26-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 10-12-2025

ਸੰਮਤੀ ਜ਼ੋਨ ਕਿਲਾ ਰਾਏਪੁਰ ਤੋਂ ਉਮੀਦਵਾਰ ਕੁਲਵਿੰਦਰ ਕੌਰ ਗਰੇਵਾਲ ਦੇ ਹੱਕ ਵਿੱਚ ਭਰਵੀਂ ਚੋਣ ਇਕੱਤਰਤਾ

ਅਜੀਤ ਡੈਸਕ 10-12-2025
• ਸੂਝਵਾਨ ਵੋਟਰ ਕਾਂਗਰਸ ਪਾਰਟੀ ਉਮੀਦਵਾਰਾਂ ਨੂੰ ਜਿਤਾਉਣ ਲਈ ਤੱਤਪਰ- ਮਾਂਗਟ
ਡੇਹਲੋਂ, 9 ਦਸੰਬਰ (ਅੰਮਿ੍ਤਪਾਲ ਸਿੰਘ ਕੈਲੇ)-ਸੰਮਤੀ ਜ਼ੋਨ ਕਿਲਾ ਰਾਏਪੁਰ ਤੋਂ ਕਾਂਗਰਸ ਪਾਰਟੀ ਉਮੀਦਵਾਰ ਬੀਬੀ ਕੁਲਵਿੰਦਰ ਕੌਰ ਗਰੇਵਾਲ ਦੇ ਹੱਕ ਵਿੱਚ ਭਰਵੀਂ ਚੋਣ ਇਕੱਤਰਤਾ ਹੋਈ, ਜਿਸ ਦੌਰਾਨ ਸਾਬਕਾ ਚੇਅਰਮੈਨ ਰਣਜੀਤ ਸਿੰਘ ਮਾਂਗਟ ਵਲੋਂ ਸਮੂਹ ਵੋਟਰਾਂ ਨੂੰ ਕਾਂਗਰਸ ਪਾਰਟੀ ਨੂੰ ਭਾਰੀ ਬਹੁਮਤ ਨਾਲ ਜਿਤਾਉਣ ਦੀ ਅਪੀਲ ਕੀਤੀ ਗਈ | ਇਸ ਸਮੇਂ ਸਾਬਕਾ ਚੇਅਰਮੈਨ ਮਾਂਗਟ ਵਲੋਂ ਕਾਂਗਰਸ ਉਮੀਦਵਾਰ ਬੀਬੀ ਕੁਲਵਿੰਦਰ ਕੌਰ ਦੇ ਹੱਕ ਵਿੱਚ ਚੋਣ ਪ੍ਰਚਾਰ ਵਿੱਚ ਜੁਟੇ ਆਗੂਆਂ ਦੀ ਟੀਮ ਵਲੋਂ ਪਿਛਲੇ 25 ਸਾਲਾਂ ਤੋਂ ਪਿੰਡ ਕਿਲਾ ਰਾਏਪੁਰ ਦੇ ਵਿਕਾਸ ਵਿੱਚ ਪਾਏ ਯੋਗਦਾਨ ਦਾ ਜ਼ਿਕਰ ਕਰਦਿਆਂ ਕਿਹਾ ਕਿ ਪਿੰਡ ਅੰਦਰ ਵਿਕਾਸ ਕਰਨ ਵਾਲਿਆਂ ਨੂੰ ਭਾਰੀ ਬਹੁਮਤ ਨਾਲ ਜਿਤਾਇਆ ਜਾਵੇ | ਜ਼ਿਕਰਯੋਗ ਹੈ ਇਸ ਮੀਟਿੰਗ ਦੌਰਾਨ ਕਿਲਾ ਰਾਏਪੁਰ ਜ਼ਿਲ੍ਹਾ ਪ੍ਰੀਸ਼ਦ ਜ਼ੋਨ ਤੋਂ ਕਾਂਗਰਸ ਉਮੀਦਵਾਰ ਗੁਰਿੰਦਰ ਸਿੰਘ ਢੋਡੇ ਨੂੰ ਭਾਰੀ ਬਹੁਮਤ ਨਾਲ ਜਿਤਾਉਣ ਦਾ ਵੀ ਦਾਅਵਾ ਕੀਤਾ | ਇਸ ਸਮੇਂ ਐਡਵੋਕੇਟ ਅੰਮਿ੍ਤਵੀਰ ਸਿੰਘ ਗਰੇਵਾਲ, ਦਲਵੀਰ ਸਿੰਘ ਗਰੇਵਾਲ, ਹਰਸ਼ਵਿੰਦਰ ਸਿੰਘ ਗਰੇਵਾਲ, ਬਲਵਿੰਦਰ ਸਿੰਘ ਜੱਗਾ, ਸਿਮਰਜੀਤ ਸਿੰਘ ਨਵੀ, ਗੁਰਦੀਪ ਸਿੰਘ ਗੈਬੀ, ਗੁਰਮੀਤ ਸਿੰਘ ਪਿੰਕਾ, ਜਗਦੇਵ ਸਿੰਘ ਜੱਗੀ, ਸਰਪੰਚ ਕਸ਼ਮੀਰ ਸਿੰਘ, ਨੰਬਰਦਾਰ ਹਰਜੀਤ ਸਿੰਘ ਹੀਤੀ, ਗੁਰਮੀਤ ਸਿੰਘ ਗੁੰਨੀ ਗਰੇਵਾਲ, ਰਾਜਿੰਦਰਪਾਲ ਕੌਰ ਗਰੇਵਾਲ, ਅਮਰਜੀਤ ਕੌਰ ਮਾਂਗਟ, ਪੰਚ ਗੁਰਮੇਲ ਕੌਰ, ਗੁਰਮੀਤ ਕੌਰ ਗਰੇਵਾਲ, ਪੰਚ ਚਰਨਜੀਤ ਕੌਰ, ਪੰਚ ਬਲਜੀਤ ਕੌਰ, ਕਮਲਜੀਤ ਕੌਰ ਗਰੇਵਾਲ, ਪ੍ਰਭਜੀਤ ਕੌਰ ਮਾਂਗਟ, ਗੁਰਜੀਤ ਕੌਰ ਗਰੇਵਾਲ, ਜਸਵੀਰ ਕੌਰ ਸਰਪੰਚ, ਅਵਤਾਰ ਸਿੰਘ ਗਰੇਵਾਲ, ਗੁਰਦੀਪ ਸਿੰਘ, ਬਾਬੂ ਰਾਜਿੰਦਰ ਕੁਮਾਰ, ਜਗਦੀਪ ਸਿੰਘ ਗਰੇਵਾਲ, ਭੁਪਿੰਦਰ ਸਿੰਘ ਲਾਲੀ ਪੰਚ, ਗੁਰਦੀਪ ਸਿੰਘ ਨੀਟੂ ਸਮੇਤ ਵੱਡੀ ਗਿਣਤੀ ਵਿੱਚ ਕਾਂਗਰਸ ਸਮੱਰਥਕ ਹਾਜ਼ਰ ਸਨ |
ਪਿਛਲੀ ਖ਼ਬਰ ਕਿੰਡਰ ਗਾਰਟਨ ਐਂਡ ਸੀ. ਸੈ. ਸਕੂਲ ਸਮਰਾਲਾ ਦੇ ਵਿਦਿਆਰਥੀਆਂ ਦਾ ਧਾਰਮਿਕ ਟੂਰ ਅਗਲੀ ਖ਼ਬਰ ਸੰਤ ਕਿਰਪਾਲ ਸਿੰਘ ਪਬਲਿਕ ਸਕੂਲ ਨੇ ਸਹੋਦਿਆ ਕਿ੍ਕਟ ਟੂਰਨਾਮੈਂਟ ਅੰਡਰ-14 'ਚ 'ਸਿਲਵਰ ਮੈਡਲ' ਜਿੱਤੇ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।