13-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 30-12-2025

ਮਨਰੇਗਾ ਕਾਮਿਆਂ ਨੇ ਵਿਧਾਇਕ ਗਿਆਸਪੁਰਾ ਤੇ ਐਸ. ਡੀ. ਐਮ. ਪਾਇਲ ਨੂੰ ਸੌਂਪਿਆ ਮੰਗ ਪੱਤਰ

ਅਜੀਤ ਡੈਸਕ 30-12-2025
ਪਾਇਲ, 29 ਦਸੰਬਰ (ਨਿਜ਼ਾਮਪੁਰ, ਰਜਿੰਦਰ ਸਿੰਘ)- ਕੇਂਦਰ ਦੀ ਭਾਜਪਾ ਸਰਕਾਰ ਵਲੋਂ ਮਨਰੇਗਾ ਯੋਜਨਾ ਵਿਚ ਲਿਆਂਦੀਆਂ ਜਾ ਰਹੀਆਂ ਤਬਦੀਲੀਆਂ ਤੋਂ ਭੜਕੇ ਹਲਕਾ ਪਾਇਲ ਦੇ ਵੱਖ-ਵੱਖ ਪਿੰਡਾਂ ਤੋਂ ਪਹੁੰਚੇ ਮਨਰੇਗਾ ਕਾਮਿਆਂ ਨੇ ਹਲਕਾ ਪਾਇਲ ਦੇ ਵਿਧਾਇਕ ਇੰਜ: ਮਨਵਿੰਦਰ ਸਿੰਘ ਗਿਆਸਪੁਰਾ ਤੇ ਐਸ. ਡੀ. ਐਮ ਪਾਇਲ ਪ੍ਰਦੀਪ ਸਿੰਘ ਬੈਂਸ ਨੂੰ ਆਪਣੀਆਂ ਮੰਗਾਂ ਸਬੰਧੀ ਮੰਗ ਪੱਤਰ ਸੌਂਪਿਆ | ਸੈਂਕੜਿਆਂ ਦੀ ਗਿਣਤੀ ਵਿਚ ਇਕੱਤਰ ਹੋਏ ਮਨਰੇਗਾ ਕਾਮੇ ਭਾਜਪਾ ਸਰਕਾਰ ਖ਼ਿਲਾਫ਼ ਜ਼ੋਰਦਾਰ ਨਾਅਰੇਬਾਜ਼ੀ ਕਰ ਰਹੇ ਸਨ | ਵਿਧਾਇਕ ਗਿਆਸਪੁਰਾ ਨੇ ਕਿਹਾ ਕਿ ਭਾਜਪਾ ਸਰਕਾਰ ਗਰੀਬ ਵਰਗ ਦੇ ਚੁੱਲਿਆਂ ਨੂੰ ਲੱਤ ਮਾਰ ਰਹੀ ਹੈ | ਇਸ ਮੌਕੇ ਅਵਿਨਾਸ਼ਪ੍ਰੀਤ ਸਿੰਘ ਜੱਲਾ, ਸਰਪੰਚ ਮਨਦੀਪ ਸਿੰਘ ਕਟਾਹਰੀ ਸਮੇਤ ਵੱਡੀ ਗਿਣਤੀ ਵਿਚ ਮਨਰੇਗਾ ਕਾਮੇ ਹਾਜ਼ਰ ਸਨ |
ਪਿਛਲੀ ਖ਼ਬਰ ਏ. ਐਸ. ਕਾਲਜ ਖੰਨਾ ਵਿਖੇ ਸੱਤ ਦਿਨਾ ਐਨ. ਐਸ. ਐਸ. ਕੈਂਪ ਸਫਲਤਾ ਨਾਲ ਸਿਰੇ ਚੜਿ੍ਹਆ ਅਗਲੀ ਖ਼ਬਰ ਲੁਧਿਆਣਾ ਕਾਰਪੋਰੇਸ਼ਨ ਦੀ ਆਮਦਨ ਵਧਾਉਣ ਬਹਾਨੇ 110 ਪੰਚਾਇਤਾਂ ਤੋੜਨਾ ਸਰਕਾਰ ਦੀ ਧੱਕੇਸ਼ਾਹੀ- ਮਨਪ੍ਰੀਤ ਸਿੰਘ ਇਯਾਲੀ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।