20-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 01-06-2025

ਸ੍ਰੀ ਗੁਰੂ ਅਰਜਨ ਦੇਵ ਜੀ ਦਾ ਸ਼ਹੀਦੀ ਦਿਹਾੜਾ ਮਨਾਇਆ <br/>

ਅਜੀਤ ਡੈਸਕ 01-06-2025
ਹੰਡਿਆਇਆ, 31 ਮਈ (ਗੁਰਜੀਤ ਸਿੰਘ ਖੱੁਡੀ)-ਗੁਰਦੁਆਰਾ ਸਾਹਿਬ ਗੁਰੂਸਰ ਕੱਚਾ ਪਾਤਸ਼ਾਹੀ ਨੌਵੀਂ ਹੰਡਿਆਇਆ ਵਿਖੇ ਧੰਨ-ਧੰਨ ਸ੍ਰੀ ਗੁਰੂ ਅਰਜਨ ਦੇਵ ਜੀ ਦਾ ਸ਼ਹੀਦੀ ਦਿਹਾੜਾ ਸ਼੍ਰੋਮਣੀ ਗੁਰਦੁਆਰਾ ਕਮੇਟੀ ਅਤੇ ਸਮੂਹ ਸੰਗਤਾਂ ਵਲੋਂ ਬੜੀ ਸ਼ਰਧਾ ਨਾਲ ਮਨਾਇਆ ਗਿਆ | ਗੁਰਦੁਆਰਾ ਸਾਹਿਬ ਦੇ ਮੈਨੇਜਰ ਨਿਰਮਲ ਸਿੰਘ ਰਾਜੀਆ ਨੇ ਦੱਸਿਆ ਕਿ ਸ਼ਹੀਦੀ ਸਮਾਗਮ ਮੌਕੇ ਸ੍ਰੀ ਅਖੰਡ ਪਾਠ ਸਾਹਿਬ ਪ੍ਰਕਾਸ਼ ਕਰਵਾ ਕੇ ਭੋਗ ਪਾਏ ਗਏ | ਭੋਗ ਉਪਰੰਤ ਕਥਾ ਵਾਚਕ ਭਾਈ ਡਿੰਪਲ ਸਿੰਘ ਬਰਨਾਲਾ ਵਾਲਿਆਂ ਦੇ ਕੀਰਤਨੀ ਜਥੇ ਨੇ ਗੁਰੂ ਇਤਿਹਾਸ ਸੁਣਾ ਕੇ ਨਿਹਾਲ ਕੀਤਾ | ਸਮਾਗਮ ਦੌਰਾਨ ਸ਼ੋ੍ਰਮਣੀ ਕਮੇਟੀ ਦੇ ਅੰਤਰਿੰਗ ਕਮੇਟੀ ਮੈਂਬਰ ਜਥੇਦਾਰ ਪਰਮਜੀਤ ਸਿੰਘ ਖ਼ਾਲਸਾ ਨੇ ਕਿਹਾ ਕਿ ਗੁਰੂ ਜੀ ਨੇ ਜ਼ੁਲਮ ਖ਼ਿਲਾਫ਼ ਸ਼ਹਾਦਤ ਦਿੱਤੀ | ਉਨ੍ਹਾਂ ਦੀ ਸ਼ਹਾਦਤ ਉਪਰੰਤ ਸ੍ਰੀ ਗੁਰੂ ਹਰਿਗੋਬਿੰਦ ਸਾਹਿਬ ਜੀ ਨੇ ਦੋ ਮੀਰੀ-ਪੀਰੀ ਦੀਆਂ ਤਲਵਾਰਾਂ ਪਹਿਨੀਆਂ | ਇਸ ਮੌਕੇ ਉੱਘੇ ਕਾਰੋਬਾਰੀ ਲਖਵੀਰ ਸਿੰਘ ਲੱਖੀ ਜ਼ੈਲਦਾਰ, ਸਟੈਂਡਰਡ ਕਾਰਪੋਰੇਸ਼ਨ ਆਫ਼ ਇੰਡੀਆ ਦੇ ਐਮ.