01-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 23-12-2025

ਸਰਕਾਰੀ ਪ੍ਰਾਇਮਰੀ ਸਕੂਲ ਬਗ਼ਲੀ ਕਲਾਂ ਵਿਖੇ ਕਰਵਾਈ ਗਈ ਮੈਗਾ ਪੀ. ਟੀ. ਐਮ.

ਅਜੀਤ ਡੈਸਕ 23-12-2025
ਬੀਜਾ, 22 ਦਸੰਬਰ (ਕਸ਼ਮੀਰਾ ਸਿੰਘ ਬਗ਼ਲੀ)-ਸਰਕਾਰੀ ਪ੍ਰਾਇਮਰੀ ਸਕੂਲ ਬਗ਼ਲੀ ਕਲਾਂ ਵਿਖੇ ਮੈਗਾ ਪੀ. ਟੀ. ਐਮ ਕਰਵਾਈ ਗਈ | ਜਿਸ ਵਿੱਚ ਸਮੂਹ ਵਿਦਿਆਰਥੀਆਂ ਦੇ ਮਾਪਿਆਂ ਦੀ ਵਰਕਸ਼ਾਪ ਲਗਾਈ ਗਈ | ਮਾਪਿਆਂ ਨੂੰ ਆਪਣੇ ਬੱਚਿਆਂ ਦੀ ਹਰ ਛੋਟੇ ਕੰਮ ਜਾਂ ਜਿੱਤ ਦੀ ਹੌਸਲਾ ਅਫਜਾਈ ਕਰਨ ਅਤੇ ਹੋਮਵਰਕ ਕਰਨ ਵਿਚ ਉਨ੍ਹਾਂ ਦੀ ਮਦਦ ਕਰਨ ਸੰਬੰਧੀ ਅਗਵਾਈ ਕੀਤੀ ਗਈ | ਸਕੂਲ ਮੁਖੀ ਅਮਨਦੀਪ ਕੌਰ ਨੇ ਨਵੇਂ ਦਾਖ਼ਲੇ, ਰੋਜ਼ਾਨਾ ਹਾਜ਼ਰੀ, ਛੁੱਟੀਆਂ ਦੇ ਕੰਮ ਵਿੱਚ ਵਿਦਿਆਰਥੀਆਂ ਦੀ ਮਦਦ ਕਰਨ ਅਤੇ ਬੱਚਿਆਂ ਦੀ ਦਸੰਬਰ ਮਹੀਨੇ ਦੀ ਕਾਰਗੁਜ਼ਾਰੀ ਆਦਿ ਸਬੰਧੀ ਮਾਪਿਆਂ ਨਾਲ ਚਰਚਾ ਕੀਤੀ | ਇਸ ਮੌਕੇ ਸਮੂਹ ਸਕੂਲ ਸਟਾਫ਼ ਸੀ. ਐਚ ਟੀ ਅਮਨਦੀਪ ਕੌਰ, ਪੂਜਾ ਰਾਣੀ, ਗੁਰਪ੍ਰੀਤ ਸਿੰਘ ਪ੍ਰਵੇਸ਼ ਟੀਮ ਦੇ ਗੁਰਦੀਪ ਕੌਰ ਅਤੇ ਮਿੱਡ ਡੇ ਮੀਲ ਵਰਕਰ ਅਨੀਤਾ ਦੱਤ ਤੇ ਰਣਜੀਤ ਕੌਰ ਹਾਜ਼ਰ ਸਨ |
ਪਿਛਲੀ ਖ਼ਬਰ ਅੱਜ ਕ੍ਰਿਸ਼ਨਾ ਨਗਰ ਨੇੜਲੇ ਇਲਾਕਿਆਂ ਵਿਚ ਬਿਜਲੀ ਬੰਦ ਰਹੇਗੀ ਅਗਲੀ ਖ਼ਬਰ ਸ਼ਹੀਦ ਊਧਮ ਸਿੰਘ ਪਬਲਿਕ ਸਕੂਲ ਸੋਹੀਆਂ ਵਿਖੇ ਸਾਲਾਨਾ ਇਨਾਮ ਵੰਡ ਸਮਾਰੋਹ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।