੋ ਕੇ ਮੁੜ ਕਾਂਗਰਸ ਨਾਲ ਜੁੜ ਰਹੇ ਹਨ | ਉਨ੍ਹਾਂ ਦੱਸਿਆ ਕਿ ਪਿੰਡ ਰੂੜੇਵਾਲ ਤੋਂ ਗੁਰਜੀਤ ਸਿੰਘ, ਸੁਖਵੀਰ ਸਿੰਘ ਸੁੱਖੀ, ਗੁਰਦੀਪ ਸਿੰਘ ਪੰਚ ਅਤੇ ਬੰਤਾ ਸਿੰਘ ਵਲੋਂ ਕਾਫ਼ੀ ਪਰਿਵਾਰਾਂ ਸਮੇਤ ਕਾਂਗਰਸ ਪਾਰਟੀ ਨਾਲ ਡੱਟ ਕੇ ਖੜਨ ਦਾ ਐਲਾਨ ਕਰ ਦਿੱਤਾ | ਜਿਉਂ ਹੀ ਉਹ ਬਲਾਕ ਸੰਮਤੀ ਜ਼ੋਨ ਜਾਤੀਵਾਲ ਤੋਂ ਉਮੀਦਵਾਰ ਅੰਜੇ ਰਾਣਾ ਦੇ ਹੱਕ ਵਿਚ ਪਿੰਡ ਜੱਸੋਵਾਲ ਪਹੁੰਚੇ ਤਾਂ ਉੱਥੇ ਲੋਕਾਂ ਵਲੋਂ ਭਰਵਾਂ ਸਵਾਗਤ ਕੀਤਾ ਗਿਆ | ਇਸ ਮੌਕੇ ਪਰਮਿੰਦਰ ਤਿਵਾੜੀ, ਸੁਭਾਸ਼ ਬੀਟਨ, ਯੁਵਰਾਜਜੀਤ ਰਾਏ ਆਦਿ ਕਾਂਗਰਸੀ ਆਗੂ ਤੇ ਵਰਕਰ ਹਾਜ਼ਰ ਸਨ |
ਪਿਛਲੀ ਖ਼ਬਰ ਆਪ, ਅਕਾਲੀ ਦਲ, ਕਾਂਗਰਸ ਅਤੇ ਭਾਜਪਾ ਵਿਚਕਾਰ ਜ਼ਿਲ੍ਹਾ ਪ੍ਰੀਸ਼ਦ ਜ਼ੋਨ ਨੀਲੋਂ ਕਲਾਂ ਤੋਂ ਮੁਕਾਬਲਾ ਚਾਰਕੋਨਾ ਭਾਜਪਾ ਲੜ... ਅਗਲੀ ਖ਼ਬਰ ਸ਼੍ਰੋ: ਅਕਾਲੀ ਦਲ ਵਲੋਂ ਜ਼ਿਲ੍ਹਾ ਪ੍ਰੀਸ਼ਦ ਤੇ ਸੰਮਤੀ ਉਮੀਦਵਾਰਾਂ ਦੇ ਹੱਕ ਵਿੱਚ ਵੱਖ-ਵੱਖ ਚੋਣ ਮੀਟਿੰਗਾਂ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।