26-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 10-12-2025

ਵਾਹਨ ਚਲਾਉਣ ਵਾਲੇ ਨਾਬਾਲਗਾਂ ਤੇ ਬੁਲਟ ਦੇ ਪਟਾਕੇ ਪਵਾਉਣ ਵਾਲਿਆਂ ਦੇ ਚਲਾਨ

ਅਜੀਤ ਡੈਸਕ 10-12-2025
ਖੰਨਾ, 9 ਦਸੰਬਰ (ਹਰਜਿੰਦਰ ਸਿੰਘ ਲਾਲ)-ਪੁਲਿਸ ਜ਼ਿਲ੍ਹਾ ਖੰਨਾ ਦੀ ਐਸ. ਐਸ. ਪੀ. ਡਾ. ਜਯੋਤੀ ਯਾਦਵ ਦੀ ਦਿਸ਼ਾ ਨਿਰਦੇਸ਼ਾਂ 'ਤੇ ਸ਼ਹਿਰ ਵਿਚ ਟਰੈਫ਼ਿਕ ਨਿਯਮਾਂ ਦੀ ਉਲੰਘਣਾ ਕਰਨ ਵਾਲੇ ਲੋਕਾਂ ਅਤੇ ਸਕੂਲਾਂ ਦੇ ਵਿਦਿਆਰਥੀਆਂ ਦੇ ਚਲਾਨ ਕੱਟਣ ਸ਼ੁਰੂ ਕੀਤੇ ਗਏ ਹਨ | ਟਰੈਫ਼ਿਕ ਇੰਚਾਰਜ ਕੁਲਜੀਤ ਸਿੰਘ ਨੇ ਦੱਸਿਆ ਕਿ ਅੱਜ ਸ਼ਹਿਰ ਦੇ ਵਿਚ ਟਰੈਫ਼ਿਕ ਨਿਯਮਾਂ ਦੀ ਉਲੰਘਣਾ ਕਰਨ ਵਾਲੇ ਲੋਕਾਂ ਅਤੇ ਵੱਖ ਵੱਖ ਸਕੂਲਾਂ ਦੇ ਬਾਹਰ ਜਾ ਕੇ ਪਟਾਕੇ ਪਾਉਣ ਵਾਲੇ ਬੁਲਟ ਅਤੇ ਨਬਾਲਗ ਬੱਚਿਆਂ ਵਲੋਂ ਵਾਹਨ ਚਲਾਉਣ ਦੇ ਚਲਾਨ ਕੱਟੇ ਗਏ ਹਨ | ਉਨ੍ਹਾਂ ਕਿਹਾ ਕਿ ਇਹ ਮੁਹਿੰਮ ਲਗਾਤਾਰ ਵੱਖ ਵੱਖ ਸਕੂਲਾਂ ਕੇ ਬਾਹਰ ਜਾ ਕੇ ਟਰੈਫ਼ਿਕ ਨਿਯਮਾਂ ਦੀ ਉਲੰਘਣਾ ਕਰਨ ਵਾਲਿਆਂ ਦੇ ਚਲਾਨ ਕੱਟੇ ਜਾਣਗੇ ਅਤੇ ਵਿਦਿਆਰਥੀਆਂ ਨੂੰ ਜਾਗਰੂਕ ਵੀ ਕੀਤਾ ਜਾਵੇਗਾ | ਉਨ੍ਹਾਂ ਨੇ ਮਾਪਿਆਂ ਨੂੰ ਅਪੀਲ ਕੀਤੀ ਹੈ ਕਿ ਘੱਟ ਉਮਰ ਦੇ ਬੱਚਿਆਂ ਨੂੰ ਵੱਡੇ ਵਾਹਨ ਜਿਵੇਂ ਬੁਲਟ ਮੋਟਰਸਾਈਕਲ ਜਾਂ ਹੋਰ ਵਾਹਨ ਦੇ ਕੇ ਸਕੂਲਾਂ ਵਿਚ ਨਾ ਭੇਜਿਆ ਜਾਵੇ | ਜੇਕਰ ਅਜਿਹਾ ਕੀਤਾ ਗਿਆ ਤਾਂ ਕਾਨੂੰਨ ਦੇ ਮੁਤਾਬਿਕ ਸਖ਼ਤ ਕਾਰਵਾਈ ਕੀਤੀ ਜਾਵੇਗੀ | ਉਨ੍ਹਾਂ ਨੇ ਲੋਕਾਂ ਨੂੰ ਅਪੀਲ ਕੀਤੀ ਹੈ ਕਿ ਆਪਣੇ ਵਾਹਨਾਂ ਦੇ ਕਾਗ਼ਜ਼ਾਤ ਪੂਰੇ ਰੱਖਣ, ਸੀਟ ਬੈਲਟ, ਹੈਲਮਟ ਆਦਿ ਲਾ ਕੇ ਹੀ ਵਾਹਨ ਚਲਾਏ ਜਾਣ ਤਾਂ ਜੋ ਕਿਸੇ ਕਿਸਮ ਦੀ ਦੁਰਘਟਨਾ ਤੋਂ ਬਚਿਆ ਜਾ ਸਕੇ | ਇਸ ਮੌਕੇ ਥਾਣੇਦਾਰ ਲਖਵੀਰ ਸਿੰਘ, ਥਾਣੇਦਾਰ ਸਤਵਿੰਦਰ ਸਿੰਘ ਆਦਿ ਵੀ ਹਾਜ਼ਰ ਸਨ |
ਪਿਛਲੀ ਖ਼ਬਰ ਵਿਧਾਇਕ ਸੰਗੋਵਾਲ ਵਲੋਂ ਜ਼ਿਲ੍ਹਾ ਪ੍ਰੀਸ਼ਦ ਉਮੀਦਵਾਰ ਅਵਨੀਤ ਕੌਰ ਜਰਖੜ ਅਤੇ ਸਿਕੰਦਰ ਸਿੰਘ ਦੇ ਹੱਕ ਚੋਣ ਮੀਟਿੰਗਾਂ ਅਗਲੀ ਖ਼ਬਰ ਕਿੰਡਰ ਗਾਰਟਨ ਐਂਡ ਸੀ. ਸੈ. ਸਕੂਲ ਸਮਰਾਲਾ ਦੇ ਵਿਦਿਆਰਥੀਆਂ ਦਾ ਧਾਰਮਿਕ ਟੂਰ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।