19-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 02-06-2025

ਕਸਬਾ ਭਦੌੜ ਵਿਖੇ ਵਿਸ਼ਵ ਤੰਬਾਕੂ ਵਿਰੋਧੀ ਦਿਵਸ ਮੌਕੇ ਲੋਕਾਂ ਨੂੰ ਕੀਤਾ ਜਾਗਰੂਕ <br/>

ਅਜੀਤ ਡੈਸਕ 02-06-2025
ਭਦੌੜ, 1 ਜੂਨ (ਵਿਨੋਦ ਕਲਸੀ, ਰਜਿੰਦਰ ਬੱਤਾ)-ਸਿਵਲ ਸਰਜਨ ਬਰਨਾਲਾ ਡਾ: ਬਲਜੀਤ ਸਿੰਘ ਦੇ ਦਿਸ਼ਾ ਨਿਰਦੇਸ਼ ਤਹਿਤ ਤੇ ਸੀਨੀਅਰ ਮੈਡੀਕਲ ਅਫ਼ਸਰ ਤਪਾ ਅਤੇ ਭਦੌੜ ਡਾ: ਇੰਦੂ ਬਾਂਸਲ ਦੀ ਅਗਵਾਈ ਹੇਠ ਵਿਸ਼ਵ ਤੰਬਾਕੂ ਵਿਰੋਧੀ ਦਿਵਸ ਮੌਕੇ ਕਸਬਾ ਭਦੌੜ ਵਿਖੇ ਕਮਿਊਨਿਟੀ ਹੈਲਥ ਸੈਂਟਰ ਭਦੌੜ ਵਿਖੇ ਲੋਕਾਂ ਨੂੰ ਜਾਗਰੂਕ ਕੀਤਾ ਗਿਆ | ਇਸ ਮੌਕੇ ਮੈਡੀਕਲ ਅਫ਼ਸਰ ਡਾ: ਬਾਂਕੇ ਬਿਹਾਰੀ ਵਲੋਂ ਤੰਬਾਕੂ ਦਾ ਸੇਵਨ ਕਰਨ ਵਾਲਿਆਂ ਨੂੰ ਤੰਬਾਕੂਨੋਸੀ ਦੇ ਮਾੜੇ ਪ੍ਰਭਾਵਾਂ ਬਾਰੇ ਦੱਸਿਆ ਗਿਆ | ਉਨ੍ਹਾਂ ਦੱਸਿਆ ਕਿ ਤੰਬਾਕੂ ਸਾਡੇ ਸਰੀਰ ਲਈ ਬਹੁਤ ਹਾਨੀਕਾਰਕ ਪਦਾਰਥ ਹੈ | ਇਸ ਦਾ ਸੇਵਨ ਕਰਨ ਦਾ ਭਾਵ ਕਈ ਗੰਭੀਰ ਬਿਮਾਰੀਆਂ ਨੂੰ ਸੱਦਾ ਦੇਣਾ ਹੈ | ਇਸ ਦੀ ਵਰਤੋਂ ਨਾਲ ਮੂੰਹ ਦਾ ਕੈਂਸਰ, ਗਲੇ ਦਾ ਕੈਂਸਰ, ਟੀ.ਬੀ, ਦਮੇ ਤੇ ਦਿਲ ਦੀਆਂ ਗੰਭੀਰ ਬਿਮਾਰੀਆਂ ਲੱਗਣ ਦੇ ਆਸਾਰ ਵੱਧ ਜਾਂਦੇ ਹਨ | ਇਨ੍ਹਾਂ ਬਿਮਾਰੀਆਂ ਦੀ ਜਕੜ ਵਿਚ ਆਏ ਲੋਕਾਂ ਵਿਚੋਂ 40 ਫ਼ੀਸਦੀ ਲੋਕਾਂ ਦੀ ਮੌਤ ਹੋਣਾ ਸੁਭਾਵਿਕ ਹੈ | ਉਨ੍ਹਾਂ ਵਲੋਂ ਤੰਬਾਕੂ ਤੋਂ ਛੁਟਕਾਰਾ ਪਾਉਣ ਵਾਲੇ ਵਿਅਕਤੀਆਂ ਦੀ ਹਰ ਪੱਖੋਂ ਮਦਦ ਕਰਨ ਲਈ ਵਾਅਦਾ ਕੀਤਾ | ਉਸ ਉਪਰੰਤ ਸ੍ਰੀ ਗਿਆਨ ਸਿੰਘ ਹੈਲਥ ਸੁਪਰਵਾਈਜ਼ਰ ਵਲੋਂ ਆਪਣੀ ਟੀਮ ਨਾਲ ਵੱਖ-ਵੱਖ ਜਨਤਕ ਥਾਵਾਂ ਤੇ ਤੰਬਾਕੂਨੋਸੀ ਸਬੰਧੀ ਹਦਾਇਤਾਂ ਦੀ ਪਾਲਣਾ ਨਾ ਕਰਨ ਤੇ ਤੰਬਾਕੂ ਦੀ ਵਿੱਕਰੀ ਕਰਨ ਵਾਲਿਆਂ ਵਿਚੋਂ ਕੋਟਪਾ ਐਕਟ ਦੀ ਉਲੰਘਣਾ ਕਰਨ ਵਾਲਿਆਂ ਦੇ ਚਲਾਨ ਕੱਟੇ ਗਏ | ਇਸ ਮੌਕੇ ਬਲਜਿੰਦਰ ਪਾਲ ਸਿੰਘ ਤੇ ਗੁਰਸੇਵਕ ਸਿੰਘ ਮਲਟੀ ਪਰਪਜ਼ ਹੈਲਥ ਵਰਕਰ ਹਾਜ਼ਰ ਸਨ |

ਪਿਛਲੀ ਖ਼ਬਰ ਚੀਮਾ ਪੰਚਾਇਤ ਵਲੋਂ ਐਨ.ਆਰ.ਆਈਜ਼ ਅਤੇ ਸਮਾਜ ਸੇਵੀਆਂ ਦੇ ਸਹਿਯੋਗ ਸਦਕਾ ਪਿੰਡ ਦਾ ਹਨੇਰਾ ਦੂਰ ਕਰਨ ਦਾ ਤਹੱਈਆ ਅਗਲੀ ਖ਼ਬਰ ਸਰਕਾਰੀ ਪ੍ਰਾਇਮਰੀ ਸਕੂਲ ਮਹਿਲ ਕਲਾਂ ਵਿਖੇ ਸਕੂਲ ਮੈਨੇਜਮੈਂਟ ਕਮੇਟੀ ਦੀ ਚੋਣ 'ਚ ਵਿਲੀਅਮ ਭੱਟੀ ਚੇਅਰਮੈਨ ਚੁਣੇ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।