13-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 30-12-2025

ਦਸਮੇਸ਼ ਪੈਦਲ ਮਾਰਚ ਦਾ ਸਾਹਨੇਵਾਲ ਪੁੱਜਣ 'ਤੇ ਭਰਵਾਂ ਸਵਾਗਤ

ਅਜੀਤ ਡੈਸਕ 30-12-2025
ਸਾਹਨੇਵਾਲ, 29 ਦਸੰਬਰ (ਹਨੀ ਚਾਠਲੀ)-ਗੁਰਦੁਆਰਾ ਮੈਹਦੇਆਣਾ ਸਾਹਿਬ ਦਾ ਸਾਲਾਨਾ ਅਲੌਕਿਕ ਦਸਮੇਸ਼ ਪੈਦਲ ਮਾਰਚ ਗੁਰਦੁਆਰਾ ਸ਼੍ਰੀ ਅਨੰਦਪੁਰ ਸਾਹਿਬ ਦੀ ਪਵਿੱਤਰ ਧਰਤੀ ਤੋਂ ਕੁਲਵੰਤ ਸਿੰਘ ਲੱਖਾ ਦੀ ਅਗਵਾਈ ਹੇਠ ਸ਼ੁਰੂ ਹੋ ਕੇ ਵੱਖ-ਵੱਖ ਪਿੰਡਾਂ ਤੋਂ ਹੁੰਦਾ ਹੋਇਆ ਗੁਰਦੁਆਰਾ ਸ਼੍ਰੀ ਰੇਰੂ ਸਾਹਿਬ ਪਾਤਸ਼ਾਹੀ ਦਸਵੀਂ ਨੰਦਪੁਰ ਸਾਹਨੇਵਾਲ ਵਿਖੇ ਪੁੱਜਣ 'ਤੇ ਇਸ ਅਲੌਕਿਕ ਦਸਮੇਸ਼ ਪੈਦਲ ਮਾਰਚ ਦਾ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਬਲਜੀਤ ਸਿੰਘ ਹਰਾ, ਮੀਤ ਪ੍ਰਧਾਨ ਮਲਕੀਤ ਸਿੰਘ ਹਰਾ ਅਤੇ ਸਮੂਹ ਕਮੇਟੀ ਮੈਂਬਰ ਤੇ ਇਲਾਕਾ ਨਿਵਾਸੀਆਂ ਨੇ ਭਰਵਾਂ ਸਵਾਗਤ ਕੀਤਾ | ਇਸ ਅਲੌਕਿਕ ਦਸ਼ਮੇਸ਼ ਪੈਦਲ ਮਾਰਚ ਨਾਲ ਪੁੱਜੀਆਂ ਸੰਗਤਾਂ ਕੀਰਤਨ ਕਰ ਰਹੀਆਂ ਸਨ ਅਤੇ ਇਹ ਅਲੌਕਿਕ ਦਸਮੇਸ਼ ਪੈਦਲ ਮਾਰਚ ਅਗਲੇ ਪੜ੍ਹਾਅ ਲਈ ਰਵਾਨਾ ਹੋ ਗਿਆ | ਇਸ ਮੌਕੇ ਹੋਰਨਾਂ ਤੋਂ ਇਲਾਵਾ ਪ੍ਰਧਾਨ ਬਲਜੀਤ ਸਿੰਘ ਹਰਾ, ਮੀਤ ਪ੍ਰਧਾਨ ਮਲਕੀਤ ਸਿੰਘ ਹਰਾ, ਮੈਨੇਜਰ ਅਜੀਤ ਸਿੰਘ, ਕੁਲਜੀਤ ਸਿੰਘ ਹਰਾ, ਪਰਮਿੰਦਰ ਸਿੰਘ ਹਰਾ, ਜਸਵੀਰ ਸਿੰਘ ਹਰਾ, ਸੁਰਿੰਦਰ ਸਿੰਘ, ਮਨਪ੍ਰੀਤ ਸਿੰਘ ਮੰਗਾ, ਜਸਬੀਰ ਸ਼ਾਹ ਸਿੰਘ, ਅਵਤਾਰ ਸਿੰਘ ਤਾਰ, ਕੁਲਦੀਪ ਸਿੰਘ ਦੀਪਾ, ਹੁਸ਼ਿਆਰ ਸਿੰਘ ਹਰਾ, ਸਵਰਨ ਸਿੰਘ ਕਲਸੀ, ਰਾਮ ਸਿੰਘ ਰਾਣਾ, ਯਾਦਵਿੰਦਰ ਸਿੰਘ ਯਾਦੂ, ਇੰਜ. ਦਿਲਬਾਗ ਸਿੰਘ, ਰੁਪਿੰਦਰ ਸਿੰਘ ਕਾਲਾ, ਗੁਰਦੀਪ ਸਿੰਘ, ਸ਼ਿਵਪਾਲ ਸਿੰਘ ਐਡਵੋਕੇਟ, ਦਵਿੰਦਰ ਕੁਮਾਰ ਆਦਿ ਹਾਜ਼ਰ ਸਨ |
ਪਿਛਲੀ ਖ਼ਬਰ ਭੋਗ 'ਤੇ ਵਿਸ਼ੇਸ਼ : ਰਮਨਦੀਪ ਕੌਰ ਖਹਿਰਾ ਅਗਲੀ ਖ਼ਬਰ ਸੰਤ ਨਾਮਦੇਵ ਸਭਾ ਖੰਨਾ ਵੱਲੋਂ ਛੋਟੇ ਸਾਹਿਬਜ਼ਾਦਿਆਂ ਅਤੇ ਮਾਤਾ ਜੀ ਦੀ ਸ਼ਹਾਦਤ ਨੂੰ ਸਮਰਪਿਤ ਸਮਾਗਮ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।