16-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 29-12-2025

ਜਥੇਦਾਰ ਜੱਲ੍ਹਾ ਤੇ ਨਵਤੇਜ ਖੱਟੜਾ ਦੀ ਪ੍ਰਧਾਨਗੀ ਹੇਠ ਸਮੂਹ ਸੰਗਤਾਂ ਦੀ ਗੁ: ਮੰਜੀ ਸਾਹਿਬ ਕੋਟਾਂ ਵਿਖੇ ਮੀਟਿੰਗ

ਅਜੀਤ ਡੈਸਕ 29-12-2025
ਬੀਜਾ, 28 ਦਸੰਬਰ (ਅਵਤਾਰ ਸਿੰਘ ਜੰਟੀ ਮਾਨ)-ਧੰਨ ਧੰਨ ਸਾਹਿਬ ਸ੍ਰੀ ਗੁਰੂ ਹਰਗੋਬਿੰਦ ਸਾਹਿਬ ਜੀ ਦੇ ਚਰਨ ਛੋਹ ਪ੍ਰਾਪਤ ਅਸਥਾਨ ਗੁਰਦੁਆਰਾ ਸ੍ਰੀ ਮੰਜੀ ਸਾਹਿਬ ਕੋਟਾਂ ਵਿਖੇ ਕਲਗ਼ੀਧਰ ਦਸਮੇਸ਼ ਪਿਤਾ ਸਾਹਿਬ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਪ੍ਰਕਾਸ਼ ਦਿਹਾੜੇ ਨੂੰ ਸਮਰਪਿਤ ਗੁਰਮਤਿ ਸਮਾਗਮ ਅਤੇ ਵਿਸ਼ਾਲ ਨਗਰ ਕੀਰਤਨ ਹਰ ਸਾਲ ਦੀ ਤਰ੍ਹਾਂ ਇਸ ਵਾਰ ਵੀ ਸ਼ਰਧਾ ਤੇ ਸਤਿਕਾਰ ਨਾਲ 30-12-25 ਨੂੰ ਸ੍ਰੀ ਅਖੰਡ ਪਾਠ ਜੀ ਦੀ ਆਰੰਭਤਾ ਕੀਤੀ ਜਾਵੇਗੀ | ਸ੍ਰੀ ਅਖੰਡ ਪਾਠ ਸਾਹਿਬ ਜੀ ਦੇ 1-1-2026 ਨੂੰ ਭੋਗ ਪਾਏ ਜਾਣਗੇ | ਉਪਰੰਤ 3 ਜਨਵਰੀ ਦਿਨ ਸ਼ਨੀਵਾਰ ਨੂੰ ਵਿਸ਼ਾਲ ਨਗਰ ਕੀਰਤਨ ਸਜਾਏ ਜਾਣਗੇ | ਇਹਨਾਂ ਸਮਾਗਮਾਂ ਸਬੰਧੀ ਗੁਰਦੁਆਰਾ ਸ੍ਰੀ ਮੰਜੀ ਸਾਹਿਬ ਕੋਟਾ ਖੰਨਾ ਵਿਖੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਮੈਂਬਰ ਜਥੇ. ਹਰਪਾਲ ਸਿੰਘ ਜੱਲ੍ਹਾ, ਸ਼੍ਰੋਮਣੀ ਕਮੇਟੀ ਮੈਂਬਰ ਜਥੇਦਾਰ ਦਵਿੰਦਰ ਸਿੰਘ ਖੱਟੜਾ ਦੇ ਸਪੁੱਤਰ ਨਵਤੇਜ ਸਿੰਘ ਖੱਟੜਾ ਦੀ ਪ੍ਰਧਾਨਗੀ ਹੇਠ ਅਤੇ ਗੁਰਦੁਆਰਾ ਮੰਜੀ ਸਾਹਿਬ ਕੋਟਾਂ ਦੇ ਮੈਨੇਜਰ ਇਕਬਾਲ ਸਿੰਘ ਝਬਾਲ, ਗੁਰਦੁਆਰਾ ਸ੍ਰੀ ਕਟਾਣਾ ਸਾਹਿਬ ਦੇ ਆਡੀਸ਼ਨ ਮੈਨੇਜਰ ਕੇਹਰ ਸਿੰਘ ਮਗਰ ਦੀ ਅਗਵਾਈ ਵਿੱਚ ਇਲਾਕੇ ਦੀਆਂ ਸਮੂਹ ਸੰਗਤਾਂ ਨਾਲ ਵਿਸ਼ੇਸ਼ ਇਕੱਤਰਤਾ ਕੀਤੀ ਗਈ | ਇਕੱਤਰਤਾ ਨੂੰ ਵੱਖ ਵੱਖ ਬੁਲਾਰਿਆਂ ਵਲੋਂ ਸੰਬੋਧਨ ਕੀਤਾ ਗਿਆ | ਸਮਾਗਮ ਸਬੰਧੀ ਜਾਣਕਾਰੀ ਦਿੰਦਿਆਂ ਹੋਇਆਂ ਜਥੇਦਾਰ ਹਰਪਾਲ ਸਿੰਘ ਜੱਲ੍ਹਾ ਅਤੇ ਅਕਾਲੀ ਦਲ ਦੇ ਸੀਨੀਅਰ ਆਗੂ ਨਵਤੇਜ ਸਿੰਘ ਖੱਟੜਾ ਨੇ ਦੱਸਿਆ ਕਿ ਕਲਗ਼ੀਧਰ ਪਾਤਸ਼ਾਹ ਜੀ ਦੇ 360ਵੇਂ ਪ੍ਰਕਾਸ਼ ਪੁਰਬ ਨੂੰ ਚੜ੍ਹਦੀ ਕਲਾ ਨਾਲ ਮਨਾਉਣ ਦਾ ਫ਼ੈਸਲਾ ਲਿਆ ਗਿਆ | ਪ੍ਰਕਾਸ਼ ਪੁਰਬ ਨੂੰ ਸਮਰਪਿਤ ਲਾਸਾਨੀ ਨਗਰ ਕੀਰਤਨ 3-1-2026 ਦਿਨ ਸ਼ਨੀਵਾਰ ਨੂੰ ਗੁ. ਮੰਜੀ ਸਾਹਿਬ ਕੋਟਾ ਤੋਂ ਆਰੰਭ ਹੋ ਕੇ ਪਿੰਡ ਮੰਡਿਆਲਾ ਖੁਰਦ, ਮੰਡਿਆਲਾ ਕਲਾ, ਕੋਟ ਸੇਖੋਂ, ਕੋਟ ਪਨੈਚ, ਰਾਏਪੁਰ, ਬਰਮਾਲੀਪੁਰ, ਗੁਰੂ ਨਾਨਕ ਫਿਲਿੰਗ ਸਟੇਸਨ, ਗੰਗਾ ਐਗਰੋ ਲਿਮਟਿਡ ਜਸਪਾਲੋਂ, ਜੀਓ ਪਟਰੋਲ ਪੰਪ ਅਤੇ ਗੁਰਦੁਆਰਾ ਮਾਰਕਿਟ 'ਚੋਂ ਦੀ ਹੁੰਦਾ ਹੋਇਆ ਗੁਰਦੁਆਰਾ ਮੰਜੀ ਸਾਹਿਬ ਕੋਟਾ ਵਿਖੇ ਸਮਾਪਤ ਹੋਵੇਗਾ | ਇਸ ਮੌਕੇ ਤੇ ਹੋਰਨਾਂ ਤੋਂ ਇਲਾਵਾ ਪੰਥ ਦੇ ਪ੍ਰਸਿੱਧ ਪ੍ਰਚਾਰਕ ਪਰਮਜੀਤ ਸਿੰਘ ਗੁਰਦਾਸਪੁਰੀ, ਪ੍ਰਚਾਰਕ ਹਰਪ੍ਰੀਤ ਸਿੰਘ, ਸ਼੍ਰੋਮਣੀ ਕਮੇਟੀ ਦੇ ਸੀਨੀਅਰ ਮੁਲਾਜ਼ਮ ਜਸਪਾਲ ਸਿੰਘ ਪੂਰਬਾ, ਅਕਾਲੀ ਆਗੂ ਰਜਿੰਦਰ ਸਿੰਘ ਕੋਟ ਪਨੈਚ, ਅਕਾਲੀ ਆਗੂ ਸੁਖਵਿੰਦਰ ਸਿੰਘ ਸੁੱਖਾ ਮੰਡਿਆਲਾਂ ਕਲਾਂ, ਅਕਾਲੀ ਦਲ ਦੇ ਸੀਨੀਅਰ ਆਗੂ ਗੁਰਮੁੱਖ ਸਿੰਘ ਮੰਡਿਆਲਾ ਕਲਾਂ, ਸੁਖਬੀਰ ਸਿੰਘ ਪ੍ਰਚਾਰਕ, ਕਪਲਦੀਪ ਸਿੰਘ ਪ੍ਰਚਾਰਕ, ਜਸਪਾਲ ਸਿੰਘ ਪੂਰਬਾ, ਅੰਮਿ੍ਤਪਾਲ ਸਿੰਘ ਖੱਟੜਾ, ਕਿਸਾਨ ਆਗੂ ਪਰਗਟ ਸਿੰਘ ਕੋਟ ਪਨੈਚ, ਮਨਦੀਪ ਸਿੰਘ ਖਾਲਸਾ, ਰਣਜੀਤ ਸਿੰਘ ਪਾਇਲ, ਸਤਨਾਮ ਸਿੰਘ, ਜਸਬੀਰ ਸਿੰਘ , ਸੁਖਜੀਤ ਸਿੰਘ, ਮਾਸਟਰ ਰਘਵੀਰ ਸਿੰਘ, ਨੇਤਰ ਸਿੰਘ, ਅਜੀਤ ਸਿੰਘ ਬੱਬੀ, ਬਿਕਰਮਜੀਤ ਸਿੰਘ, ਗਗਨਦੀਪ ਸਿੰਘ ਮਾਂਗਟ, ਰਾਜਵਿੰਦਰ ਸਿੰਘ ਰਾਜੂ ਆਦਿ ਹਾਜ਼ਰ ਸਨ |
ਪਿਛਲੀ ਖ਼ਬਰ 2 ਬਾਈਕ ਸਵਾਰ ਲੁਟੇਰੇ ਔਰਤ ਦੇ ਕੰਨ ਚੋਂ ਸੋਨੇ ਦੀ ਵਾਲੀ ਝਪਟ ਕੇ ਫ਼ਰਾਰ ਅਗਲੀ ਖ਼ਬਰ ਸੰਤ ਪਿਆਰਾ ਦਾਸ ਦੀ ਸਾਲਾਨਾ ਬਰਸੀ ਕੱਲ੍ਹ ਤੋਂ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।