ਡੀ. ਨਛੱਤਰ ਸਿੰਘ ਭਰੀ, ਬਲਕਾਰ ਕੰਬਾਈਨ ਦੇ ਐਮ.ਡੀ. ਹਾਕਮ ਸਿੰਘ ਭਰੀ, ਸੁਪਰ ਸਟੈਂਡਰਡ ਐਗਰੋ ਕੰਬਾਈਨ ਦੇ ਐਮ.ਡੀ. ਬੂਟਾ ਸਿੰਘ ਭਰੀ, ਪਨੇਸਰ ਐਗਰੋ ਕੰਬਾਈਨ ਦੇ ਐਮ.ਡੀ. ਜਗਜੀਤ ਸਿੰਘ ਪਨੇਸਰ, ਸਟੈਂਡਰਡ ਐਗਰੀ ਕੰਬਾਈਨ ਦੇ ਐਮ.ਡੀ. ਬਲਵਿੰਦਰ ਸਿੰਘ ਭਰੀ, ਹੈਡ ਗ੍ਰੰਥੀ ਬਾਬਾ ਬਲਵਿੰਦਰ ਸਿੰਘ, ਮਿੱਠੂ ਸਿੰਘ ਨੰਬਰਦਾਰ, ਗ੍ਰੰਥੀ ਜਸਪਾਲ ਸਿੰਘ, ਭਾਈ ਗੁਰਦੀਪ ਸਿੰਘ, ਬੇਅੰਤ ਸਿੰਘ ਧਾਲੀਵਾਲ ਆਦਿ ਸਮੇਤ ਸੰਗਤਾਂ ਹਾਜ਼ਰ ਸਨ | ਸੰਗਤਾਂ ਲਈ ਕੱਚੇ ਦੱੁਧ ਦੀ ਛਬੀਲ ਲਗਾਈ ਗਈ |
ਹੰਡਿਆਇਆ, (ਗੁਰਜੀਤ ਸਿੰਘ ਖੱੁਡੀ)-ਗੁਰਦੁਆਰਾ ਸਾਹਿਬ ਸ੍ਰੀ ਗੁਰੂ ਨਾਨਕ ਦੇਵ ਜੀ ਪਿੰਡ ਖੱੁਡੀ ਖ਼ੁਰਦ ਵਿਖੇ ਸ੍ਰੀ ਗੁਰੂ ਅਰਜਨ ਦੇਵ ਜੀ ਦਾ ਸ਼ਹੀਦੀ ਦਿਹਾੜਾ ਮਨਾਇਆ ਗਿਆ | ਇਸ ਮੌਕੇ ਸ੍ਰੀ ਸਹਿਜ ਪਾਠ ਪ੍ਰਕਾਸ਼ ਕਰਵਾ ਕੇ ਭੋਗ ਪਾਏ ਗਏ | ਭੋਗ ਮੌਕੇ 'ਤੇ ਗੁਰਦੁਆਰਾ ਸਾਹਿਬ ਦੇ ਪ੍ਰਧਾਨ ਸਰਪੰਚ ਦਵਿੰਦਰ ਸਿੰਘ ਰਟੋਲ, ਖ਼ਜ਼ਾਨਚੀ ਨਿੰਦਰਜੀਤ ਸਿੰਘ ਚੂੰਘ, ਬਲਾਕ ਪ੍ਰਧਾਨ ਸੁਖਵੀਰ ਸਿੰਘ ਬੱਗਾ, ਗ੍ਰੰਥੀ ਕੁਲਦੀਪ ਸਿੰਘ, ਮਹਿੰਦਰ ਸਿੰਘ ਸਿੱਧੂ, ਗੁਰਜੀਤ ਸਿੰਘ ਗਿੰਨੀ ਆਦਿ ਸਮੇਤ ਸੰਗਤਾਂ ਹਾਜ਼ਰ ਸਨ | ਇਸੇ ਤਰ੍ਹਾਂ ਭਗਤ ਰਵਿਦਾਸ ਭਵਨ ਖੱੁਡੀ ਖ਼ੁਰਦ ਵਿਖੇ ਸ੍ਰੀ ਗੁਰੂ ਅਰਜਨ ਦੇਵ ਜੀ ਦੇ ਸ਼ਹੀਦੀ ਦਿਹਾੜੇ ਮੌਕੇ ਸ੍ਰੀ ਸੁਖਮਨੀ ਸਾਹਿਬ ਦੇ ਪਾਠ ਕਰਵਾਏ ਗਏ | ਉਪਰੰਤ ਰਾਗੀ ਭਾਈ ਗੁਰਜੀਤ ਸਿੰਘ ਦੇ ਜਥੇ ਵਲੋਂ ਕੀਰਤਨ ਕੀਤਾ ਗਿਆ | ਸਮਾਗਮ ਦੌਰਾਨ ਗੁਰਬਾਣੀ ਸੰਥਿਆ ਕਰਨ ਵਾਲੇ 35 ਬੱਚਿਆਂ ਨੂੰ ਸਨਮਾਨਿਤ ਕੀਤਾ ਗਿਆ | ਇਸ ਮੌਕੇ ਪ੍ਰਧਾਨ ਰਣਜੀਤ ਸਿੰਘ, ਸਾਬਕਾ ਮੈਂਬਰ ਜ਼ਿਲ੍ਹਾ ਪ੍ਰੀਸ਼ਦ ਭੋਲਾ ਸਿੰਘ ਗੁਰੂ, ਰਾਜਵਿੰਦਰ ਸਿੰਘ, ਗੁਰਚਰਨ ਸਿੰਘ ਬੱਬੂ, ਰਾਮ ਪਿਆਰਾ ਸਿੰਘ, ਗੁਰਚਰਨ ਸਿੰਘ, ਲਾਡੀ ਸਿੰਘ, ਬਚਿੱਤਰ ਸਿੰਘ, ਬੇਅੰਤ ਸਿੰਘ, ਗੁਰਵਿੰਦਰਪਾਲ ਸਿੰਘ, ਪੰਚ ਚਰਨਜੀਤ ਕੌਰ, ਨੰਦ ਸਿੰਘ, ਰਵਿੰਦਰ ਸਿੰਘ, ਖੁਸ਼ਵਿੰਦਰ ਸਿੰਘ, ਜਗਜੀਵਨ ਸਿੰਘ, ਕੁਲਦੀਪ ਸਿੰਘ, ਹੈਪੀ ਸਿੰਘ, ਭਿੰਦਰਜੀਤ ਸਿੰਘ ਆਦਿ ਸਮੇਤ ਸੰਗਤਾਂ ਹਾਜ਼ਰ ਸਨ |

ਪਿਛਲੀ ਖ਼ਬਰ ਦਸਮੇਸ਼ ਪਬਲਿਕ ਸੀਨੀਅਰ ਸੈਕੰਡਰੀ ਸਕੂਲ 'ਚ ਮਨਾਇਆ ਵਿਸ਼ਵ ਤੰਬਾਕੂ ਵਿਰੋਧੀ ਦਿਵਸ <br/> ਅਗਲੀ ਖ਼ਬਰ ਲੈਕਚਰਾਰ ਪਰਮਿੰਦਰ ਸਿੰਘ ਢਿੱਲੋਂ ਵਲੋਂ ਲਿਖੀ ਤੀਜੀ ਪੁਸਤਕ ਸਿੱਖਿਆ ਬੋਰਡ ਨੇ ਦਸਵੀਂ ਦੇ ਸਿਲੇਬਸ ਵਿਚ ਲਗਾਈ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।