13-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 30-12-2025

ਕੌਂਸਲ ਪ੍ਰਧਾਨ ਲੱਧੜ ਨੂੰ ਜਾਰੀ ਕਾਰਨ ਦੱਸੋ ਨੋਟਿਸ ਦੇ ਖ਼ਿਲਾਫ਼ ਕਾਂਗਰਸ ਖੁੱਲ੍ਹ ਕੇ ਲੱਧੜ ਦੇ ਸਮਰਥਨ ਵਿਚ

ਅਜੀਤ ਡੈਸਕ 30-12-2025
ਖੰਨਾ, 29 ਦਸੰਬਰ (ਹਰਜਿੰਦਰ ਸਿੰਘ ਲਾਲ)-ਖੰਨਾ ਨਗਰ ਕੌਂਸਲ ਦੇ ਪ੍ਰਧਾਨ ਕਮਲਜੀਤ ਸਿੰਘ ਲੱਧੜ ਨੂੰ ਜਾਰੀ ਕੀਤੇ ਗਏ ਕਾਰਨ ਦੱਸੋ ਨੋਟਿਸ ਤੋਂ ਬਾਅਦ, ਕਾਂਗਰਸ ਪਾਰਟੀ ਖੁੱਲ੍ਹ ਕੇ ਉਨ੍ਹਾਂ ਦੇ ਸਮਰਥਨ ਵਿਚ ਸਾਹਮਣੇ ਆਈ ਹੈ | ਕਾਂਗਰਸ ਨੇ ਇਸ ਮਾਮਲੇ ਨੂੰ ਲੈ ਕੇ ਸਰਕਾਰ 'ਤੇ ਗੰਭੀਰ ਦੋਸ਼ ਲਗਾਏ ਹਨ, ਇਸਨੂੰ ਰਾਜਨੀਤਿਕ ਦਬਾਅ ਦੱਸਿਆ ਹੈ | ਕਾਂਗਰਸ ਦੇ ਜ਼ਿਲ੍ਹਾ ਪ੍ਰਧਾਨ ਲਖਬੀਰ ਸਿੰਘ ਲੱਖਾ ਨੇ ਕਿਹਾ ਕਿ ਨਗਰ ਕੌਂਸਲ ਪ੍ਰਧਾਨ ਨੂੰ ਜਾਣਬੁੱਝ ਕੇ ਨਿਸ਼ਾਨਾ ਬਣਾਇਆ ਜਾ ਰਿਹਾ ਹੈ | ਉਨ੍ਹਾਂ ਦੋਸ਼ ਲਾਇਆ ਕਿ ਕਮਲਜੀਤ ਸਿੰਘ ਨੂੰ ਦਬਾਉਣ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ ਕਿਉਂਕਿ ਉਹ ਦਲਿਤ ਹੈ | ਲਖਬੀਰ ਸਿੰਘ ਲੱਖਾ ਨੇ ਕਿਹਾ ਕਿ ਕੌਂਸਲ ਪ੍ਰਧਾਨ ਵਿਰੁੱਧ ਪਹਿਲਾਂ ਵੀ ਕਈ ਝੂਠੇ ਮਾਮਲੇ ਦਰਜ ਕੀਤੇ ਗਏ ਹਨ, ਪਰ ਹੁਣ ਜਦੋਂ ਪ੍ਰਧਾਨ ਨੇ ਆਪਣੇ ਅਧਿਕਾਰ ਖੇਤਰ ਵਿੱਚ ਨਗਰ ਕੌਂਸਲ ਦੀ ਮੀਟਿੰਗ ਬੁਲਾਈ ਹੈ ਤਾਂ ਸਰਕਾਰ ਨੇ ਏਡੀਸੀ ਰਾਹੀਂ ਉਨ੍ਹਾਂ ਨੂੰ ਕਾਰਨ ਦੱਸੋ ਨੋਟਿਸ ਜਾਰੀ ਕੀਤਾ ਹੈ |
ਜ਼ਿਲ੍ਹਾ ਪ੍ਰਧਾਨ ਨੇ ਸਪਸ਼ਟ ਤੌਰ 'ਤੇ ਕਿਹਾ ਕਿ ਕਾਂਗਰਸ ਪਾਰਟੀ ਇਸ ਕਾਰਵਾਈ ਦਾ ਸਖ਼ਤ ਵਿਰੋਧ ਕਰਦੀ ਹੈ ਅਤੇ ਜੇਕਰ ਲੋੜ ਪਈ ਤਾਂ ਕਾਨੂੰਨੀ ਸਹਾਰਾ ਲਵੇਗੀ | ਉਨ੍ਹਾਂ ਅੱਗੇ ਕਿਹਾ ਕਿ ਇਹ ਲੋਕਤੰਤਰੀ ਅਧਿਕਾਰਾਂ 'ਤੇ ਹਮਲਾ ਹੈ ਅਤੇ ਇਸ ਨੰੂ ਬਰਦਾਸ਼ਤ ਨਹੀਂ ਕੀਤਾ ਜਾਵੇਗਾ |
ਦੂਜੇ ਪਾਸੇ, ਨਗਰ ਕੌਂਸਲ ਦੇ ਪ੍ਰਧਾਨ ਕਮਲਜੀਤ ਸਿੰਘ ਲੱਧੜ ਨੇ ਕਿਹਾ ਕਿ ਉਹ ਕਿਸੇ ਵੀ ਨੋਟਿਸ ਤੋਂ ਡਰੇ ਹੋਏ ਨਹੀਂ ਹਨ | ਉਨ੍ਹਾਂ ਸਪੱਸ਼ਟ ਕੀਤਾ ਕਿ ਨਗਰ ਕੌਂਸਲ ਵਿੱਚ ਵਾਰਡਬੰਦੀ ਵਿਰੁੱਧ ਮਤਾ ਲੋਕਤੰਤਰੀ ਢੰਗ ਨਾਲ ਪਾਸ ਕੀਤਾ ਗਿਆ ਸੀ ਅਤੇ ਮੀਟਿੰਗ ਨਿਯਮਾਂ ਅਨੁਸਾਰ ਪੂਰੀ ਤਰ੍ਹਾਂ ਬੁਲਾਈ ਗਈ ਸੀ | ਉਨ੍ਹਾਂ ਦੋਸ਼ ਲਾਇਆ ਕਿ ਉਨ੍ਹਾਂ ਨੂੰ ਜਾਣਬੁੱਝ ਕੇ ਨਿਸ਼ਾਨਾ ਬਣਾਇਆ ਜਾ ਰਿਹਾ ਹੈ |
ਪਿਛਲੀ ਖ਼ਬਰ ਲਾਪਤਾ ਬੱਚਾ ਪੁਲਿਸ ਨੇ 3 ਘੰਟੇ 'ਚ ਮਾਪਿਆਂ ਦੇ ਸਪੁਰਦ ਕੀਤਾ ਅਗਲੀ ਖ਼ਬਰ ਇੰਗਲੈਂਡ ਦੇ ਵੱਖ-ਵੱਖ ਸ਼ਹਿਰਾਂ 'ਚ ਘਰਾਂ ਨੂੰ ਅੱਗ ਲੱਗਣ ਕਾਰਨ ਤਿੰਨ ਬੱਚਿਆਂ ਸਮੇਤ 4 ਦੀ ਮੌਤ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।